Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨਸ਼ੇ ਦੀ ਓਵਰਡੋਜ਼ ਨਾਲ ਫੈਕਟਰੀ ਮਾਲਕ ਦੀ ਮੌਤ, ਚੰਡੀਗੜ੍ਹ ਰੋਡ ‘ਤੇ ਕਾਰ ‘ਚੋਂ ਮਿਲੀ ਲਾਸ਼

ਲੁਧਿਆਣਾ : ਦੋਸਤਾਂ ਵੱਲੋਂ ਫੈਕਟਰੀ ਮਾਲਕ ਨੂੰ ਨਸ਼ੇ ਦੀ ਓਵਰਡੋਜ਼ ਦੇਣਾ ਉਸ ਦੀ ਮੌਤ ਦਾ ਕਾਰਨ ਬਣ ਗਿਆ। ਚੰਡੀਗੜ੍ਹ ਰੋਡ ‘ਤੇ ਪੈਂਦੇ ਪਿੰਡ ਚੱਕ ਸਵਰਨ ਨਾਥ ਕੋਲ ਨੌਜਵਾਨ ਨੂੰ ਕਾਰ ‘ਚ ਬੇਹੋਸ਼ੀ ਦੀ ਹਾਲਤ ‘ਚ ਪਾਇਆ ਗਿਆ।ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ‘ਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਗੁਰੂ ਨਾਨਕ ਨਗਰ ਭਾਮੀਆਂ ਰੋਡ ਲੁਧਿਆਣਾ ਦੇ ਰਹਿਣ ਵਾਲੇ ਪ੍ਰੇਮ ਖੇੜਾ ਦੇ ਬਿਆਨਾਂ ‘ਤੇ ਮ੍ਰਿਤਕ ਵਿਸ਼ਾਲ ਖੇੜਾ(30) ਦੇ ਦੋਸਤ ਮੋਤੀ ਨਗਰ ਦੇ ਰਹਿਣ ਵਾਲੇ ਹਰਜੀਤ ਸਿੰਘ ਉਰਫ਼ ਵਿੱਕੀ ਤੇ ਬੀਕੇ ਇਸਟੇਟ ਦੇ ਵਾਸੀ ਸਮਰਾਟ ਉਰਫ ਮਿੱਠੂ ਖ਼ਿਲਾਫ਼ ਗ਼ੈਰ ਇਰਾਦਤਨ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪ੍ਰੇਮ ਖੇੜਾ ਨੇ ਦੱਸਿਆ ਕਿ ਸ਼ਾਮ ਵੇਲੇ ਉਨ੍ਹਾਂ ਦਾ ਬੇਟਾ ਵਿਸ਼ਾਲ ਖੇੜਾ ਚੰਡੀਗੜ੍ਹ ਰੋਡ ‘ਤੇ ਪੈਂਦੀ ਆਪਣੀ ਫੈਕਟਰੀ ‘ਚੋਂ ਕਾਰ ‘ਤੇ ਸਵਾਰ ਹੋ ਕੇ ਘਰ ਆਉਣ ਲਈ ਨਿਕਲਿਆ ਪਰ ਦੇਰ ਰਾਤ ਤਕ ਵੀ ਉਹ ਘਰ ਨਾ ਪਰਤਿਆ। ਤਲਾਸ਼ ਕਰਨ ‘ਤੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਵਿਸ਼ਾਲ ਦੀ ਕਾਰ ਪਿੰਡ ਚੱਕ ਸਵਰਨ ਨਾਥ ਦੇ ਕੋਲ ਖੜ੍ਹੀ ਹੈ। ਵਿਸ਼ਾਲ ਕਾਰ ਵਿੱਚ ਬੇਸੁੱਧ ਪਾਇਆ ਗਿਆ। ਇਸੇ ਦੌਰਾਨ ਪ੍ਰੇਮ ਖੇੜਾ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਬੇਟੇ ਨੂੰ ਹਰਜੀਤ ਸਿੰਘ ਤੇ ਸਮਾਰਟ ਨੇ ਚਿੱਟੇ ਦੀ ਓਵਰਡੋਜ਼ ਦਿੱਤੀ ਹੈ। ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਵਿਸ਼ਾਲ ਖੇੜਾ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ।

ਇਸ ਮਾਮਲੇ ਵਿਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਪ੍ਰੇਮ ਖੇੜਾ ਦੇ ਬਿਆਨਾਂ ਉਪਰ ਹਰਜੀਤ ਸਿੰਘ ਉਰਫ਼ ਵਿੱਕੀ ਤੇ ਸਮਰਾਟ ਉਰਫ ਮਿੱਠੂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਬੁੱਧਵਾਰ ਦੁਪਹਿਰ ਤੋਂ ਬਾਅਦ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਕਾਬਲੇਗੌਰ ਹੈ ਕਿ ਵਿਸ਼ਾਲ ਖੇੜਾ, ਵਿੱਕੀ ਤੇ ਸਮਾਰਟ ਦੋਸਤ ਸਨ। ਵਿਸ਼ਾਲ ਨੇ ਹਰਜੀਤ ਸਿੰਘ ਉਰਫ਼ ਵਿੱਕੀ ਕੋਲੋਂ ਹੀ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਰੋਡ ‘ਤੇ ਪੈਂਦੀ ਫੈਕਟਰੀ ਖਰੀਦੀ ਸੀ। ਜਿਸ ਤੋਂ ਬਾਅਦ ਦੋਵੇਂ ਨੌਜਵਾਨ ਵਿਸ਼ਾਲ ਨੂੰ ਲਗਾਤਾਰ ਮਿਲਣ ਲੱਗ ਪਏ। ਵਿਸ਼ਾਲ ਦੇ ਪਿਤਾ ਦਾ ਕਹਿਣਾ ਹੈ ਕਿ ਨੌਜਵਾਨਾਂ ਵੱਲੋਂ ਦਿੱਤੀ ਗਈ ਓਵਰਡੋਜ਼ ਦੇ ਚੱਲਦਿਆਂ ਹੀ ਉਨ੍ਹਾਂ ਦੇ ਬੇਟੇ ਦੀ ਮੌਤ ਹੋਈ ਹੈ। ਮਾਮਲੇ ‘ਚ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਿਸਰਾ ਜਾਂਚ ਲਈ ਭੇਜ ਦਿੱਤਾ ਹੈ।

Vinkmag ad
Share Our Daily Posts

News Desk

Read Previous

ਕੱਚੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਦਾ ਗੇਟ ਬੰਦ ਕਰ ਕੇ ਕੀਤੀ ਨਾਅਰੇਬਾਜ਼ੀ, ਪੁਲਿਸ ਮੁਲਾਜ਼ਮਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ…

Read Next

ਧੋਖਾਧੜੀ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਆਰ.ਬੀ.ਆਈ. ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ