Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਨਕਲੀ ਪੁਲਿਸ ਵਾਲਿਆਂ ਨੇ ਸੁਨਿਆਰੇ ਨੂੰ ਬਣਾਇਆ ਨਿਸ਼ਾਨਾ, ਤਲਾਸ਼ੀ ਦੇ ਨਾਂ ’ਤੇ ਸੋਨੇ ਤੇ ਨਕਦੀ ’ਤੇ ਕੀਤਾ ਹੱਥ ਸਾਫ਼

ਹੁਸ਼ਿਆਰਪੁਰ : ਇਥੋਂ ਦੇ ਕਣਕ ਮੰਡੀ ਬਾਜ਼ਾਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਆਏ ਲੁਟੇਰਿਆਂ ਨੇ ਇਕ ਸੁਨਿਆਰੇ ਦੀ ਤਲਾਸ਼ੀ ਲੈਣ ਮੌਕੇ ਉਸ ਕੋਲੋਂ 35 ਗ੍ਰਾਮ ਸੋਨਾ ਤੇ 37 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ।

ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚ ਗਈ ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਪੀੜਤ ਸੰਜੀਵ ਕੁਮਾਰ ਨੇ ਦੱਸਿਆ ਕਿ ਉਹ ਕੋਜੇਵਾਲ ਨਵਾਂਸ਼ਹਿਰ ਵਿਖੇ ਸੁਨਿਆਰੇ ਦਾ ਕੰਮ ਕਰਦਾ ਹੈ।

ਹੁਸ਼ਿਆਰਪੁਰ ਕਣਕ ਮੰਡੀ ਬਾਜ਼ਾਰ ਵਿਚ ਗਾਹਕਾਂ ਦਾ ਸੋਨਾ ਸਾਫ ਕਰਵਾਉਣ ਤੇ ਆਪਣਾ ਡਾਈ ਕਟਵਾਉਣ ਲਈ ਲੈ ਕੇ ਆਇਆ ਸੀ। ਉਸ ਕੋਲੋ 35 ਗ੍ਰਾਮ ਸੋਨਾ ਤੇ 37 ਹਜ਼ਾਰ ਰੁਪਏ ਦੀ ਨਕਦੀ ਸੀ। ਮੰਗਲਵਾਰ ਸਵੇਰੇ ਜਦੋਂ ਉਹ ਦੁਪਹਿਰ ਇਕ ਵਜੇ ਦੇ ਕਰੀਬ ਕਣਕ ਮੰਡੀ ਬਾਜ਼ਾਰ ਪਹੁੰਚਿਆ ਤਾਂ ਉਸ ਦੇ ਪਿੱਛੇ ਦੋ ਅਣਪਛਾਤੇ ਵਿਅਕਤੀ ਵੀ ਆ ਗਏ।

ਉਕਤ ਵਿਅਕਤੀ ਉਸ ਨੂੰ ਕਹਿਣ ਲੱਗੇ ਕੀ ਉਹ ਪੁਲਿਸ ਮੁਲਾਜ਼ਮ ਹਨ ਤੇ ਤੁਹਾਨੂੰ ਸਾਹਿਬ ਨੇ ਬੁਲਾਇਆ ਹੈ। ਇਲਾਕੇ ਵਿਚ ਨਸ਼ਾ ਸਮੱਗਲਿੰਗ ਬਹੁਤ ਹੋ ਰਹੀ ਹੈ ਜਿਸ ਕਰਕੇ ਤੁਹਾਡੀ ਤਲਾਸ਼ੀ ਲੈਣੀ ਹੈ।

ਸੰਜੀਵ ਨੇ ਦੱਸਿਆ ਕਿ ਕਥਿਤ ਪੁਲਿਸ ਮੁਲਾਜ਼ਮ ਉਸ ਦੇ ਬੈਗ ਦੀ ਤਲਾਸ਼ੀ ਲੈ ਕੇ ਚਲੇ ਗਏ। ਜਦੋਂ ਉਸ ਨੇ ਬੈਗ ਦੀ ਜਾਂਚ ਕੀਤੀ ਤਾਂ ਉਸ ਵਿਚ ਰੱਖਿਆ 35 ਗ੍ਰਾਮ ਸੋਨਾ ਤੇ 37 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸਐੱਚਓ ਤਲਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰੀਆਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਇਕ ਵਿਅਕਤੀ ਦਿਖਾਈ ਦੇ ਰਿਹਾ ਹੈ। ਉਕਤ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਸੰਜੀਵ ਕੁਮਾਰ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਬੁੱਧਵਾਰ ਤੇ ਵੀਰਵਾਰ ਨੂੰ ਭਾਰੀ ਬਾਰਿਸ਼ ਦੇ ਆਸਾਰ

Read Next

ਸੈਨਾ ਦੇ ਕ੍ਰੈਸ਼ ਹੋਏ ਹੈਲੀਕਾਪਟਰ ਦੇ ਦੋ ਪਾਇਲਟਾਂ ਦੀ ਭਾਲ ਜਾਰੀ