Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਹਰਿਆਣਾ ਵਿਧਾਨ ਸਭਾ ‘ਚ ਬਿਨਾਂ ਇਜਾਜ਼ਤ ਪ੍ਰਵੇਸ਼ ਨਹੀਂ ਕਰ ਸਕੇਗਾ ਪੰਜਾਬ ਦਾ ਕੋਈ ਵਿਧਾਇਕ ਜਾਂ ਅਧਿਕਾਰੀ

ਹਰਿਆਣਾ : ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਪੰਜਾਬ ਦਾ ਕੋਈ ਵਿਧਾਇਕ, ਅਧਿਕਾਰੀ ਜਾਂ ਮੁਲਾਜ਼ਮ ਬਿਨਾਂ ਪਛਾਣ ਪੱਤਰ ਦੇ ਵਿਧਾਨ ਸਭਾ ਪਰਿਸਰ ‘ਚ ਪ੍ਰਵੇਸ਼ ਨਹੀਂ ਕਰ ਸਕੇਗਾ। ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਤੇ ਅਕਾਲੀ ਵਿਧਾਇਕਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ ਨੇ ਇਹ ਵਿਵਸਥਾ ਦਿੱਤੀ ਹੈ। ਮੌਨਸੂਨ ਸੈਸ਼ਨ ਦੌਰਾਨ ਪੁਖ਼ਤਾ ਸੁਰੱਖਿਆ ਤੇ ਕਾਨੂੰਨ ਵਿਵਸਥਾ ਲਈ ਸਪੀਕਰ ਨੇ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਸੂਬਿਆਂ ਦੇ ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਬੁਲਾਈ ਹੈ।

ਤਿੰਨਾਂ ਸੂਬਿਆਂ ਦੇ ਅਧਿਕਾਰੀਆਂ ਦੀ ਇਹ ਬੈਠਕ ਇਸੇ ਹਫ਼ਤੇ ਹੋਵੇਗੀ, ਜਿਸ ‘ਚ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਪੁਲਿਸ ਇੰਸਪੈਕਟਰ ਜਨਰਲ ਵੱਲੋਂ ਸਪੀਕਰ ਨੂੰ ਸੌਂਪੀ ਗਈ ਉਸ ਰਿਪੋਰਟ ਨੂੰ ਲਾਗੂ ਕਰਨ ‘ਤੇ ਮੰਥਨ ਹੋਵੇਗਾ, ਜੋ ਉਨ੍ਹਾਂ ਨੂੰ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ‘ਤੇ ਹੋਏ ਹਮਲੇ ਤੋਂ ਬਾਅਦ ਤਿਆਰ ਕੀਤੀ ਸੀ। ਇਸ ਰਿਪੋਰਟ ਮੁਤਾਬਿਕ ਹਰਿਆਣਾ ਤੇ ਪੰਜਾਬ ਵਿਧਾਨ ਸਭਾ ‘ਚ ਪ੍ਰਵੇਸ਼ ਲਈ 7 ਕਾਮਨ ਦਰਵਾਜ਼ੇ ਹਨ। ਇਨ੍ਹਾਂ 7 ਦਰਵਾਜ਼ੇ ‘ਤੇ ਪੁਲਿਸ ਸਿਕਓਰਿਟੀ ਟਾਈਟ ਰਹੇਗੀ। ਮੁੱਖ ਮੰਤਰੀ ‘ਤੇ ਹਮਲਾ ਕਰਨ ਤੋਂ ਪਹਿਲਾਂ ਅਕਾਲੀ ਵਿਧਾਇਕ ਵਿਧਾਨ ਸਭਾ ਦੀ ਪਾਰਕਿੰਗ ‘ਚ ਖੜ੍ਹੀ ਗੱਡੀਆਂ ‘ਚ ਬੈਠੇ ਸਨ, ਇਸ ਲਈ ਇਸ ਵਾਰ ਪਾਰਕਿੰਗ ਏਰੀਆ ‘ਚ ਵੀ ਮਜ਼ਬੂਤ ਸੁਰੱਖਿਆ ਇੰਤਜ਼ਾਮ ਕੀਤੇ ਜਾਣਗੇ।

ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 20 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ। ਵਿਧਾਨ ਸਭਾ ਸਕੱਤਰੇਤ ਮੌਨਸੂਨ ਸੈਸ਼ਨ ਦੀਆਂ ਤਿਆਰੀਆਂ ‘ਚ ਜੁਟਿਆ ਹੈ। ਸਪੀਕਰ ਗਿਆਨਚੰਦ ਗੁਪਤਾ ਮੁਤਾਬਿਕ ਵਿਧਾਨ ਸਭਾ ‘ਚ ਇਕ ਸੀਟ ‘ਤੇ ਇਕ ਵਿਧਾਇਕ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਵਿਧਾਨ ਸਭਾ ਸਕੱਤਰੇਤ ਦਾ ਪੂਰਾ ਜ਼ੋਰ ਟਾਈਟ ਸਿਕਓਰਿਟੀ ‘ਤੇ ਰਹੇਗਾ। ਹਰਿਆਣਾ ਵਿਧਾਨ ਸਭਾ ‘ਚ ਪ੍ਰਵੇਸ਼ ਲਈ ਤਿੰਨ ਮੁੱਖ ਦਰਵਾਜ਼ੇ ਹਨ। ਇਨ੍ਹਾਂ ਸਾਰਿਆਂ ‘ਤੇ ਸਭ ਤੋਂ ਜ਼ਿਆਦਾ ਸੁਰੱਖਿਆ ਇੰਤਜ਼ਾਮ ਰਹਿਣਗੇ। ਪੁਲਿਸ ਡਾਇਰੈਕਟਰ ਜਨਰਲ ਮਨੋਜ ਯਾਦਵ ਮੁੱਖ ਮੰਤਰੀ ਤੇ ਹੋਏ ਹਮਲੇ ਦੇ ਮਾਮਲੇ ‘ਚ ਆਪਣੀ ਤਿੰਨ ਰਿਪੋਰਟ ਸਪੀਕਰ ਨੂੰ ਦੇ ਚੁੱਕੇ ਹਨ, ਜਿਨ੍ਹਾਂ ਤੋਂ ਸਪੀਕਰ ਸੰਤੁਸ਼ਟ ਨਹੀਂ ਹੈ।

 

 

 

 

 

Vinkmag ad
Share Our Daily Posts

News Desk

Read Previous

ਬੱਚੀ ਇਕ ਮਾਵਾਂ ਦੋ! ਝਗੜਾ ਪਹੁੰਚਿਆ ਥਾਣੇ, ਜਾਣੋ ਕੀ ਹੈ ਮਾਮਲਾ

Read Next

ਰੰਜਿਸ਼ ਤਹਿਤ ਨੌਜਵਾਨ ਨੂੰ ਕੁੱਟ-ਕੁੱਟ ਕੇ ਜਾਨੋ ਮਾਰਿਆ, ਚਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ