Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜਾਅਲੀ ਡਿਗਰੀਆਂ ਵਾਲੀਆਂ 25 ਸੁਪਰਵਾਈਜ਼ਰਾਂ ਨੂੰ ਸਰਕਾਰ ਨੇ ਨੌਕਰੀ ਤੋਂ ਕੀਤਾ ਫਾਰਗ, ਪੜ੍ਹੋ ਪੂਰੀ ਸੂਚੀ

ਸ੍ਰੀ ਮੁਕਤਸਰ ਸਾਹਿਬ : ਸਾਲ 2014 -2015 ਦੌਰਾਨ ਜਿਹੜੀਆਂ ਆਂਗਨਵਾੜੀ ਵਰਕਰਾਂ ਜਾਅਲੀ ਡਿਗਰੀਆਂ ਪੇਸ਼ ਕਰਕੇ ਸੁਪਰਵਾਈਜ਼ਰ ਬਣੀਆਂ ਸਨ, ਉਨ੍ਹਾਂ ‘ਤੇ ਹੁਣ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਗਾਜ਼ ਡਿੱਗ ਪਈ ਹੈ ਤੇ ਵਿਭਾਗ ਨੇ ਅਜਿਹੀਆਂ 25 ਦੇ ਕਰੀਬ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ।

ਨਾਲ ਹੀ ਇਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕੰਜਾ ਕੱਸ ਦਿੱਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਅਜਿਹੀਆਂ ਸੁਪਰਵਾਈਜ਼ਰਾਂ ਨੂੰ ਨੌਕਰੀ ਤੋਂ ਕੱਢੇ ਜਾਣ ਲਈ ਚਿੱਠੀਆਂ ਭੇਜ ਦਿੱਤੀਆਂ ਗਈਆਂ ਹਨ ਤੇ ਨਾਲ ਹੀ ਇਸ ਸਬੰਧੀ ਜ਼ਿਲ੍ਹਾ ਪੋ੍ਗਰਾਮ ਅਫ਼ਸਰਾਂ ਤੇ ਖਜ਼ਾਨਾ ਦਫਤਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਪਤਾ ਲੱਗਾ ਹੈ ਕਿ ਇਨ੍ਹਾਂ ਸੁਪਰਵਾਈਜ਼ਰਾਂ ਨੇ ਬੀਏ, ਐੱਮਏ, ਐੱਮਐੱਸਈ, ਪੀਜੀਡੀਸੀਏ ਅਤੇ ਕਈ ਹੋਰ ਡਿਗਰੀਆਂ ਜਾਅਲੀ ਬਣਵਾਈਆਂ ਸਨ ਤੇ ਪਿਛਲੇ ਲੰਮੇ ਸਮੇਂ ਤੋਂ ਵਿਭਾਗ ਵੱਲੋਂ ਇਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਸੀ। ਵਰਨਣਯੋਗ ਹੈ ਕਿ 25 ਵਿਚੋਂ ਇਕੱਲੇ ਜਲਾਲਾਬਾਦ ਬਲਾਕ ਦੀਆਂ ਹੀ 8 ਸੁਪਰਵਾਈਜ਼ਰ ਹਨ। ਇਹ ਵੀ ਪਤਾ ਲੱਗਾ ਹੈ ਕਿ ਉਸ ਵੇਲੇ ਤਿੰਨ ਦਰਜਨ ਦੇ ਕਰੀਬ ਆਂਗਨਵਾੜੀ ਸੁਪਰਵਾਈਜ਼ਰ ਜਾਅਲੀ ਡਿਗਰੀਆਂ ਦੇ ਕੇ ਨੌਕਰੀਆਂ ‘ਤੇ ਲੱਗੀਆਂ ਸਨ।

ਕੁੱਝ ਤਾਂ ਸੇਵਾਮੁਕਤ ਵੀ ਹੋ ਗਈਆਂ ਹਨ ਤੇ ਬਾਕੀਆਂ ਦੀ ਪੜਤਾਲ ਜਾਰੀ ਹੈ। ਜੇਕਰ ਵੇਖਿਆ ਜਾਵੇ ਤਾਂ ਹੁਣ ਤਕ ਇਹ ਸੁਪਰਵਾਈਜ਼ਰ ਸਰਕਾਰੀ ਖਜ਼ਾਨੇ ਨੂੰ ਲੱਖਾਂ-ਕਰੋੜਾਂ ਰੁਪਏ ਦਾ ਚੂਨਾ ਲਗਾ ਚੁੱਕੀਆਂ ਹਨ। ਇਨ੍ਹਾਂ ਸੁਪਰਵਾਈਜ਼ਰਾਂ ਨੂੰ ਉਦੋਂ ਤੋਂ ਹੀ ਨੌਕਰੀ ਤੋਂ ਫਾਰਗ ਕਰਨ ਲਈ ਹੁਕਮ ਦਿੱਤੇ ਗਏ ਹਨ, ਜਦੋਂ ਤੋਂ ਉਨ੍ਹਾਂ ਨੇ ਇਹ ਨੌਕਰੀ ਸ਼ੁਰੂ ਕੀਤੀ ਸੀ।

ਇਸ ਸਬੰਧੀ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਤਾਂ ਪਿਛਲੇਂ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਤੇ ਵਿਭਾਗ ਕੋਲੋਂ ਇਹ ਮੰਗ ਕਰਦੀ ਆ ਰਹੀ ਸੀ ਕਿ ਜਾਅਲੀ ਡਿਗਰੀਆਂ ਵਾਲੀਆਂ ਸੁਪਰਵਾਈਜ਼ਰਾਂ ਨੂੰ ਨੌਕਰੀਆਂ ਤੋਂ ਫਾਰਗ ਕੀਤਾ ਜਾਵੇ ਤੇ ਇਨ੍ਹਾਂ ਦੀ ਥਾਂ ਤੇ ਉਨ੍ਹਾਂ ਨੂੰ ਲਾਇਆ ਜਾਵੇ, ਜਿਨ੍ਹਾਂ ਦਾ ਹੱਕ ਬਣਦਾ ਹੈ।

ਇਨ੍ਹਾਂ ਸੁਪਰਵਾਈਜ਼ਰਾਂ ਨੂੰ ਕੀਤਾ ਗਿਆ ਨੌਕਰੀ ਤੋਂ ਫਾਰਗ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਵੀਨ ਰਾਣੀ, ਵੀਨਾ ਕੁਮਾਰੀ, ਸੰਤੋਸ਼ ਰਾਣੀ, ਸੁਰੇਸ਼ ਰਾਣੀ, ਗੀਤਾ ਕੰਬੋਜ, ਰੀਨਾ ਰਾਣੀ, ਸੁਰਿੰਦਰ ਕੌਰ, ਤੇਜਿੰਦਰ ਕੌਰ, ਰਾਜਵਿੰਦਰ ਕੌਰ, ਸਾਰੂ ਰਾਣਾ, ਪ੍ਰਕਾਸ਼ ਕੌਰ, ਤਬੱਸਮ, ਕਮਲਾ ਰਾਣੀ, ਜਸਵਿੰਦਰ ਕੌਰ, ਸੁਨੀਤਾ, ਹਰਜੀਤ ਕੌਰ, ਕਮਲਜੀਤ ਕੌਰ, ਲਤਾ ਮੁਕੇਸ਼, ਦਵਿੰਦਰ ਕੌਰ, ਸੁਰਜੀਤ ਕੌਰ, ਅਨੀਤਾ ਰਾਣੀ, ਇੰਦਰੋ ਬਾਈ, ਮਨਿੰਦਰ ਪਾਲ ਕੌਰ, ਅਮਰਜੀਤ ਕੌਰ ਤੇ ਪਰਮਜੀਤ ਕੌਰ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ।

 

 

 

 

Vinkmag ad
Share Our Daily Posts

News Desk

Read Previous

ਲੌਕੀ ਨੇ ਤੋੜੇ ਸਾਰੇ ਰਿਕਾਰਡ, ਜਲੰਧਰ ‘ਚ ਰਿਟੇਲ ‘ਚ ਕੀਮਤਾਂ ਪਹੁੰਚੀਆਂ Rs 80 Per KG, ਮਹੀਨੇ ਦੇ ਅੰਤ ਤਕ ਮਾਰ ਸਕਦੈ ਸੈਂਚੁਰੀ

Read Next

ਕੈਪਟਨ ਸੁਤੰਤਰਤਾ ਦਿਵਸ ਮੌਕੇ ਅੰਮਿ਼ਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ