Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਮਾਤਾ ਸ਼੍ਰੀ ਨੈਣਾ ਦੇਵੀ ਮੰਦਰ ਪੈਦਲ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ, 7 ਜਣੇ ਜ਼ਖ਼ਮੀ

ਰੂਪਨਗਰ : ਰਾਜਪੁਰਾ (ਪਟਿਆਲਾ) ਦੇ ਪਿੰਡ ਜੱਸਲਾ ਤੋਂ ਮਾਤਾ ਸ਼੍ਰੀ ਨੈਣਾ ਦੇਵੀ ਮੰਦਰ ਹਿਮਾਚਲ ਪ੍ਰਦੇਸ਼ ਪੈਦਲ ਮੱਥਾ ਟੇਕਣ ਆ ਰਹੇ ਨੌਜਵਾਨ ਸ਼ਰਧਾਲੂਆਂ ‘ਤੇ ਅਚਾਨਕ ਪਿੰਡ ਰੰਗੀਲਪੁਰ ਦੇ ਕੋਲ ਬੇਕਾਬੂ ਹੋਇਆ ਟਿੱਪਰ ( ਪੀਬੀ 23 ਜੇ 5878 ) ਚੜ੍ਹ ਗਿਆ । ਇਸ ਹਾਦਸੇ ਵਿੱਚ ਕੁਲ 7 ਸ਼ਰਧਾਲੂ ਜਖ਼ਮੀ ਹੋ ਗਏ ਜਿਨ੍ਹਾਂ ਵਿਚੋਂ 1 ਦੀ ਮੌਤ ਹੋ ਗਈ ਅਤੇ 1 ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਹੈ

ਮਰਨ ਵਾਲੇ ਸ਼ਰਧਾਲੂ ਦੀ ਪਹਿਚਾਣ ਕੁਲਬੀਰ ਸਿੰਘ ( 23 ) ਪੁੱਤਰ ਕਰਨੈਲ ਸਿੰਘ ਨਿਵਾਸੀ ਜੱਸਲਾ (ਰਾਜਪੁਰਾ) ਵਜੋਂ ਹੋਈ ਹੈ। ਜਦੋਂ ਕਿ ਪ੍ਰਦੀਪ ਕੁਮਾਰ ( 37 ) ਨਿਵਾਸੀ ਪਿੰਡ ਨੀਲਪੁਰ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਉਸਨੂੰ 32 ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ।

ਇਨ੍ਹਾਂ ਦੇ ਇਲਾਵਾ ਸੁਖਚੈਨ ਸਿੰਘ ( 21 ) , ਕੁਲਵਿੰਦਰ ਸਿੰਘ ( 30 ) ਰਾਜਪੁਰਾ , ਯੁਵਪ੍ਰੀਤ ਸਿੰਘ ( 17 ) ਜਾਂਸਲਾ , ਮੋਹਿਤ , ਫਤਹਿ ਦੋਨੋਂਂ ਨਿਵਾਸੀ ਪਿੰਡ ਜੱਸਲਾ ਆਦਿ ਜ਼ਖ਼ਮੀ ਹਨ । ਹਾਦਸਾ ਇੰਨਾ ਗੰਭੀਰ ਸੀ ਕਿ ਸੜਕ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ । ਉਥੇ ਰਾਹਗੀਰਾਂ ਦੁਆਰਾ ਟਿੱਪਰ ਚਾਲਕ ਨੂੰ ਮੌਕੇ ‘ਤੇ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ

ਟਿੱਪਰ ਚਾਲਕ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਬਲਬੀਰ ਸਿੰਘ ਨਿਵਾਸੀ ਪਿੰਡ ਡਕਾਲਾ (ਰੂਪਨਗਰ) ਦੇ ਰੂਪ ਵਿੱਚ ਹੋਈ । ਉਥੇ ਰਾਹਗੀਰਾਂ ਦੁਆਰਾ ਜ਼ਖ਼ਮੀ ਹੋਏ ਲੋਕਾਂ ਨੂੰ ਸੜਕ ਤੋਂ ਚੁੱਕ ਕੇ ਐਂਬੁਲੈਂਸ ਰਾਹੀਂ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ । ਲੋਕਾਂ ਨੇ ਦੱਸਿਆ ਕਿ ਇਹ ਜੱਥਾ ਮਾਤਾ ਸ਼੍ਰੀ ਨੈਣਾ ਦੇਵੀ ਮੰਦਰ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਅਚਾਨਕ ਪਿੱਛੋਂ ਆ ਰਹੇ ਤੇਜ਼ ਰਫਤਾਰ ਟਿੱਪਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਪੁਲਿਸ ਨੇ ਟਿੱਪਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸਿਵਲ ਹਸਪਤਾਲ ਰੋਪੜ ਵਿੱਚ ਡੀਐੱਸਪੀ (ਆਰ) ਰਮਨਦੀਪ ਸਿੰਘ ਅਤੇ ਐੱਸਐੱਚਓ ਸਿਟੀ ਭਗਵੰਤ ਸਿੰਘ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

 

 

 

Vinkmag ad
Share Our Daily Posts

News Desk

Read Previous

ਚੰਡੀਗੜ੍ਹ ਕਾਂਗਰਸ ‘ਚ ਨਹੀਂ ਰੁਕ ਰਿਹਾ ਕਲੇਸ਼, 7 ਆਗੂਆਂ ਨੇ ਇਕੱਠਿਆਂ ਪਾਰਟੀ ‘ਚੋਂ ਦਿੱਤਾ ਅਸਤੀਫ਼ਾ, ਪਵਨ ਬਾਂਸਲ ‘ਤੇ ਲਾਏ ਦੋਸ਼

Read Next

ਹਨੀ ਸਿੰਘ ਦੀ ਪਤਨੀ ਨੇ ਸਹੁਰੇ ‘ਤੇ ਲਾਇਆ ਗਲਤ ਢੰਗ ਨਾਲ ਛੂਹਣ ਦਾ ਦੋਸ਼, ਕੀਤੀ ਇਹ ਮੰਗ