Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਬਦਮਾਸ਼ਾਂ ਨੇ ਯੁਵਾ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਸ਼ਰ੍ਹੇਆਮ ਮਾਰੀਆਂ ਗੋਲ਼ੀਆਂ, ਮੌਕੇ ‘ਤੇ ਮੌਤ

ਮੋਹਾਲੀ : ਮੋਹਾਲੀ ‘ਚ ਸਨਸਨੀਖੇਜ ਵਾਰਦਾਤ ਹੋਈ ਹੈ। ਸ਼ਨਿਚਰਵਾਰ ਸਵੇਰੇ ਕਰੀਬ 11 ਵਜੇ ਸੈਕਟਰ-71 ਮਟੌਰ ‘ਚ ਗੈਂਗਵਾਰ ਦੀ ਘਟਨਾ ਹੋਈ ਹੈ। ਦਿਨਦਹਾੜੇ ਦੋ ਬਦਮਾਸ਼ਾਂ ਨੇ ਇਕ ਨੌਜਵਾਨ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਦੋਵੇਂ ਮੁਲਜ਼ਮ ਇਕ ਕਾਰ ‘ਚ ਸਵਾਰ ਹੋ ਕੇ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਨੌਜਵਾਨ ਨੂੰ ਜਾਨ ਤੋਂ ਮਾਰਨ ਦੀ ਨੀਅਤ ਤੋਂ ਆਏ ਸਨ। ਰਾਹਗੀਰਾਂ ਮੁਤਾਬਿਕ ਮੁਲਜ਼ਮਾਂ ਨੇ ਨੌਜਵਾਨ ‘ਤੇ ਇਕ ਤੋਂ ਬਾਅਦ ਇਕ 15 ਤੋਂ 16 ਫਾਇਰ ਕੀਤੇ। ਨੌਜਵਾਨ ਨੂੰ 6 ਤੋਂ 7 ਗੋਲ਼ੀਆਂ ਲੱਗੀਆਂ ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਕਾਲੀ ਲੀਡਰ ਅਜੇ ਪਾਲ ਮਿੱਡੂ ਖੇੜਾ ਦੇ ਭਰਾ ਵਿੱਕੀ ਮਿੱਡੂਖੇੜਾ ਨਾਮਕ ਵਿਅਕਤੀ ਦੇ ਗੋਲ਼ੀ ਲੱਗੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਮਟੌਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਹੈ। ਪੁਲਿਸ ਨੇ ਘਟਨਾ ਵਾਲੇ ਸਥਾਨ ਤੋਂ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਿਕ ਮਾਮਲਾ ਕਾਲਜ ਰਾਜਨੀਤੀ ‘ਚ ਪੁਰਾਣੀ ਰੰਜ਼ਿਸ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਿੱਕੀ ਵਿਦਿਆਰਥੀ ਸੰਘ ਸੋਈ (SOI) ਤੋਂ ਚੋਣਾਂ ਲੜ ਚੁੱਕਿਆ ਹੈ। ਬਦਮਾਸ਼ਾਂ ਦੀ ਫਾਇਰਿੰਗ ਤੋਂ ਬਚਣ ਲਈ ਵਿੱਕੀ ਨੇ ਮੌਕੇ ਤੋਂ ਭਜਣ ਦੀ ਕੋਸ਼ਿਸ਼ ਵੀ ਕੀਤੀ ਪਰ ਮੁਲਜ਼ਮਾਂ ਨੇ ਉਸ ਦਾ ਕਰੀਬ 500 ਮੀਟਰ ਤਕ ਪਿੱਛਾ ਕਰ ਫਾਇਰਿੰਗ ਕਰਦੇ ਰਹੇ। ਮਟੌਰ ਤੋਂ ਕਰੀਬ ਅੱਧਾ ਕਿੱਲੋਮੀਟਰ ਦੂਰ ਕਮਿਊਨਿਟੀ ਸੈਂਟਰ ਦੇ ਬਾਹਰ ਮੁਲਜ਼ਮਾਂ ਨੇ ਵਿੱਕੀ ‘ਤੇ ਗੋਲ਼ੀਆਂ ਚਲਾਈਆਂ। ਮਟੌਰ ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਮੁਲਜ਼ਮਾਂ ਦਾ ਪਤਾ ਲਾਉਣ ਲਈ ਪੁਲਿਸ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ‘ਚ ਜੁਟੀ ਹੈ।

 

 

 

 

 

Vinkmag ad
Share Our Daily Posts

News Desk

Read Previous

ਮਾਨਸਾ ਦੇ ਪਿੰਡ ਖਿਆਲਾ ਕਲਾਂ ‘ਚ ਪਾਣੀ ਨੂੰ ਲੈ ਕੇ ਸਕੇ ਭਰਾਵਾਂ ‘ਚ ਚੱਲੀਆਂ ਗੋਲ਼ੀਆਂ

Read Next

ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਮਤਰੇਏ ਪਿਤਾ ਨੇ ਬਣਾਇਆ ਹਵਸ ਦਾ ਸ਼ਿਕਾਰ, ਗ੍ਰਿਫ਼ਤਾਰ