Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਦੋ ਔਰਤਾਂ ਨੂੰ ਬੰਧਕ ਬਣਾ ਕੇ ਨਕਦੀ ਤੇ ਸੋਨਾ ਲੁੱਟਿਆ, ਕੁੱਟਮਾਰ ਕਰ ਕੇ ਬੁਰੀ ਤਰ੍ਹਾਂ ਕੀਤਾ ਜ਼ਖ਼ਮੀ, ਪੁਲਿਸ ਦੀ ਕਾਰਗੁਜ਼ਾਰੀ ‘ਤੇ ਲੱਗਿਆ ਸਵਾਲੀਆ ਚਿੰਨ੍ਹ

ਬਰਨਾਲਾ : ਬਰਨਾਲਾ ਸ਼ਹਿਰ ਅੰਦਰ ਚੋਰਾਂ ਤੇ ਲੁੱਟਾਂ- ਖੋਹਾਂ ਕਰਨ ਵਾਲੇ ਗਰੋਹਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਦਿਨ ਦਿਹਾੜੇ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਆਮ ਵਾਪਰ ਰਹੀਆਂ ਹਨ , ਪਰ ਇਸਦੇ ਬਾਵਜੂਦ ਵੀ ਬਰਨਾਲਾ ਪੁਲਸ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ ।

ਅਜਿਹੀ ਹੀ ਇੱਕ ਘਟਨਾ ਜ਼ਿਲ੍ਹੇ ਦੇ ਪਿੰਡ ਕੱਟੂ ਵਿਖੇ ਵਾਪਰੀ ਹੈ ਜਿੱਥੇ ਦੋ ਔਰਤਾਂ ਨੂੰ ਦੁਪਹਿਰ ਸਮੇਂ ਅਣਪਛਾਤੇ ਲੁਟੇਰਿਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਨ੍ਹਾਂ ਦੇ ਘਰ ਚੋਂ ਸੋਨਾ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ ।

ਜਾਣਕਾਰੀ ਅਨੁਸਾਰ, ਥਾਣਾ ਧਨੌਲਾ ਅਧੀਨ ਪੈਂਦੇ ਪਿੰਡ ਕੱਟੂ ਦੇ ਖੇਤਾਂ ਚ ਰਹਿੰਦੇ ਜ਼ਿਮੀਂਦਾਰ ਪਰਿਵਾਰ ਦੇ ਘਰ ਚ ਕੁਝ ਅਣਪਛਾਤੇ ਲੁਟੇਰਿਆਂ ਨੇ ਬਾਅਦ ਦੁਪਹਿਰ ਡੇਢ ਕੁ ਵਜੇ ਕਿਸਾਨ ਰੂਪ ਸਿੰਘ ਪੁੱਤਰ ਕਰਨੈਲ ਸਿੰਘ ਦੇ ਘਰ ਦਾਖ਼ਲ ਹੁੰਦਿਆਂ ਘਰ ਚ ਮੌਜੂਦ ਅਮਰਜੀਤ ਕੌਰ ਪਤਨੀ ਰੂਪ ਸਿੰਘ ਅਤੇ ਬਜ਼ੁਰਗ ਸੁਰਜੀਤ ਕੌਰ ਪਤਨੀ ਕਰਨੈਲ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ

ਸਹਿਮੀਆਂ ਔਰਤਾਂ ਨੂੰ ਰੌਲਾ ਪਾਉਣ ਦੀ ਹਾਲਤ ਵਿੱਚ ਜਾਨ ਤੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਦੋਵੇਂ ਜ਼ਖ਼ਮੀ ਔਰਤਾਂ ਨੂੰ ਲੁਟੇਰਿਆਂ ਨੇ ਘਰ ਦੀ ਰਸੋਈ ਅੰਦਰ ਬੰਦ ਕਰ ਦਿੱਤਾ ਤੇ ਖ਼ੁਦ ਘਰ ਦੀਆਂ ਅਲਮਾਰੀਆਂ ਪੇਟੀਆਂ ਚ ਪਏ ਸੋਨੇ ਦੇ ਗਹਿਣੇ ਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ । ਆਂਢ-ਗੁਆਂਢ ਦੇ ਲੋਕਾਂ ਨੇ ਪਤਾ ਲਗਦਿਆਂ ਹੀ ਦੋਵੇਂ ਜ਼ਖ਼ਮੀ ਔਰਤਾਂ ਨੂੰ ਕਰੀਬ ਤਿੰਨ ਕੁ ਵਜੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਤੇ ਪੁਲਿਸ ਨੂੰ ਸੂਚਨਾ ਦਿੱਤੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੋਵੇਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ। ਪੀੜਤ ਔਰਤਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕੀ ਜ਼ਖ਼ਮੀ ਔਰਤਾਂ ਚੋਂ ਇਕ ਨੇ ਲੁਟੇਰਿਆਂ ਚ ਸ਼ਾਮਲ ਗੁਆਂਢੀ ਪਿੰਡ ਦੇ ਹੀ ਇੱਕ ਨੌਜਵਾਨ ਸਿਆਣੇ ਪੁੱਛਾਂ ਦੇਣ ਵਾਲੇ ਦੀ ਪਹਿਚਾਣ ਵੀ ਕਰ ਲਈ ਹੈ। ਜਦਕਿ ਹੋਰਨਾਂ ਦੀ ਪਹਿਚਾਣ ਲਈ ਪਿੰਡ ਵਾਸੀ ਵੀ ਯਤਨ ਕਰ ਰਹੇ ਹਨ।

ਥਾਣਾ ਧਨੌਲਾ ਦੇ ਐਸਐਚਓ ਗੁਰਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਵਾਰਦਾਤ ਵਾਲੀ ਥਾਂ ਦਾ ਦੌਰਾ ਕਰ ਕੇ ਘਟਨਾ ਦੀ ਤਫਤੀਸ਼ ਅਤੇ ਦੋਸ਼ੀਆਂ ਦੀ ਸ਼ਨਾਖਤ ਕਰਨ ਲਈ ਯਤਨ ਤੇਜ਼ ਕਰ ਕੇ ਉਨ੍ਹਾਂ ਦੀ ਤਲਾਸ਼ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੀਡ਼ਤ ਪਰਿਵਾਰ ਵੱਲੋਂ ਜਿਸ ਬਾਬੇ ਦਾ ਜ਼ਿਕਰ ਕੀਤਾ ਜਾ ਰਿਹਾ ਹੈ ਉਸ ਦੀ ਤਸਦੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੇ ਅਜੇ ਘਰੋਂ ਲੁੱਟੇ ਸਾਮਾਨ ਤੇ ਨਕਦੀ ਬਾਰੇ ਕੋਈ ਡਿਟੇਲ ਨਹੀਂ ਦਿੱਤੀ। ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇ ।

 

 

 

 

Vinkmag ad
Share Our Daily Posts

News Desk

Read Previous

ਅਮਰੀਕੀ ਹਵਾਈ ਫ਼ੌਜ ਨੇ ਤਾਲਿਬਾਨੀ ਟਿਕਾਣਿਆਂ ‘ਤੇ ਸੁੱਟੇ ਬੰਬ, ਸ਼ੇਬਗਾਰਨ ‘ਚ 200 ਤੋਂ ਜ਼ਿਆਦਾ ਅੱਤਵਾਦੀ ਢੇਰ

Read Next

ਨਿੱਜੀ ਰੰਜਿਸ਼ ‘ਚ ਚੱਲੀਆਂ ਗੋਲੀਆਂ, ਜੀਜਾ-ਸਾਲਾ ਜ਼ਖਮੀ, 4 ਖਿਲਾਫ਼ ਪਰਚਾ ਦਰਜ