Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ DGP ਸੈਣੀ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਜ

ਮੋਹਾਲੀ : ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਸਾਬਕਾ/ਸੇਵਾਮੁਕਤ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਮੋਹਾਲੀ ਦੀ ਇਕ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ। ਚੌਕਸੀ ਵਿਭਾਗ ਪੰਜਾਬ (Vigilence Department Punjab) ਨੇ ਸੈਣੀ ਸਮੇਤ ਕੁਝ ਹੋਰ ਵਿਅਕਤੀਆਂ ‘ਤੇ ਪਿਛਲੇ ਦਿਨੀਂ ਕੇਸ ਦਰਜ ਕਰ ਕੇ ਉਸ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਗ੍ਰਿਫ਼ਤਾਰੀ ਵਾਸਤੇ ਛਾਪੇਮਾਰੀ ਵੀ ਕੀਤੀ ਸੀ ਪਰ ਉਹ ਹੱਥ ਨਹੀਂ ਲੱਗ ਸਕਿਆ। ਇਸ ਤੋਂ ਬਾਅਦ ਉਸ ਨੇ ਮੋਹਾਲੀ ਕੋਰਟ ‘ਚ ਜ਼ਮਾਨਤ ਵਾਸਤੇ ਅਰਜ਼ੀ ਦਾਖ਼ਲ ਕੀਤੀ ਸੀ। ਮਾਮਲੇ ‘ਚ ਸੈਣੀ ਦੀ ਗ੍ਰਿਫ਼ਤਾਰੀ ਕਦੀ ਵੀ ਹੋ ਸਕਦੀ ਹੈ ਪਰ ਉਸ ਕੋਲ ਹਾਈ ਕੋਰਟ ਜਾਣ ਦਾ ਬਦਲ ਅਜੇ ਬਾਕੀ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ‘ਚ ਵੀਰਵਾਰ ਨੂੰ ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਪੀਐੱਸ ਗਰੇਵਾਲ ਦੀ ਅਦਾਲਤ ‘ਚ ਸੁਣਵਾਈ ਹੋਈ ਸੀ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਸੈਣੀ ਦੀ ਪੇਸ਼ਗੀ ਜ਼ਮਾਨਤ ਲਈ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ‘ਤੇ ਸ਼ੁੱਕਰਵਾਰ ਸਵੇਰੇ ਦੁਬਾਰਾ ਸੁਣਵਾਈ ਹੋਈ। ਅੱਜ ਸੁਣਵਾਈ ਦੌਰਾਨ ਸੈਣੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ।

ਮਾਮਲੇ ‘ਚ ਵਿਜੀਲੈਂਸ ਵੱਲੋਂ ਸੁਮੇਧ ਸਿਘ ਸੈਣੀ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਿਮਰਤ ਦੀਪ ਸਿੰਘ, ਉਸ ਦੇ ਪਿਤਾ ਸੁਰਿੰਦਰ ਸਿੰਘ ਜਸਪਾਲ, ਅਜੈ ਕੌਸ਼ਲ, ਪ੍ਰਦੂਮਣ ਸਿੰਘ, ਪਰਮਜੀਤ ਸਿੰਘ, ਅਮਿਤ ਸਿੰਗਲਾ ਨੂੰ ਵੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤੇ ਭ੍ਰਿਸ਼ਟਾਚਾਰ ਕਰਨ ਤਹਿਤ 109 ਤੇ 120 ਬੀ ਤਹਿਤ ਨਾਮਜ਼ਦ ਕੀਤਾ ਗਿਆ ਹੈ।

 

 

 

 

Vinkmag ad
Share Our Daily Posts

News Desk

Read Previous

ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਮਤਰੇਏ ਪਿਤਾ ਨੇ ਬਣਾਇਆ ਹਵਸ ਦਾ ਸ਼ਿਕਾਰ, ਗ੍ਰਿਫ਼ਤਾਰ

Read Next

ਅਮਰੀਕੀ ਹਵਾਈ ਫ਼ੌਜ ਨੇ ਤਾਲਿਬਾਨੀ ਟਿਕਾਣਿਆਂ ‘ਤੇ ਸੁੱਟੇ ਬੰਬ, ਸ਼ੇਬਗਾਰਨ ‘ਚ 200 ਤੋਂ ਜ਼ਿਆਦਾ ਅੱਤਵਾਦੀ ਢੇਰ