Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ, ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਤੋੜਿਆ ਦਮ, ਪੱਥਰੀ ਦੀ ਦਵਾਈ ਲੈਣ ਜਾ ਰਹੇ ਸੀ ਦਸੂਹੇ

ਹੁਸ਼ਿਆਰਪੁਰ : ਦਸੂਰਾ ਨੈਸ਼ਨਲ ਹਾਈਵੇ ‘ਤੇ ਹੋਏ ਇਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਤਿੰਨੋਂ ਜਣੇ ਇੱਕੋ ਪਰਿਵਾਰ ਦੇ ਮੈਂਬਰ ਹਨ ਜਿਨ੍ਹਾਂ ਵਿਚ ਬੇਟਾ, ਮਾਂ ਤੇ ਨੂੰਹ ਸਾਮਲ ਹਨ। ਮ੍ਰਿਤਕਾਂ ਦੀ ਪਛਾਣ ਸੱਤੀ ਦੇਵੀ ਪਤਨੀ ਧਰਮਪਾਲ, ਸੁਖਵਿੰਦਰ ਸਿੰਘ ਪੁੱਤਰ ਧਰਮਪਾਲ, ਰਾਜਰਾਣੀ ਪਤਨੀ ਹਰਦੇਵ ਸਿੰਘ ਬੱਸੀ ਬੇਗੋਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਤਿੰਨੋਂ ਮੋਟਰਸਾਈਕਲ ‘ਤੇ ਆਪਣੇ ਪਿੰਡੋਂ ਦਸੂਹੇ ਪਥਰੀ ਦੀ ਦਵਾਈ ਲੈਣ ਆ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਬਾਈਕ ਦਾ ਸੰਤੁਲਨ ਵਿਗੜ ਗਿਆ ਤੇ ਤਿੰਨੋਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਤੁਰੰਤ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਸ ਦੌਰਾਨ ਸੁਖਵਿੰਦਰ ਤੇ ਉਸ ਦੀ ਮਾਂ ਸੱਤੀ ਦੀ ਮੌਤ ਹੋ ਗਈ ਪਰ ਗੰਭੀਰ ਹਾਲਤ ਨੂੰ ਦੇਖਦੇ ਹੋਏ ਰਾਜਰਾਣੀ ਨੂੰ ਜਲੰਧਰ ਰੈਫਰ ਕੀਤਾ ਗਿਆ ਪਰ ਜਲੰਧਰ ਪਹੁੰਚਣ ਤੋਂ ਪਹਿਲਾਂ ਉਸ ਨੇ ਵੀ ਰਸਤੇ ‘ਚ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੁਕਸਾਨੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਪਾਕਿਸਤਾਨ ਸਰਹੱਦ ਨੇੜੇ ਪਠਾਨਕੋਟ ’ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਰਣਜੀਤ ਸਾਗਰ ਡੈਮ ’ਚ ਡਿੱਗਿਆ, ਪਾਇਲਟ ਸਮੇਤ ਤਿੰਨ ਜਵਾਨ ਲਾਪਤਾ

Read Next

ਜਲੰਧਰ : ਅਣਪਛਾਤੀ ਮਹਿਲਾ ਦੀ ਮਿਲੀ ਲਾਸ਼, ਪੁਲਿਸ ਪਹੁੰਚੀ ਮੌਕੇ ‘ਤੇ