Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪੰਜਾਬ ‘ਚ ਬੁੱਧਵਾਰ ਤੇ ਵੀਰਵਾਰ ਨੂੰ ਭਾਰੀ ਬਾਰਿਸ਼ ਦੇ ਆਸਾਰ

ਲੁਧਿਆਣਾ : ਪੰਜਾਬ ਵਿਚ ਮੌਨਸੂਨ ਕਮਜ਼ੋਰ ਨਹੀਂ ਪਿਆ। ਮੰਗਲਵਾਰ ਨੂੰ ਵੀ ਕਈ ਥਾਈਂ ਮੌਨਸੂਨ ਦੀ ਭਰਵੀਂ ਬਾਰਿਸ਼ ਹੋਈ। ਲੁਧਿਆਣਾ, ਪਟਿਆਲਾ, ਅੰਮਿ੍ਤਸਰ ਸਮੇਤ ਕਈ ਥਾਈਂ ਤੇਜ਼ ਹਵਾਵਾਂ ਦਰਮਿਆਨ ਸਵੇਰ ਤੋਂ ਲੈ ਕੇ ਦੁਪਹਿਰ ਤਕ ਬਾਰਿਸ਼ ਹੋਈ ਜਿਸ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਨੁਸਾਰ ਲੁਧਿਆਣੇ ‘ਚ 55 ਐੱਮਐੱਮ ਬਾਰਿਸ਼ ਦਰਜ ਕੀਤੀ ਗਈ ਜਦਕਿ ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪਟਿਆਲੇ ‘ਚ 5.5 ਐੱਮਐੱਮ ਬਾਰਿਸ਼ ਦਰਜ ਕੀਤੀ ਗਈ। ਉਧਰ ਚੰਡੀਗੜ੍ਹ ਵਿਚ 2.2 ਐੱਮਐੱਮ, ਅੰਮਿ੍ਤਸਰ ਚ 2.5 ਐੱਮਐੱਮ, ਤੇ ਫ਼ਰੀਦਕੋਟ ‘ਚ 1.8 ਐੱਮਐੱਮ ਬਾਰਿਸ਼ ਦਰਜ ਕੀਤੀ ਗਈ। ਪੀਏਯੂ ਦੇ ਮੌਸਮ ਵਿਭਾਗ ਦੀ ਸੀਨੀਅਰ ਵਿਗਿਆਨੀ ਡਾ. ਕੇਕੇ ਗਿੱਲ ਨੇ ਕਿਹਾ ਕਿ ਬੁੱਧਵਾਰ ਤੇ ਵੀਰਵਾਰ ਨੂੰ ਸੂਬੇ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਦੋਵੇਂ ਦਿਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਅਜਿਹੇ ਵਿਚ ਕਿਸਾਨਾਂ ਨੂੰ ਸਲਾਹ ਹੈ ਕਿ ਉਹ ਫ਼ਸਲਾਂ ‘ਤੇ ਿਛੜਕਾਅ ਨਾ ਕਰਨ, ਪੈਲੀਆਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣ ਤੇ ਵੱਟਾਂ ਨੂੰ ਪਤਲਾ ਕਰ ਲੈਣ। ਡਾ. ਗਿੱਲ ਅਨੁਸਾਰ ਜੁਲਾਈ ਵਿਚ ਸਧਾਰਨ ਨਾਲੋਂ ਕਿਤੇ ਜ਼ਿਆਦਾ ਬਾਰਿਸ਼ ਹੋਈ ਹੈ ਜਿਸ ਨਾਲ ਪੰਜਾਬ ਵਿਚ ਜੋ ਬਾਰਿਸ਼ ਦੀ ਕਮੀ ਚੱਲ ਰਹੀ ਸੀ ਉਹ ਪੂਰੀ ਹੋ ਗਈ ਹੈ। ਅਜੇ ਅਗਸਤ ਤੇ ਸਤੰਬਰ ਬਾਕੀ ਹੈ। ਇਸ ਵਾਰ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਇਨ੍ਹਾਂ ਦੋਵਾਂ ਮਹੀਨਿਆਂ ਵਿਚ ਮੌਨਸੂਨ ਰੱਜ ਕੇ ਵਰ੍ਹੇਗਾ। ਪੰਜਾਬ ਵਿਚ ਹੁਣ ਤਕ ਜਿੰਨੀ ਬਾਰਿਸ਼ ਹੋਈ ਹੈ ਉਹ ਫ਼ਸਲਾਂ ਲਈ ਫ਼ਾਇਦੇਮੰਦ ਹੈ ਤੇ ਇਸ ਨਾਲ ਕਿਸੇ ਫ਼ਸਲ ਨੂੰ ਨੁਕਸਾਨ ਹੋਣ ਦੀ ਗੱਲ ਸਾਹਮਣੇ ਨਹੀਂ ਆਈ।

Vinkmag ad
Share Our Daily Posts

News Desk

Read Previous

ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ

Read Next

ਨਕਲੀ ਪੁਲਿਸ ਵਾਲਿਆਂ ਨੇ ਸੁਨਿਆਰੇ ਨੂੰ ਬਣਾਇਆ ਨਿਸ਼ਾਨਾ, ਤਲਾਸ਼ੀ ਦੇ ਨਾਂ ’ਤੇ ਸੋਨੇ ਤੇ ਨਕਦੀ ’ਤੇ ਕੀਤਾ ਹੱਥ ਸਾਫ਼