Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਨਵਜੋਤ ਸਿੱਧੂ ਵਲੋਂ ਸਿਰੋਪਿਆਂ ਨੂੰ ਹਵਾ ‘ਚ ਉਛਾਲ ਕੇ ਸੁੱਟਣ ਖਿਲਾਫ਼ ਰੋਸ ਮੁਜ਼ਾਹਰਾ, ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੋਟਿਸ ਲੈਣ ਦੀ ਮੰਗ

ਰੂਪਨਗਰ : ਗੁਰਮਤਿ ਵਿਚਾਰ ਮੰਚ ਪੰਜਾਬ ਵਲੋਂ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਦੇ ਨਵੇਂ ਬਣੇ ਸੂਬਾ ਪ੍ਰਧਾਨ ਬਣਨ ਉਪਰੰਤ ਅੰਮ੍ਰਿਤਸਰ ਵਿਖੇ ਸੈਂਕੜੇ ਸਿਰੋਪਿਆਂ ਨੂੰ ਹਵਾ ‘ਚ ਉਛਾਲ ਕੇ ਦੂਰ-ਦੂਰ ਸੁੱਟ ਕੇੇ ਸਮਰਥਕਾਂ ਤਕ ਪਹੁੰਚਾਉਣ ਅਤੇ ਸਿੱਖ ਗੁਰੂਆਂ ਦੀ ਮਹਾਨ ਪਰੰਪਰਾਂ ਦੀ ਸ਼ਰੇਆਮ ਖਿੱਲੀ ਉਡਾਉਣ ਦਾ ਭਾਰੀ ਵਿਰੋਧ ਕੀਤਾ ਹੈ। ਸਥਾਨਕ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਕ) ਰੋਪੜ ਵਿਖੇ ਗੁਰਮਤਿ ਵਿਚਾਰ ਮੰਚ ਵਲੋਂ ਕਨਵੀਨਰ ਨਿਰਮਲ ਸਿੰਘ ਲੋਧੀਮਾਜਰਾ, ਜਰਨਲ ਸਕੱਤਰ ਰਣਜੀਤ ਸਿੰਘ ਪਤਿਆਲਾ ਦੀ ਅਗਵਾਈ ਹੇੇਠ ਨਵਜੋਤ ਸਿੰਘ ਸਿੱਧੂ ਖਿਲਾਫ਼ ਰੋਸ ਪ੍ਰਗਟ ਕੀਤਾ ਗਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾ ਬਾਰੇ ਸਖ਼ਤ ਨੋਟਿਸ ਲੈਣ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਸਿਰੋਪਿਆਂ ਨੂੰ ਹਵਾ ‘ਚ ਉਛਾਲਣ ਦੇ ਬੈਨਰ ਲਗਾ ਕੇ ਲੋਕਾਂ ਨੂੰ ਦਿਖਾਇਆ ਗਿਆ ਕਿ ਸਿੱਧੂ ਵਲੋਂ ਸਿੱਖ ਗੁਰੂਆਂ ਦੀ ਪਰੰਪਰਾਂ ਦੀ ਖਿੱਲੀ ਉਡਾਈ ਜਾ ਰਹੀ ਹੈ।

ਸਿੱਧੂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਈ ਦਿਨ ਲੰਘ ਜਾਣ ਦੇ ਬਾਅਦ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਧੂ ਖਿਲਾਫ਼ ਕੋਈ ਨੋਟਿਸ ਨਹੀਂ ਲਿਆ ਗਿਆ ਹੈ ਅਤੇ ਸਿੱਧੂ ਨੇ ਸਿੱਖ ਪਰੰਪਰਾ ਦਾ ਸ਼ਰੇਆਮ ਘਾਣ ਕੀਤਾ ਹੈ ਜੋਕਿ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਇਹ ਘਟਨਾ ਮੋਬਾਈਲ ਰਾਹੀਂ ਵਾਇਰਲ ਹੋਣ ਨਾਲ ਪੂਰੀ ਦੁਨੀਆ ਦੇ ਸਾਹਮਣੇ ਵੀ ਆਈ ਹੈ, ਅਜਿਹੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਕਿ ਸ੍ਰੀ ਸਿਰੋਪਾਓ ਦੇਣ ਦਾ ਸਿਸਟਮ ਗੁਰੂ ਸਾਹਿਬ ਜੀ ਨੇ ਮਹਾਨ ਸਿੱਖ ਪਰੰਪਰਾ ਕਾਇਮ ਰੱਖਣ ਵਾਲਿਆਂ ਪੀਰ ਬੁੱਧੂ ਸ਼ਾਹ ਜਿਹੇ ਮਹਾਨ ਮਰਜੀਵੜਿਆਂ ਨੂੰ ਹੀ ਬਖ਼ਸ਼ੀ ਸੀ ਪਰੰਤੂ ਅੱਜ ਹਰ ਸਿਆਸੀ ਪਾਰਟੀ, ਅਕਾਲੀ ਦਲ, ਕਾਂਗਰਸੀ, ਭਾਜਪਾ ਵਲੋਂ ਸਿੱਖ ਮਹਾਨ ਪਰੰਪਰਾ ਨੂੰ ਖੇਰੂੰ-ਖੇਰੂੰ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਿੰਦਰ ਸਿੰਘ, ਜਸਪ੍ਰੀਤ ਸਿੰਘ, ਜਗਮਨਦੀਪ ਸਿੰਘ, ਕਰਨਵੀਰ ਸਿੰੰਘ, ਅਮਰਜੀਤ ਸਿੰਘ, ਹਰਿੰਦਰਪਾਲ ਸਿੰਘ, ਰਣਜੀਤ ਸਿੰਘ, ਬਦਨ ਸਿੰਘ, ਬਲਵਿੰਦਰ ਸਿੰਘ ਸੈਣੀ, ਹਰਦੀਪ ਸਿੰਘ, ਸੁਖਦੀਪ ਸਿੰਘ, ਬਲਵਿੰਦਰ ਸਿੰਘ ਗਰੇਵਾਲ, ਪਰਮਿੰਦਰ ਸਿੰਘ ਸ਼ਾਮਪੁਰੀ, ਕੁਲਦੀਪ ਸਿੰਘ, ਜਸਕਰਨ ਸਿੰਘ ਆਦਿ ਮੌਜੂਦ ਸਨ।

Vinkmag ad
Share Our Daily Posts

News Desk

Read Previous

ਪੰਜਾਬੀ ਯੂਨੀਵਰਸਿਟੀ ਦੇ ਫੰਡਾਂ ’ਚ ਘਾਲੇ-ਮਾਲੇ ਦੇ ਮਾਮਲੇ ‘ਚ ਵੱਡੀ ਕਾਰਵਾਈ, 3 ਮੁਲਾਜ਼ਮਾਂ ਸਣੇ 7 ਖਿਲਾਫ਼ ਮਾਮਲਾ ਦਰਜ

Read Next

ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤਾ ਵੈੱਬ ਚੈਨਲ ‘ਰੰਗਲਾ ਪੰਜਾਬ’, ਨੌਜਵਾਨ ਪੀੜੀ ਦੀ ਪ੍ਰਤਿਭਾ ਹੋਵੇਗੀ ਉਤਸ਼ਾਹਿਤ