Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਜ਼ਮੀਨੀ ਵਿਵਾਦ ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਛੋਟੇ ਭਰਾ ਨੇ ਵੱਡੇ ਭਰਾ ਤੇ ਚਚੇਰੇ ਭਰਾ ’ਤੇ ਚਲਾਈਆਂ ਗੋਲ਼ੀਆਂ

ਮੁੱਲਾਂਪੁਰ ਦਾਖਾ : ਲਾਗਲੇ ਪਿੰਡ ਜਾਂਗਪੁਰ ਰਹਿੰਦੇ ਦੋ ਸਕੇ ਭਰਾਵਾਂ ਦਾ ਜ਼ਮੀਨੀ ਅਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਜਿਸ ਕਾਰਨ ਐਤਵਾਰ ਸਵੇਰੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਅਤੇ ਚਚੇਰੇ ਭਰਾ ’ਤੇ ਗੋਲ਼ੀਆਂ ਚਲਾ ਦਿੱਤੀਆਂ। ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਪਿੰਡ ਵਾਸੀਆਂ ਨੇ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਦੋਵਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ

ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਜਦੋਂ ਅਮਰੀਕ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਘਰ ਪੁੱਜਾ ਤਾਂ ਪਹਿਲਾਂ ਹੀ ਤਿਆਰੀ ‘ਚ ਬੈਠੇ ਉਸ ਦੇ ਛੋਟੇ ਭਰਾ ਸ਼ੇਰ ਸਿੰਘ ਨੇ ਆਪਣੇ ਪਿਸਤੌਲ ਨਾਲ ਉਸ ’ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ ਤੇ ਫਿਰ ਮੋਟਰ ’ਤੇ ਚਲਾ ਗਿਆ। ਇੱਥੇ ਉਸ ਨੇ ਪੱਠੇ ਵੱਢ ਰਹੇ ਆਪਣੇ ਚਚੇਰੇ ਭਰਾ ਹਾਕਮ ਸਿੰਘ ’ਤੇ ਵੀ ਫਾਇਰ ਕਰ ਦਿੱਤਾ, ਜਿਹੜਾ ਉਸ ਦੇ ਕੰਨ ਕੋਲ ਦੀ ਨਿਕਲ ਗਿਆ। ਇੰਨੇ ਵਿੱਚ ਹਾਕਮ ਸਿੰਘ ਨੇ ਸ਼ੇਰ ਸਿੰਘ ਨੂੰ ਫੜ ਲਿਆ। ਪਿੰਡ ਵਾਸੀਆਂ ਨੇ ਇਸ ਘਟਨਾ ਦੀ ਸੂਚਨਾ ਥਾਣਾ ਦਾਖਾ ਦੀ ਪੁਲਿਸ ਨੂੰ ਦਿੱਤੀ । ਸੂਚਨਾ ਮਿਲਦੇ ਹੀ ਥਾਣਾ ਦਾਖਾ ਮੁਖੀ ਇੰਸਪੈਕਟਰ ਜਗਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਸ਼ੇਰ ਸਿੰਘ ਨੂੰ ਕਾਬੂ ਕਰਨ ਉਪਰੰਤ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ। ਜਦੋਂ ਇਸ ਮਾਮਲੇ ਬਾਰੇ ਥਾਣਾ ਮੁੱਖੀ ਜਗਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਅਤੇ ਦੋਸ਼ੀ ਨੂੰ ਕਾਬੂ ਕੀਤੇ ਜਾਣ ਦੀ ਉਨ੍ਹਾਂ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ।

Vinkmag ad
Share Our Daily Posts

News Desk

Read Previous

ਦਿੱਲੀ ‘ਚ ਮੀਂਹ ਕਾਰਨ ਕਈ ਇਲਾਕਿਆਂ ‘ਚ ਭਰਿਆ ਪਾਣੀ

Read Next

ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ