Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਅੱਜ ਤੋਂ ਪੰਜਾਬ ‘ਚ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ, ਸਾਫ਼-ਸਫ਼ਾਈ ਤੇ ਰੈਂਡਮ ਸੈਂਪਲਿੰਗ ਕਰਨੀ ਹੋਵੇਗੀ ਲਾਜ਼ਮੀ : ਸਿੰਗਲਾ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਅਧਿਆਪਕ ਕੇਵਲ ਆਨਲਾਈਨ ਕਲਾਸਾਂ ਰਾਹੀਂ ਹੀ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਸਨ ਪਰ ਸਕੂਲਾਂ ਦਾ ਮੁੜ ਖੁੱਲ੍ਹਣਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਢੁੱਕਵੇਂ ਮੁਲਾਂਕਣ ਲਈ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁਲਾਂਕਣ ਤੋਂ ਬਾਅਦ ਅਧਿਆਪਕਾਂ ਵਲੋਂ ਉਨਾਂ ਵਿਸ਼ਿਆਂ ‘ਤੇ ਵਧੇਰੇ ਧਿਆਨ ਦਿੱਤਾ ਜਾ ਸਕੇਗਾ ਜਿਨਾਂ ਲਈ ਵਧੇਰੇ ਤਵੱਜੋਂ ਦੀ ਜ਼ਰੂਰਤ ਹੋਵੇਗੀ। ਉਨਾਂ ਕਿਹਾ ਕਿ ਦੋਬਾਰਾ ਖੁੱਲ੍ਹਣ ਨਾਲ ਸਕੂਲਾਂ ਅਤੇ ਅਧਿਆਪਕਾਂ ਨੂੰ ਪ੍ਰੈਕਟੀਕਲ ਵਿਸ਼ਿਆਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਪ੍ਰੈਕਟੀਕਲ ਕਲਾਸਾਂ ਉਪਲਬਧ ਕਰਵਾਉਣ ਦਾ ਮੌਕਾ ਵੀ ਮਿਲੇਗਾ

ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਸੰਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤਫਸੀਲੀ (ਵਿਸਥਾਰਿਤ) ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਸਾਰੇ ਸਕੂਲਾਂ ਨੂੰ ਵੀ ਭੇਜੇ ਜਾ ਚੁੱਕੇ ਹਨ

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਿਜ਼ੀਕਲ ਕਲਾਸਾਂ ਲਗਾਉਣ ਦੀ ਆਗਿਆ ਦੇਣ ਤੋਂ ਪਹਿਲਾਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਤਰਜੀਹੀ ਤੌਰ ’ਤੇ ਸਕੂਲ ਸਟਾਫ ਲਈ ਟੀਕੇ ਦੀ ਉਪਲਬਧਤਾ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ 100:1 ਅਨੁਪਾਤ ਅਨੁਸਾਰਾ ਸਕੂਲਾਂ ਵਿੱਚ ਰੈਂਡਮ ਟੈਸਟ ਵੀ ਕੀਤੇ ਜਾਣ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਹਰ ਹਫਤੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ

Vinkmag ad
Share Our Daily Posts

News Desk

Read Previous

ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ

Read Next

ਚੰਡੀਗੜ੍ਹ ਦੀਆਂ ਸੜਕਾਂ ‘ਤੇ ਅਗਲੇ ਹਫ਼ਤੇ ਤੋਂ ਦੌੜੇਣਗੀ ਇਲੈਕਟ੍ਰੀਕਲ ਬੱਸ, ਜਾਣੋ ਸਭ ਤੋਂ ਪਹਿਲਾਂ ਕਿਸ ਰੂਟ ‘ਤੇ ਚੱਲੇਗੀ