Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬੀ ਯੂਨੀਵਰਸਿਟੀ ਦੇ ਫੰਡਾਂ ’ਚ ਘਾਲੇ-ਮਾਲੇ ਦੇ ਮਾਮਲੇ ‘ਚ ਵੱਡੀ ਕਾਰਵਾਈ, 3 ਮੁਲਾਜ਼ਮਾਂ ਸਣੇ 7 ਖਿਲਾਫ਼ ਮਾਮਲਾ ਦਰਜ

ਪਟਿਆਲਾ : ਪੰਜਾਬੀ ਯੂਨੀਵਰਸਿਟੀ ‘ਚ ਫੰਡਾਂ ’ਚ ਘਾਲਾ-ਮਾਲਾ ਕਰਨ ਦੇ ਮਾਮਲੇ ‘ਚ ਪੁਲਿਸ ਨੇ ਸੱਤ ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਇਸ ਵਿਚ ਤਿੰਨ ਯੂਨੀਵਰਸਿਟੀ ਦੇ ਮੁਲਾਜ਼ਮ ਤੇ ਚਾਰ ਹੋਰ ਵਿਅਕਤੀਆਂ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਥਾਣਾ ਅਰਬਨ ਸਟੇਟ ਦੀ ਪੁਲਿਸ ਨੇ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਤਿੰਨ ਮੁਲਾਜ਼ਮ ਤੇ ਚਾਰ ਹੋਰ ਵਿਅਕਤੀਆਂ, ਕੁੱਲ ਸੱਤ ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸਦੀ ਪੁਸ਼ਟੀ ਕਰਦਿਆਂ ਥਾਣਾ ਮੁਖੀ ਰੋਨੀ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਹਾਲੇ ਕੀਤੀ ਜਾ ਰਹੀ ਹੈ ਤੇ ਹੋਰ ਖੁਲਾਸੇ ਵੀ ਹੋਣ ਦੀ ਸੰਭਾਵਨਾ ਹੈ।

ਦੱਸਣਾ ਬਣਦਾ ਹੈ ਕਿ ‘ਪੰਜਾਬੀ ਜਾਗਰਣ’ ਵੱਲੋਂ ’ਵਰਸਿਟੀ ‘ਚ ਫੰਡਾਂ ‘ਚ ਕੀਤੇ ਜਾ ਰਹੇ ਘਪਲੇ ਦਾ ਖੁਲਾਸਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਜਾਂਚ ਸ਼ੁਰੂ ਹੋਣ ’ਤੇ ਪਰਤਾਂ ਖੁੱਲ੍ਹੀਆਂ ਤੇ ਮੁਢਲੀ ਜਾਂਚ ਵਿਚ ਸੀਨੀਅਰ ਸਹਾਇਕ, ਮਹਿਲਾ ਸੁਪਰਡੈਂਟ ਤੇ ਇਕ ਚੌਥਾ ਦਰਜਾ ਮੁਲਾਜ਼ਮ ਦਾ ਨਾਂ ਸਾਹਮਣੇ ਆਇਆ। ਜਾਂਚ ਅੱਗੇ ਚੱਲੀ ਤਾਂ ਸਰਕਾਰੀ ਫੰਡਾਂ ਨੂੰ ਆਪਣੇ ਖਾਤਿਆਂ ‘ਚ ਪਵਾਉਣ ਵਾਲੇ ਜਾਅਲੀ ਲਾਭਪਾਤਰੀਆਂ ਬਾਰੇ ਵੀ ਪਤਾ ਲੱਗ ਗਿਆ

ਇਸ ਸਬੰਧੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਮਾਮਲਾ ਜਿਵੇਂ ਹੀ ਧਿਆਨ ‘ਚ ਆਇਆ ਜਾਂਚ ਕਰਵਾਈ ਗਈ ਤੇ ਦੋਸ਼ੀਆਂ ਕਿਲਾਫ਼ ਪੁਲਿਸ ਕਾਰਵਾਈ ਵੀ ਕਰਵਾਈ ਗਈ ਹੈ। ਪ੍ਰੋ. ਅਰਵਿੰਦ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਸਬੰਧੀ ਪਹਿਲਾਂ ਹੀ ਚਿਤਾਵਨੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਜਾਣਾ ਹੀ ਸਾਡਾ ਮਕਸਦ ਹੈ ਤੇ ਇਸ ਵਿਚ ਅੜਿੱਕੇ ਪਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਲਾਜ਼ਮੀ ਹੈ।

Vinkmag ad
Share Our Daily Posts

News Desk

Read Previous

ਅੱਜ ਪੰਜਾਬ ‘ਚ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ …about 2 hours ago

Read Next

ਨਵਜੋਤ ਸਿੱਧੂ ਵਲੋਂ ਸਿਰੋਪਿਆਂ ਨੂੰ ਹਵਾ ‘ਚ ਉਛਾਲ ਕੇ ਸੁੱਟਣ ਖਿਲਾਫ਼ ਰੋਸ ਮੁਜ਼ਾਹਰਾ, ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੋਟਿਸ ਲੈਣ ਦੀ ਮੰਗ