LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ
ਮਾਨਸਾ : ਪਿੰਡ ਖਿਆਲਾ ਕਲਾਂ ਵਿਖੇ ਪਾਣੀ ਦੇ ਝਗੜੇ ਨੂੰ ਲੈ ਕੇ ਦੋ ਗੁੱਟਾਂ ‘ਚ ਹੋਈ ਫਾਈਰਿੰਗ ਦੌਰਾਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਉਣ ਮਗਰੋਂ ਸ਼ੁੱਕਰਵਾਰ ਰਾਤ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ। ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਖਿਆਲਾ ਕਲਾਂ ਸਕਾ ਭਰਾ ਨਿਰਵੈ ਸਿੰਘ, ਅਜਾਇਬ ਸਿੰਘ ਅਤੇ ਨੈਬ ਸਿੰਘ ਵਿਚਕਾਰ ਪਾਣੀ ਵਾਲੇ ਖਾਲ ਨੂੰ ਲੈ ਕੇ ਆਪਸੀ ਝਗੜਾ ਚੱਲਦਾ ਆ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਛੋਟੇ ਭਰਾ ਹਰਬੰਸ ਸਿੰਘ ਨੇ ਸ਼ੁੱਕਰਵਾਰ ਦੀ ਸ਼ਾਮ ਆਪਣੇ ਖੇਤ ਨੂੰ ਪਾਣੀ ਲਾ ਲਿਆ। ਜਦੋਂ ਅਜਾਇਬ ਸਿੰਘ ਆਪਣੇ ਖੇਤ ਨੂੰ ਪਾਣੀ ਲਾਉਣ ਲੱਗਿਆ ਤਾਂ ਨਿਰਵੈ ਸਿੰਘ ਨੇ ਉਸ ਨੂੰ ਰੋਕਿਆ ਜਿਸ ਦੌਰਾਨ ਕੁਝ ਵਿਅਕਤੀ ਉੱਥੇ ਹਥਿਆਰ ਲੈ ਕੇ ਪਹੁੰਚ ਗਏ ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਘਟਨਾ ‘ਚ ਮਨਦੀਪ ਸਿੰਘ, ਜਸਵਿੰਦਰ ਸਿੰਘ, ਅਜਾਇਬ ਸਿੰਘ ਤੇ ਨਿਰਵੈ ਸਿੰਘ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਉਣ ਤੋਂ ਬਾਅਦ ਬਾਹਰ ਲਈ ਰੈਫਰ ਕਰ ਦਿੱਤਾ ਗਿਆ।
ਸਿਵਲ ਹਸਪਤਾਲ ਮਾਨਸਾ ਦੇ ਡਾ. ਵਿਲੀਅਮ ਨੇ ਦੱਸਿਆ ਕਿ ਉਨ੍ਹਾਂ ਕੋਲ ਚਾਰ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਪਹੁੰਚੇ ਹਨ, ਜਿਨ੍ਹਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆ ਬਾਹਰ ਲਈ ਰੈਫਰ ਕਰ ਦਿੱਤਾ ਗਿਆ ਹੈ।
ਥਾਣਾ ਸਦਰ ਮਾਨਸਾ ਦੇ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਗੋਲ਼਼ੀਬਾਰੀ ਤੇ ਝਗੜੇ ਨਾਲ ਸਬੰਧਤ ਮਾਨਸਾ ਵਿਖੇ ਦਾਖ਼ਲ ਵਿਅਕਤੀ ਬਾਹਰ ਰੈਫ਼ਰ ਕਰ ਦਿੱਤੇ ਗਏ ਹਨ ਤੇ ਪੁਲਿਸ ਟੀਮ ਉਨ੍ਹਾਂ ਦੇ ਬਿਆਨ ਦਰਜ ਕਰਨ ਲਈ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਗਈ ਹੋਈ ਹੈ। ਉਨ੍ਹਾਂ ਕਿਹਾ ਕਿ ਬਿਆਨਾਂ ਤੋਂ ਬਾਅਦ ਹੀ ਕਾਰਵਾਈ ਅਮਲ ਲਿਆਂਦੀ ਜਾਵੇਗੀ।



