Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

SGPC ਹਾਕੀ ਟੀਮ ਦੇ ਖਿਡਾਰੀਆਂ ਨੂੰ ਦੇਵੇਗੀ ਇੱਕ ਕਰੋੜ ਦੀ ਰਾਸ਼ੀ, ਪ੍ਰਤੀ ਖਿਡਾਰੀ ਨੂੰ 5 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਵੇਗੀ ਭੇਂਟ

ਪਟਿਆਲਾ : ਦੇਸ਼ ਲਈ 41 ਸਾਲ ਬਾਅਦ ਹਾਕੀ ‘ਚ ਓਲੰਪਿਕ ਦਾ ਤਮਗਾ ਦਿਵਾਉਣ ਵਾਲੇ ਖਿਡਾਰੀਆਂ ਦਾ ਬਣਦਾ ਮਾਨ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਕੀਤਾ ਜਾ ਰਿਹਾ ਹੈ। ਇਸੇ ਤਹਿਤ ਕਮੇਟੀ ਵਲੋਂ ਹਾਕੀ ਦੀ ਟੀਮ ਦੇ ਸਾਰੇ ਖਿਡਾਰੀਆਂ ਨੂੰ ਇੱਕ ਕਰੋੜ ਦੀ ਰਾਸ਼ੀ ਵੀ ਭੇਂਟ ਕੀਤੀ ਜਾਵੇਗੀ। ਇਸ ਲਈ ਹਰੇਕ ਖਿਡਾਰੀ ਨੂੰ 5 ਲੱਖ ਰੁਪਏ ਦੀ ਰਾਸ਼ੀ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਖਿਡਾਰੀਆਂ ਨੂੰ ਭੇਂਟ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸ਼੍ਰੀ ਦੁੱਖਨਿਵਾਰਨ ਸਾਹਿਬ ਵਿਖੇ ਮੁਲਾਜ਼ਮਾਂ ਦੇ ਰਿਹਾਇਸ਼ੀ ਕੁਆਟਰਾਂ ‘ਤੇ ਬੀਬੀ ਨਾਨਕੀ ਸਰ੍ਹਾਂ ਦੇ ਉਦਘਾਟਨ ਤੋਂ ਬਾਅਦ ਕੀਤੀ ਪੱਤਰਕਾਰ ਮਿਲਣੀ ਦੌਰਾਨ ਕੀਤਾ ਗਿਆ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਾਹ ਅਨੁਸਾਰ ਹਰ ਇੱਕ ਇਨਸਾਨ ਇੱਕ ਬਰਾਬਰ ਹੈ। ਇਸ ਲਈ ਹਾਕੀ ਦੀ ਟੀਮ ਨੇ ਜੋ ਕਰਕੇ ਦਿਖਾਇਆ ਹੈ ਉਸ ਲਈ ਸਾਰੇ ਖਿਡਾਰੀ ਹੱਕਦਾਰ ਹਨ। ਕਮੇਟੀ ਵਲੋਂ ਹਰ ਇੱਕ ਖਿਡਾਰੀ ਨੂੰ ਦੌਰੇ ਤੋਂ ਬਾਅਦ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮਾਨ ਸਨਮਾਨ ਕਰਨ ਦੇ ਨਾਲ ਰਾਸ਼ੀ ਵੀ ਭੇਂਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਮੇਟੀ ਵਲੋਂ ਅਜਿਹੇ ਖਿਡਾਰੀਆਂ ਦੀ ਵੀ ਘੋਖ ਕੀਤੀ ਜਾ ਰਹੀ ਹੈ ਜੋ ਸਾਨੂੰ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਖੇਡ ਦੇ ਨਾਲ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਇਸ ਤਹਿਤ ਗੱਤਕਾ, ਹਾਕੀ ਤੇ ਕੁਸ਼ਤੀ ਵਰਗੀਆਂ ਖੇਡਾਂ ਦੀਆਂ ਅਕੈਡਮੀਆਂ ਵੀ ਖੋਲ੍ਹੀਆਂ ਜਾ ਰਹੀਆਂ ਹਨ। ਇਸ ਨਾਲ ਹੀ ਕਮੇਟੀ ਵਲੋਂ ਆਈਏਐੱਸ ਤੇ ਪੀਸੀਐੱਸ ਦੀ ਤਿਆਰੀ ਲਈ ਵੀ ਸਿੱਖ ਵਿਦਿਆਰਥੀਆਂ ਲਈ ਅਕੈਡਮੀਆਂ ਖੋਲ੍ਹੀਆਂ ਜਾ ਰਹੀਆਂ ਹਨ ਤਾਂ ਜੋ ਕਿ ਸਾਡੇ ਵਿਦਿਆਰਥੀਆਂ ਦੀ ਸਿੱਖਿਆ ਦਾ ਪੱਧਰ ਹੋਰ ਉੱਚਾ ਹੋ ਸਕੇ। ਕਰਤਾਰਪੁਰ ਲਾਂਘੇ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਲਾਂਘੇ ਖੋਲ੍ਹਣ ਲਈ ਕਮੇਟੀ ਵਲੋਂ ਲਗਾਤਾਰ ਕੇਂਦਰ ਸਰਕਾਰ ਨੂੰ ਚਿੱਠੀਆਂ ਲਿਖਿਆ ਜਾ ਰਹੀਆਂ ਹਨ ਤਾਂ ਕਿ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣ।

 

 

 

 

 

 

Vinkmag ad
Share Our Daily Posts

News Desk

Read Previous

ਚੋਰਾਂ ਵਲੋਂ ਬੈਂਕ ਵਿਚ ਦਾਖ਼ਲ ਹੋ ਕੇ 4 ਲੱਖ 70 ਹਜ਼ਾਰ ਦੇ ਕਰੀਬ ਰਕਮ ਚੋਰੀ

Read Next

ਵਿਧਾਇਕ ਜਲਾਲਪੁਰ ਨੂੰ ਮਿਲਣ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਘੇਰਿਆ