Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਰਾਹੁਲ ਗਾਂਧੀ ਹੁਣ ਸਾਈਕਲ ’ਤੇ ਪਹੁੰਚੇ ਸੰਸਦ ਭਵਨ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ : ਵਿਰੋਧੀ ਪਾਰਟੀਆਂ ਨੂੰ ਇਕੱਠੇ ਨਾਲ ਲੈ ਕੇ ਚੱਲਣ ਦੀ ਮੁਹਿੰਮ ’ਚ ਕਾਫੀ ਸਰਗਰਮ ਨਜ਼ਰ ਆ ਰਹੇ ਕਾਂਗਰਸੀ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਚਾਹ-ਨਾਸ਼ਤਾ ’ਤੇ ਬੈਠਕ ਤੋਂ ਬਾਅਦ ਅੱਜ ਸੰਸਦ ਦੀ ਕਾਰਵਾਈ ’ਚ ਹਿੱਸਾ ਲੈਣ ਲਈ ਸਾਈਕਲ ’ਤੇ ਸੰਸਦ ਭਵਨ ਪਹੁੰਚੇ। ਰਾਹੁਲ ਗਾਂਧੀ ਨੇ ਸਵੇਰੇ ਬਰਾਬਰ ਵਿਚਾਰਧਾਰਾ ਵਾਲੀਆਂ ਪਾਰਟੀਆਂ ਦੇ ਆਗੂਆਂ ਨੂੰ ਚਾਹ-ਨਾਸ਼ਤੇ ’ਤੇ ਸੱਦਿਆ ਸੀ ਜਿਸ ’ਚ ਕਾਂਗਰਸ ਦੇ ਕਈ ਆਗੂਆਂ ਦੇ ਨਾਲ ਹੀ ਰਾਸ਼ਟਰਵਾਦੀ ਕਾਂਗਰਸ ਪਾਰਟੀ, ਸ਼ਿਵ ਸੇਨਾ, ਰਾਸ਼ਟਰੀ ਜਨਤਾ ਪਾਰਟੀ, ਸਮਾਜਵਾਦੀ ਪਾਰਟੀ, ਮਾਕਰਸ ਵਾਦੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਆਈਯੂਐੱਮਐੱਲ, ਆਰਐੱਸਪੀ, ਕੇਸੀਐੱਮ, ਜੇਐੱਮਏ ਤੇ ਨੈਸ਼ਨਲ ਕਾਨਫਰੰਸ ਆਦਿ ਪਾਰਟੀਆਂ ਦੇ ਆਗੂਆਂ ਨੇ ਹਿੱਸਿਆ ਲਿਆ।

ਰਾਹੁਲ ਗਾਂਧੀ ਨੇ ਸਾਈਕਲ ਯਾਤਰਾ ਦੀ ਫੋਟੋ ਸ਼ੇਅਰ ਕਰਦੇ ਹੋਏ ਟਵੀਟ ਕਰ ਕੇ ਕਿਹਾ, ਨਾ ਸਾਡੇ ਚਿਹਰੇ ਜ਼ਰੂਰੀ ਹਨ, ਨਾ ਸਾਡੇ ਨਾਂ। ਬਸ ਇਹ ਜ਼ਰੂਰੀ ਹੈ ਕਿ ਅਸੀਂ ਜਨ ਪ੍ਰਤੀਨਿਧੀ ਹਾਂ – ਹਰ ਇਕ ਚਿਹਰੇ ’ਚ ਦੇਸ਼ ਦੀ ਜਨਤਾ ਦੇ ਕਰੋੜਾਂ ਚਿਹਰੇ ਹਨ ਜੋ ਮਹਿੰਗਾਈ ਤੋਂ ਪਰੇਸ਼ਾਨ ਹਨ। ਇਹੀ ਹੈ ਚੰਗੇ ਦਿਨ?

ਬੈਠਕ ਤੋਂ ਬਾਅਦ ਰਾਹੁਲ ਗਾਂਧੀ ਹੋਰ ਆਗੂਆਂ ਦੇ ਨਾਲ ਸਾਈਕਲ ’ਤੇ ਸੰਸਦ ਭਵਨ ਪਹੁੰਚੇ। ਦੇਖਦੇ ਹੀ ਦੇਖਦੇ ਸੰਸਦ ਭਵਨ ’ਚ ਕਈ ਸਾਈਕਲ ਖੜ੍ਹੇ ਹੋ ਗਏ। ਇਨ੍ਹਾਂ ਸਾਈਕਲਾਂ ਦੇ ਅੱਗੇ ਗੈਸ ਸਿਲੰਡਰ ਦੇ ਵਧਦੇ ਰੇਟ ਤੇ ਤੇਲ ਦੀਆਂ ਵੱਧ ਕੀਮਤਾਂ ਨੂੰ ਲੈ ਕੇ ਤਖ਼ਤੀਆਂ ਲਗਾਈਆਂ ਗਈਆਂ ਸੀ ਤੇ ਸਰਕਾਰ ਨੂੰ ਕੀਮਤਾਂ ਵਾਪਸ ਕਰਨ ਦੀ ਮੰਗ ਕੀਤੀ ਗਈ। ਰਾਹੁਲ ਗਾਂਧੀ ਇਸ ਤੋਂ ਪਹਿਲਾਂ ਇਸ ਸੈਸ਼ਨ ’ਚ ਟਰੈਕਟਰ ’ਤੇ ਸੰਸਦ ਭਵਨ ਪਹੁੰਚੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਰਹੀ ਹੈ।

 

 

Vinkmag ad
Share Our Daily Posts

News Desk

Read Previous

ਜਲੰਧਰ : ਅਣਪਛਾਤੀ ਮਹਿਲਾ ਦੀ ਮਿਲੀ ਲਾਸ਼, ਪੁਲਿਸ ਪਹੁੰਚੀ ਮੌਕੇ ‘ਤੇ

Read Next

MBBS ਦੀਆਂ ਸੀਟਾਂ ਦੁੱਗਣੀਆਂ ਕਰਨ ਲਈ ਪੰਜਾਬ ‘ਚ 4 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ : ਓਪੀ ਸੋਨੀ