Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜਲੰਧਰ ‘ਚ 12ਵੀਂ ਜਮਾਤ ਦੀ ਵਿਦਿਆਰਥਣ ਸਕੂਲ ਬੱਸ ਦੇ ਡਰਾਈਵਰ ਨਾਲ ਹੋਈ ਫ਼ਰਾਰ, ਘਰੋਂ 6 ਤੋਲੇ ਸੋਨਾ ਗਾਇਬ, 3 ਦਿਨਾਂ ਤੋਂ ਲਗਾਤਾਰ ਭਾਲ ਜਾਰੀ

ਭੋਗਪੁਰ : ਸ਼ਹਿਰ ਦੇ ਪ੍ਰਾਇਵੇਟ ਸਕੂਲ ਵਿੱਚ 12ਵੀਂ ਕਲਾਸ ਵਿੱਚ ਪੜ੍ਹਦੀ 18 ਸਾਲਾ ਵਿਦਿਆਰਥਣ ਸਕੂਲ ਦੀ ਬੱਸ ਚਲਾਉਂਦੇ ਨੌਜਵਾਨ ਨਾਲ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਵਾਲਿਆਂ ਦੀ ਸ਼ਿਕਾਇਤ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਦੋਵਾਂ ਦਾ ਅਜੇ ਤਕ ਸੁਰਾਗ ਨਹੀਂ ਲੱਗ ਸਕਿਆ।

ਇਸ ਸਬੰਧੀ ਪਿੰਡ ਲੜੋਈ ਦੇ ਬਜ਼ੁਰਗ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਲੜਕੇ ਦੀ ਕਰੀਬ 11 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ । ਉਸ ਦੀ ਬਾਲਗ ਲੜਕੀ ਭੋਗਪੁਰ ਦੇ ਪ੍ਰਾਇਵੇਟ ਸਕੂਲ ਵਿਖੇ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਹੈ ਅਤੇ 31 ਜੁਲਾਈ ਨੂੰ ਸਵੇਰੇ 7.30 ਵਜੇ ਦੇ ਕਰੀਬ ਘਰੋਂ ਸਕੂਲ ਪੜ੍ਹਨ ਲਈ ਗਈ ਅਤੇ ਦੇਰ ਸ਼ਾਮ ਤੱਕ ਘਰ ਵਾਪਸ ਨਹੀਂ ਆਈ ਅਤੇ ਉਸ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਹੈ। ਸਕੂਲ ਵਿਚੋਂ ਪਤਾ ਕਰਨ ‘ਤੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਲੜਕੀ 31 ਜੁਲਾਈ ਨੂੰ ਸਕੂਲ ਨਹੀਂ ਆਈ । ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਲੁਹਾਰਾਂ ਦਾ ਵਸਨੀਕ ਅਮਰਜੀਤ ਸਿੰਘ ਜੋ ਸਕੂਲ ਦੀ ਬੱਸ ਚਲਾਉਂਦਾ ਹੈ, ਉਸ ਦੀ ਲੜਕੀ ਨਾਲ ਸਕੂਲ ਆਉਣ ਕਰਕੇ ਜਾਣ-ਪਹਿਚਾਣ ਹੋ ਗਈ । ਉਹਨਾਂ ਦੱਸਿਆ ਕਿ ਲੜਕੀ ਦੀ ਆਪਣੇ ਪੱਧਰ ‘ਤੇ ਭਾਲ ਕਰਨ ਤੇ ਜਦੋਂ ਲੜਕੀ ਨਹੀਂ ਮਿਲੀ ਤਾਂ ਉਸ ਨੂੰ ਸ਼ੱਕ ਹੋਇਆ ਕਿ ਬੱਸ ਡਰਾਈਵਰ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ ਅਤੇ ਘਰ ਵਿਚ ਪਏ 6 ਤੋਲੇ ਸੋਨੇ ਦੇ ਗਹਿਣੇ ਵੀ ਗਾਇਬ ਹਨ । ਉਹਨਾਂ ਮੰਗ ਕੀਤੀ ਕਿ ਪੁਲਿਸ ਵੱਲੋ ਲੜਕੀ ਦੀ ਭਾਲ ਕੀਤੀ ਜਾਵੇ ਤੇ ਉਕਤ ਲੜਕੇ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ

ਇਸ ਸਬੰਧੀ ਮਾਮਲੇ ਦੀ ਤਫਤੀਸ਼ ਕਰ ਰਹੇ ਥਾਣੇਦਾਰ ਪ੍ਰੇਮਜੀਤ ਸਿੰਘ ਨੇ ਦਸਿਆ ਕਿ ਲੜਕੀ-ਲੜਕੇ ਦੀ ਭਾਲ ਕਰਨ ਲਈ ਵੱਖ-ਵੱਖ ਜਗਾਹ ‘ਤੇ ਛਾਪੇਮਾਰੀ ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈਕ ਕੀਤੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਕੋਈ ਸੁਰਾਗ ਨਹੀ ਮਿਲਿਆ

Vinkmag ad
Share Our Daily Posts

News Desk

Read Previous

ਗੈਂਗਸਟਰ ਰਾਣਾ ਕੰਦੋਵਾਲੀ ਦੀ ਹੋਈ ਮੌਤ

Read Next

ਕੱਚੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਦਾ ਗੇਟ ਬੰਦ ਕਰ ਕੇ ਕੀਤੀ ਨਾਅਰੇਬਾਜ਼ੀ, ਪੁਲਿਸ ਮੁਲਾਜ਼ਮਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ…