Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਨਕੋਦਰ ਰੋਡ ‘ਤੇ ਲਾਲ ਰਤਨ ਸਿਨੇਮਾ ਨੇੜੇ ਅੱਖਾਂ ‘ਚ ਮਿਰਚਾਂ ਪਾ ਕੇ ਨੌਜਵਾਨ ਲੁੱਟਿਆ, ਚੱਲੀਆਂ ਗੋਲੀਆਂ

ਜਲੰਧਰ : 15 ਅਗਸਤ ਕਾਰਨ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮਾਤ ਕੀਤੇ ਗਏ ਹਨ ਪਰ ਫੇਰ ਵੀ ਸਨੈਚਰ ਆਪਣੀਆਂ ਵਾਰਦਾਤਾਂ ਕਰਨ ਤੋਂ ਬਾਜ਼ ਨਹੀਂ ਆ ਰਹੇ। ਐਤਵਾਰ ਦਿਨ ਦਿਹਾੜੇ ਬਾਈਕ ਸਵਾਰ ਸਨੈਚਰਾਂ ਨੇ ਥਾਣਾ ਨੰ ਚਾਰ ਦੀ ਹੱਦ ਵਿਚ ਪੈਂਦੇ ਨਕੋਦਰ ਚੌਂਕ ਲਾਗੇ ਐਕਟਿਵਾ ਤੇ ਆਪਣੇ ਪਤੀ ਨਾਲ ਜਾ ਰਹੀ ਔਰਤ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਦੇ ਗਲੇ ਵਿਚੋਂ ਸੋਨੇ ਦੀ ਚੇਨ ਝਪਟ ਲਈ। ਭੱਜ ਰਹੇ ਲੁਟੇਰਿਆਂ ਦਾ ਜਦ ਪਤੀ ਨੇ ਅੇਕਟਿਵਾ ਤੇ ਪਿੱਛਾ ਕੀਤਾ ਤਾਂ ਉਨ੍ਹਾਂ ਨੇ ਪਤੀ ਨੂੰ ਡਰਾਉਣ ਲਈ ਹਵਾਈ ਫਾਇਰ ਕੀਤਾ ਅਤੇ ਫ਼ਰਾਰ ਹੋ ਗਏ।

 

 

ਜਾਣਕਾਰੀ ਅਨੁਸਾਰ ਪ੍ਰਤਾਪ ਬਾਗ ਦੇ ਕੋਲ ਕੋਹਲੀ ਸਾਈਨ ਗਲੋ ਬੋਰਡ ਦਾ ਕੰਮ ਕਰਨ ਵਾਲੇ ਯੋਗੇਸ਼ ਕੋਹਲੀ ਐਤਵਾਰ ਦੁਪਹਿਰ ਆਪਣੀ ਪਤਨੀ ਨਾਲ ਐਕਟਿਵਾ ਤੇ ਨਕੋਦਰ ਚੌਕ ਤੋਂ ਗੁਰੂ ਨਾਨਕ ਮਿਸ਼ਨ ਚੌਕ ਵੱਲ ਆ ਰਹੇ ਸਨ ਕਿ ਪਿੱਛੋਂ ਦੀ ਬਾਈਕ ਤੇ ਆਏ ਦੋ ਲੁਟੇਰਿਆਂ ਨੇ ਉਸ ਦੀ ਪਤਨੀ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਉਸ ਦੇ ਗਲੇ ਵਿਚੋਂ ਸੋਨੇ ਦੀ ਚੇਨ ਝਪਟ ਕੇ ਮੋਟਰਸਾਈਕਲ ਭਜਾ ਲਿਆ। ਪਤਨੀ ਦੀ ਚੀਕ ਸੁਣ ਕੇ ਯੋਗੇਸ਼ ਕੋਹਲੀ ਨੇ ਬਾਈਕ ਸਵਾਰ ਲੁਟੇਰਿਆਂ ਦਾ ਪਿੱਛਾ ਕੀਤਾ ਤਾਂ ਕੁਝ ਹੀ ਦੂਰੀ ਤੇ ਉਨ੍ਹਾਂ ਨੇ ਹਵਾਈ ਫਾਇਰ ਕਰ ਦਿੱਤਾ। ਜਿਸ ਨਾਲ ਯੋਗੇਸ਼ ਕੋਹਲੀ ਡਰ ਗਿਆ ਅਤੇ ਉਸ ਨੇ ਲੁਟੇਰਿਆਂ ਦਾ ਪਿੱਛਾ ਕਰਨਾ ਛੱਡ ਦਿੱਤਾ ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰ ਚਾਰ ਦੇ ਮੁਖੀ ਇੰਸਪੈਕਟਰ ਰਾਜੇਸ਼ ਸ਼ਰਮਾ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ ਉਨ੍ਹਾਂ ਦੱਸਿਆ ਕਿ ਪੁਲਸ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਅਤੇ ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

 

 

 

 

Vinkmag ad
Share Our Daily Posts

News Desk

Read Previous

ਵਿੱਕੀ ਮਿੱਡੂਖੇੜਾ ਦੀ ਮੌਤ ਤੋਂ ਬਾਅਦ ਗੈਂਗਸਟਰ Lawrence Bishnoi ਨੇ ਦਿੱਤੀ ਧਮਕੀ, ਕਿਹਾ- ਜਲਦ ਲਵਾਂਗੇ ਬਦਲਾ

Read Next

ਬੱਚੀ ਇਕ ਮਾਵਾਂ ਦੋ! ਝਗੜਾ ਪਹੁੰਚਿਆ ਥਾਣੇ, ਜਾਣੋ ਕੀ ਹੈ ਮਾਮਲਾ