Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ਤਾਂ ਛੱਡੋ ਮੁੱਖ ਮੰਤਰੀ ਆਪਣੇ ਜ਼ਿਲ੍ਹੇ ‘ਚ ਹੀ ਜ਼ੀਰੋ ਹੋ ਜਾਣਗੇ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ – : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਪਟਿਆਲਾ ਵਿਚ ਕਾਂਗਰਸ ਪਾਰਟੀ ਨੂੰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ। ਜਿਸਦੀ ਇਕ ਕੜੀ ਵਜੋਂ ਭਾਊ ਭਾਈਚਾਰੇ ਦੇ ਪ੍ਰਧਾਨ ਤੇ ਚੇਅਰਮੈਨ ਬਲਵਿੰਦਰ‌ ਸਿੰਘ ਸੈਫਦੀਪੁਰ ਨੇ ਇਥੇ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਥੇ ਸੈਕਟਰ 28 ‘ਚ ਪਾਰਟੀ ਦੇ ਮੁੱਖ ਦਫਤਰ ਵਿਚ ਹੋਏ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਬਲਵਿੰਦਰ ਸਿੰਘ ਸੈਫਦੀਪੁਰ ਤੇ ਉਨ੍ਹਾਂ ਦੇ ਸਾਥੀਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ ਤੇ ਐਲਾਨ ਕੀਤਾ ਕਿ ਜਲਦੀ ਹੀ ਉਨ੍ਹਾਂ ਨੂੰ ਵੱਡੀ ਜ਼ਿੰਮਵੇਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਹੀ ਭਾਈਚਾਰੇ ਦੇ ਲੋਕਾਂ ਦਾ ਖੁੱਲ੍ਹੇ ਦਿਲ ਨਾਲ ਪਾਰਟੀ ਵਿਚ ਸ਼ਾਮਲ ਹੋਣ ‘ਤੇ ਭਰਾਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਸ਼ਰੋਮਣੀ ਅਕਾਲੀ ਦਲ ਬਣਦਾ ਮਾਣ ਸਨਮਾਨ ਜਰੂਰ ਦੇਵੇਗਾ

ਇਥੇ ਵਿਸ਼ੇਸ਼ ਤੌਰ ’ਤੇ ਦੱਸਣਯੋਗਹੈ ਕਿ ਜਦੋਂ ਤੋਂ ਚੰਦੂਮਾਜਰਾ ਪਰਿਵਾਰ ਨੇ ਹਲਕਾ ਘਨੌਰ ਤੇ ਸਨੌਰ ਦੀ ਜ਼ਿੰਮੇਵਾਰੀ ਸੰਭਾਲੀਹੈ, ਉਦੋਂ ਤੋਂ ਹੁਣ ਤਕ ਕਾਂਗਰਸੀਆਂ ਦੇ ਅਕਾਲੀ ਦਲ ਵਿਚ ਸ਼ਾਮਲਹੋਣ ਦਾ ਇਹ ਪੰਜਵਾਂ ਮੌਕਾ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਔਖੇ ਸਮਿਆਂ ‘ਚ ਸਾਥ ਨਿਭਾਉਣ ਵਾਲੇ ਸੈਫਦੀਪੁਰ ਨੇ ਆਖਿਆ ਕਿ ਕਾਂਗਰਸ ਦੀਆਂ ਨਲਾਇਕੀਆਂ ਅਤੇ ਕਾਂਗਰਸ ਦੁਆਰਾ ਪੰਜਾਬ ਦੇ ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਨੇ ਆਖਿਰ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਅਕਾਲੀ ਦਲ ‘ਚ ਸ਼ਾਮਲ ਹੋਣ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕੀਤਾ

ਇਸ ਮੌਕੇ ਸਰਦਾਰ ਬਾਦਲ ਨੇ ਪਾਰਟੀ‌ ਵਿਚ ਸ਼ਾਮਲ ਹੋਣ ਵਾਲਿਆਂ ਨੁੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਸਰਦਾਰ ਸੈਫਦੀਪੁਰ ਨੇ ਸਮੇਂ ਸਮੇਂ ’ਤੇ ਆਪਣੀਆਂ ਯੋਜਨਾਵਾਂ ਰਾਹੀਂ ਲੋਕਾਂ ਦਾ ਵੱਡਾ ਫਾਇਦਾ ਕੀਤਾਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਐਮਪੀ ਪ੍ਰੋ੍. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਦਾਰ ਸੈਫਦੀਪੁਰ ਨੇ ਆਪਣੇ ਗੁਰੂ ਨਾਨਕ ਮੋਦੀ ਖਾਨਿਆਂ ਰਾਹੀਂ ਲੋਕਾਂ ਦੀ ਵੱਡੀ ਸੇਵਾ ਕੀਤੀਹੈ ਜਿਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀਹੈ। ਉਨ੍ਹਾਂ ਕਿਹਾ ਕਿ ਅੱਜ ਜੋ ਹਾਲਾਤ ਹਨ ਉਸ ਵਿਚ ਪੰਜਾਬ ਤਾਂ ਛੱਡੋ ਮੁੱਖ ਮੰਤਰੀ ਆਪਣੇ ਜ਼ਿਲ੍ਹੇ ਵਿਚ ਹੀ ਜ਼ੀਰੋ ਹੋ ਜਾਣਗੇ।

ਇਸਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਲੋਕ ਅਕਾਲੀਦਲ ਵਿਚ ਸ਼ਾਮਲ ਹੋਣ ਵਾਸਤੇ ਆਪ ਮੁਹਾਰੇ ਅੱਗੇ ਆ ਰਹੇ ਹਨ ਜਿਸ ਤੋਂ ਪਤਾ ਚਲਦਾ ਹੈ ਕਿ ਸਮੁੱਚੇ ਸੂਬੇ ਵਿਚ ਕਾਂਗਰਸ ਦਾ ਸਫਾਇਆ ਹੋਣ ਵਾਲਾ ਹੈ।

ਇਸ ਮੌਕੇ ਇਹਨਾਂ ਆਗੂਆਂ ਨੂੰ ਸ਼ਾਮਿਲ ਕਰਵਾਉਣ ਸਮੇਂ ਮਹਿਰਾ ਭਾਈਚਾਰੇ ਦੇ ਪ੍ਰਧਾਨ ਸੁੱਚਾ ਸਿੰਘ, ਪੰਜਾਬੀ ਯੂਨੀਵਰਸਿਟੀ (ਏ ਕਲਾਸ) ਯੂਨੀਅਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ, ਭੁਪਿੰਦਰ ਸਿੰਘ ਸੇਖੂਪਰਾ, ਜੰਗ ਸਿੰਘ ਰੁੜਕਾ, ਸੁਰਿੰਦਰ ਸਿੰਘ ਆਕੜੀ, ਮਾਸਟਰ ਦਵਿੰਦਰ ਸਿੰਘ ਟਹਿਲਪੁਰ ਆਦਿ ਹਾਜ਼ਿਰ ਸਨ।

Vinkmag ad
Share Our Daily Posts

News Desk

Read Previous

ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ‘ਤੇ ਲੁਟੇਰਿਆਂ ਨੇ ਚਲਾਈ ਗੋਲੀ

Read Next

5 ਪੰਜਾਬੀ ਭਾਰਤ ਦੀ ਜਿੱਤ ਦੇ ਹੀਰੋ- ਸਿਮਰਨਜੀਤ, ਹਾਰਦਿਕ, ਹਰਮਨਪ੍ਰੀਤ, ਰੁਪਿੰਦਰ ਪਾਲ ਸਿੰਘ ਤੇ ਗੁਰਜੰਟ; ਜਾਣੋ ਇਨ੍ਹਾਂ ਖਿਡਾਰੀਆਂ ਦੀਆਂ ਖਾਸੀਅਤਾਂ