Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

Gold ਜਿੱਤਣ ਤੋਂ ਬਾਅਦ ਨੀਰਜ ‘ਤੇ ਪੈਸਿਆਂ ਦੀ ਬਾਰਸ਼, ਮੁੱਖ ਮੰਤਰੀ ਕੈਪਟਨ ਵੱਲੋਂ ਦੋ ਕਰੋੜ ਰੁਪਏ ਇਨਾਮ ਦਾ ਐਲਾਨ

ਚੰਡੀਗੜ :  ਓਲੰਪਿਕ ਖੇਡਾਂ ਵਿੱਚ ਅਥਲੈਟਿਕਸ ਵਿੱਚ ਭਾਰਤ ਲਈ ਪਹਿਲਾ ਸੋਨੇ ਦਾ ਤਮਗਾ ਜਿੱਤਣ ਵਾਲੇ ਭਾਰਤੀ ਫੌਜ ਦੇ ਸੂਬੇਦਾਰ ਨੀਰਜ ਚੋਪੜਾ (ਵੀ.ਐਸ.ਐਮ.) ਦੀ ਸ਼ਾਨਾਮੱਤੀ ਪ੍ਰਾਪਤੀ ਨੂੰ ਸਨਮਾਨਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਭਾਰਤ ਦੇ ਇਸ ਅਥਲੀਟ ਨੂੰ ਦੋ ਕਰੋੜ ਰੁਪਏ ਦਾ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਕੀਤਾ ਹੈ। ਨੀਰਜ ਨੇ ਟੋਕੀਓ ਵਿਖੇ 87.58 ਮੀਟਰ ਦੀ ਥਰੋਅ ਨਾਲ ਜੈਵਲਿਨ ਵਿੱਚ ਸੋਨੇ ਦਾ ਤਮਗਾ ਜਿੱਤਿਆ

ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਰਤ ਅਤੇ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਨੀਰਜ ਚੋਪੜਾ ਜੋ ਭਾਰਤੀ ਫੌਜ ਦਾ ਸਿਪਾਹੀ ਹੈ, ਦੇ ਪਰਿਵਾਰ ਦਾ ਪਿਛੋਕੜ ਪੰਜਾਬ ਨਾਲ ਜੁੜਿਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਨੀਰਜ ਚੋਪੜਾ ਨੇ ਭਾਰਤ ਵਿੱਚ ਬਹੁਤਾ ਸਮਾਂ ਆਪਣੀ ਪ੍ਰੈਕਟਿਸ ਐਨ.ਆਈ.ਐਸ. ਪਟਿਆਲਾ ਵਿਖੇ ਕੀਤੀ ਹੈ। ਇਸ ਤੋਂ ਪਹਿਲਾਂ ਉਸ ਨੇ 2018 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਅਤੇ ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤਿਆ। ਜੈਵਲਿਨ ਥਰੋਅ ਵਿੱਚ ਉਹ 88.07 ਮੀਟਰ ਦੀ ਥਰੋਅ ਨਾਲ ਭਾਰਤ ਦਾ ਮੌਜੂਦਾ ਰਿਕਾਰਡ ਹੋਲਡਰ ਹੈ।

ਨੀਰਜ ਨੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੀ ਸੋਨੇ ਦਾ ਤਮਗਾ ਜਿੱਤਿਆ ਸੀ ਅਤੇ ਅੰਡਰ 20 ਵਰਗ ਵਿੱਚ 86.48 ਮੀਟਰ ਦੀ ਥਰੋਅ ਨਾਲ ਵਿਸ਼ਵ ਰਿਕਾਰਡ ਬਣਾਇਆ ਸੀ।

ਓਲੰਪਿਕ ਖੇਡਾਂ ਦੇ ਇਤਿਹਾਸ ਵਿੱਚ ਵਿਅਕਤੀਗਤ ਖੇਡਾਂ ਵਿੱਚ ਇਹ ਭਾਰਤ ਦਾ ਦੂਜਾ ਸੋਨ ਤਮਗਾ ਹੈ। ਪਹਿਲਾ ਸੋਨ ਤਮਗਾ ਪੰਜਾਬ ਦੇ ਅਭਿਨਵ ਬਿੰਦਰਾ ਨੇ 2008 ਵਿੱਚ ਬੀਜਿੰਗ ਵਿਖੇ ਜਿੱਤਿਆ ਸੀ।
ਨੀਰਜ ਚੋਪੜਾ ਨੇ ਆਪਣੀ ਪੜਾਈ ਡੀ.ਏ.ਵੀ.ਕਾਲਜ ਚੰਡੀਗੜ ਤੋਂ ਕੀਤੀ ਹੈ ਅਤੇ 2016 ਵਿੱਚ ਉਸ ਨੇ ਭਾਰਤੀ ਸੈਨਾ ਵਿੱਚ 4 ਰਾਜਸਥਾਨ ਰਾਈਫਲਜ਼ ਜੁਆਇਨ ਕੀਤੀ ਸੀ।
Vinkmag ad
Share Our Daily Posts

News Desk

Read Previous

ਨਿੱਜੀ ਰੰਜਿਸ਼ ‘ਚ ਚੱਲੀਆਂ ਗੋਲੀਆਂ, ਜੀਜਾ-ਸਾਲਾ ਜ਼ਖਮੀ, 4 ਖਿਲਾਫ਼ ਪਰਚਾ ਦਰਜ

Read Next

ਵਿੱਕੀ ਮਿੱਡੂਖੇੜਾ ਦੀ ਮੌਤ ਤੋਂ ਬਾਅਦ ਗੈਂਗਸਟਰ Lawrence Bishnoi ਨੇ ਦਿੱਤੀ ਧਮਕੀ, ਕਿਹਾ- ਜਲਦ ਲਵਾਂਗੇ ਬਦਲਾ