Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪੰਜਾਬ ਦੇ ਮੁੱਖ ਮੰਤਰੀ ਤੇ ਰਾਜਪਾਲ ਨੂੰ ਧਮਕੀ; ਆਜ਼ਾਦੀ ਦਿਹਾੜੇ ‘ਤੇ ਝੰਡਾ ਲਹਿਰਾਇਆ ਤਾਂ…

ਚੰਡੀਗੜ੍ਹ : ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਤੇ ਰਾਜਪਾਲ ਵੀਪੀ ਸਿੰਘ ਬਦਨੌਰ (VP Singh Badnore) ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਆਜ਼ਾਦੀ ਦਿਹਾੜੇ ‘ਤੇ ਝੰਡਾ ਲਹਿਰਾਇਆ ਤਾਂ ਆਪਣੀ ਸਿਆਸੀ ਮੌਤ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ। ਪੰਨੂ ਨੇ ਇਕ ਟੈਲੀਫੋਨ ਮੈਸੇਜ ‘ਚ ਕਿਹਾ ਕਿ ਸਾਡੇ ਕਿਸਾਨ ਮਰ ਰਹੇ ਹਨ। ਅਜਿਹੇ ਵਿਚ ਝੰਡਾ ਚੜ੍ਹਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ। ਹਰਿਆਣਾ ‘ਚ ਮਨੋਹਰ ਲਾਲ ਨੂੰ ਧਮਕੀ ਦੇਣ ਸਬੰਧੀ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਲੋਕਾਂ ਦੀਆਂ ਕਾਲ ਆ ਰਹੀਆਂ ਹਨ। ਮਾਮਲੇ ‘ਚ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਹੁਣ ਪੰਜਾਬ ‘ਚ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਦੱਸ ਦੇਈਏ ਹਰਿਆਣਾ ਦੇ ਸੀਐੱਮ ਨੂੰ ਧਮਕੀ ਦੇਣ ਦੇ ਮਾਮਲੇ ‘ਚ ਪਾਬੰਦੀਸ਼ੁਦਾ ਖ਼ਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਗੁਰੂਗ੍ਰਾਮ ਦੇ ਸਾਈਬਰ ਕ੍ਰਾਈਮ ਥਾਣੇ ‘ਚ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਹਰਿਆਣਾ ਦੇ ਸੀਐੱਮ ਨੂੰ ਧਮਕੀ ਦਾ ਆਡੀਓ ਲਗਪਗ ਇਕ ਮਿੰਟ ਦਾ ਹੈ। ਇਸ ਵਿਚ ਹਰਿਆਣਾ ਸਰਕਾਰ ਨੂੰ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਨਾ ਲਹਿਰਾਉਣ ਦੀ ਚਿਤਾਵਨੀ ਦਿੱਤੀ ਗਈ ਹੈ। ਆਡੀਓ ‘ਚ ਕਿਹਾ ਗਿਆ ਹੈ ਕਿ ਜਦੋਂ ਪੰਜਾਬ ਆਜ਼ਾਦ ਹੋਵੇਗਾ ਤਾਂ ਹਰਿਆਣਾ ਉਸ ਦਾ ਹਿੱਸਾ ਹੋਵੇਗਾ। ਇਹੀ ਨਹੀਂ ਆਡੀਓ ‘ਚ ਪੰਨੂ ਨੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸਮਰਥਨ ਕਰਦੇ ਹੋਏ ਆਜ਼ਾਦੀ ਦਿਹਾੜੇ ‘ਤੇ ਸੂਬੇ ‘ਚ ਹਿੰਸਾ ਦੀ ਵੀ ਚਿਤਾਵਨੀ ਦਿੱਤੀ ਹੈ। ਹਰਿਆਣਾ ਸਰਕਾਰ ਨੂੰ ਕਿਸਾਨਾਂ ਤੇ ਸਿੱਖਾਂ ਦਾ ਵਿਰੋਧੀ ਦੱਸਿਆ ਗਿਆ ਹੈ।

 

 

 

 

Vinkmag ad
Share Our Daily Posts

News Desk

Read Previous

ਮੁੰਬਈ ਪੁਲਿਸ ਨੂੰ ਆਇਆ ਧਮਕੀ ਭਰਿਆ ਫ਼ੋਨ,ਕਿਹਾ ਚਾਰ ਥਾਵਾਂ ‘ਤੇ ਰੱਖੇ ਬੰਬ

Read Next

ਮਾਨਸਾ ਦੇ ਪਿੰਡ ਖਿਆਲਾ ਕਲਾਂ ‘ਚ ਪਾਣੀ ਨੂੰ ਲੈ ਕੇ ਸਕੇ ਭਰਾਵਾਂ ‘ਚ ਚੱਲੀਆਂ ਗੋਲ਼ੀਆਂ