Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਫ਼ਰਜ਼ੀ ਆਧਾਰ ਕਾਰਡ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਮੈਂਬਰ ਗ੍ਰਿਫਤਾਰ

ਲੁਧਿਆਣਾ : ਕ੍ਰਾਈਮ ਬ੍ਰਾਂਚ ਲੁਧਿਆਣਾ ਦੀ ਟੀਮ ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਆਧਾਰ ਕਾਰਡ ਬਣਵਾਉਣ ਤੇ ਉਨ੍ਹਾਂ ਦੀ ਸੋਧ ਕਰਨ ਲਈ ਫ਼ਰਜ਼ੀ ਸੈਂਟਰ ਚਲਾ ਕੇ ਉਥੇ ਫ਼ਰਜ਼ੀ ਆਧਾਰ ਕਾਰਡ ਬਣਾ ਰਹੇ ਸਨ

ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਿਊ ਸੁਭਾਸ਼ ਨਗਰ ਦੇ ਰਹਿਣ ਵਾਲੇ ਰਾਜਕੁਮਾਰ ਉਰਫ ਰਾਜ, ਤਿਲਕ ਨਗਰ ਰਾਹੋਂ ਰੋਡ ਦੇ ਵਾਸੀ ਵਿਨੋਦ ਕੁਮਾਰ ਉਰਫ ਭੱਲਾ ਤੇ ਪਿੰਡ ਬਾਜੜਾ ਕਲੋਨੀ ਮੇਹਰਬਾਨ ਦੇ ਰਹਿਣ ਵਾਲੇ ਰਾਜ ਕੁਮਾਰ ਉਰਫ ਸੰਨੀ ਵਜੋਂ ਹੋਈ ਹੈ। ਮੁਲਜ਼ਮਾਂ ਦਾ ਚੌਥਾ ਸਾਥੀ ਹਰਜਾਪ ਨਗਰ ਮੂੰਡੀਆਂ ਕਲਾਂ ਦਾ ਰਹਿਣ ਵਾਲਾ ਕੁਲਦੀਪ ਕੁਮਾਰ ਫ਼ਰਾਰ ਹੋ ਗਿਆ।

 

 

ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਡੀਸੀਪੀ ਕ੍ਰਾਈਮ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਜਾਣਕਾਰੀ ਮਿਲੀ ਕਿ ਸਾਰੇ ਮੁਲਜ਼ਮ ਤਿਲਕ ਨਗਰ ਇਲਾਕੇ ਵਿਚ ਪੈਂਦੇ ਅਬੀ ਸਟੂਡੀਓ ਵਿੱਚ ਫ਼ਰਜ਼ੀ ਆਧਾਰ ਕਾਰਡ ਬਣਾਉਣ ਦਾ ਕਾਲਾ ਕਾਰੋਬਾਰ ਕਰ ਰਹੇ ਹਨ। ਮੁਲਜ਼ਮ ਭੋਲੇ ਭਾਲੇ ਲੋਕਾਂ ਨੂੰ ਤੁਰੰਤ ਆਧਾਰ ਕਾਰਡ ਬਣਾਉਣ ਦਾ ਝਾਂਸਾ ਦੇ ਕੇ ਪੈਸੇ ਠੱਗ ਲੈਂਦੇ ਸਨ। ਸੂਚਨਾ ਤੋਂ ਬਾਅਦ ਪੁਲਿਸ ਨੇ ਅਭੀ ਸਟੂਡੀਓ ਵਿਚ ਛਾਪਾਮਾਰੀ ਕਰਕੇ ਮੁਲਜ਼ਮ ਰਾਜ ਕੁਮਾਰ, ਵਿਨੋਦ ਕੁਮਾਰ ਅਤੇ ਰਾਜ ਕੁਮਾਰ ਉਰਫ ਸਨੀ ਨੂੰ ਗ੍ਰਿਫਤਾਰ ਕੀਤਾ। ਪੁਲਿਸ ਮੁਲਜ਼ਮਾਂ ਦੇ ਚੌਥੇ ਸਾਥੀ ਕੁਲਦੀਪ ਕੁਮਾਰ ਦੀ ਤਲਾਸ਼ ਕਰ ਰਹੀ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਮੌਕੇ ਤੋਂ ਤਿੰਨ ਲੈਪਟਾਪ, ਫਿੰਗਰ ਪਿ੍ੰਟ ਸਕੈਨਰ, ਮਸ਼ੀਨ, ਕਈ ਪਿ੍ੰਟਰ, ਵੱਖ ਵੱਖ ਨਾਮਾਂ ਦੇ 16 ਆਧਾਰ ਕਾਰਡ, 5 ਪੈਨ ਕਾਰਡ, 5 ਵੋਟਰ ਕਾਰਡ, 9 ਡੰਮੀ ਫਿੰਗਰਪਿ੍ੰਟ ਦੇ ਛਾਪੇ ਫੈਵੀਕੋਲ ਵਾਲੇ ਅਤੇ 36 ਸਰਟੀਫਿਕੇਟ ਆਧਾਰ ਕਾਰਡ ਲਈ ਭਰੇ ਹੋਏ ਫਾਰਮ ਬਰਾਮਦ ਕੀਤੇ ਹਨ

ਫ਼ਰਜ਼ੀ ਵਿਧਾਇਕ ਦੀ ਫਰਜ਼ੀ ਮੋਹਰ ਵੀ ਬਰਾਮਦ

ਕਰਾਈਮ ਬ੍ਰਾਂਚ ਦੀ ਟੀਮ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਹਰੀਸ਼ ਪੁਸ਼ਕਰ ਨਾਮ ਦੇ ਫ਼ਰਜ਼ੀ ਐਮਐਲਏ ਦੀ ਫ਼ਰਜ਼ੀ ਮੋਹਰ ਵੀ ਬਰਾਮਦ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਚੌਥੇ ਮੁਲਜਮ ਦੇ ਫੜੇ ਜਾਣ ਤੋਂ ਬਾਅਦ ਹੋਰ ਖੁਲਾਸੇ ਹੋਣਗੇ।

ਇੰਝ ਬਣਾਉਂਦੇ ਸਨ ਲੋਕਾਂ ਨੂੰ ਠੱਗੀ ਦਾ ਸ਼ਿਕਾਰ 

ਸ਼ਾਤਰ ਗਿਰੋਹ ਭੋਲੇ ਭਾਲੇ ਲੋਕਾਂ ਨੂੰ ਆਧਾਰ ਕਾਰਡ ਅਤੇ ਹੋਰ ਪਰੂਫ ਤਿਆਰ ਕਰਵਾਉਣ ਲਈ ਉਨ੍ਹਾਂ ਕੋਲੋ ਰਕਮ ਲੈਂਦਾ ਅਤੇ ਡਿਪਟੀ ਕਮਿਸ਼ਨਰ ਡੁਬਰੀ ਅਸਾਮ ਦੀ ਵੈਬਸਾਈਟ ’ਤੇ ਫਾਰਮ ਭਰ ਕੇ ਜਾਅਲੀ ਦਸਤਾਵੇਜ਼ ਤਿਆਰ ਕਰਕੇ, ਦਸਤਾਵੇਜ਼ਾਂ ’ਤੇ ਫਰਜੀ ਐਮਐਲਏ ਹਰੀਸ਼ ਪੁਸ਼ਕਰ ਦੀ ਜਾਅਲੀ ਮੋਹਰ ਲਗਾ ਦਿੰਦੇ ਸਨ।

ਗੈਰ ਕਾਨੂੰਨੀ ਤਰੀਕੇ ਨਾਲ ਚਲਾ ਰਹੇ ਸਨ ਆਈਡੀ

ਪੁਲਿਸ ਮੁਤਾਬਕ ਇਹ ਆਈ ਡੀ ਅਸਾਮ ਦੇ ਡੁਬਰੀ ਇਲਾਕੇ ਲਈ ਤਿਆਰ ਕੀਤੀ ਗਈ ਸੀ, ਇਸ ਦਾ ਇਸਤੇਮਾਲ ਵੀ ਉਥੇ ਹੀ ਹੋਣਾ ਸੀ ਪਰ ਮੁਲਜ਼ਮ ਗੈਰਕਾਨੂੰਨੀ ਤਰੀਕੇ ਨਾਲ ਰਾਹੋਂ ਰੋਡ ਦੇ ਤਿਲਕ ਨਗਰ ਇਲਾਕੇ ਵਿੱਚ ਪੈਂਦੇ ਅਭੀ ਸਟੂਡੀਓ ਵਿੱਚ ਇਸਤੇਮਾਲ ਕਰ ਰਹੇ ਸਨ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਦੀਆਂ ਸੜਕਾਂ ‘ਤੇ ਅਗਲੇ ਹਫ਼ਤੇ ਤੋਂ ਦੌੜੇਣਗੀ ਇਲੈਕਟ੍ਰੀਕਲ ਬੱਸ, ਜਾਣੋ ਸਭ ਤੋਂ ਪਹਿਲਾਂ ਕਿਸ ਰੂਟ ‘ਤੇ ਚੱਲੇਗੀ

Read Next

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਇੰਡੀਆ ਜਾਗ੍ਰਿਤੀ ਵਲੋਂ ਲੱਖ-ਲੱਖ ਵਧਾਈ