Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਰੰਜਿਸ਼ ਤਹਿਤ ਨੌਜਵਾਨ ਨੂੰ ਕੁੱਟ-ਕੁੱਟ ਕੇ ਜਾਨੋ ਮਾਰਿਆ, ਚਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਅੰਮ੍ਰਿਤਸਰ : ਘਰਿੰਡਾ ਥਾਣੇ ਤਹਿਤ ਪੈਂਦੇ ਲਾਹੌਰੀ ਮੱਲ ਪਿੰਡ ਵਿਚ ਰੰਜਿਸ਼ ਤਹਿਤ ਗੁਆਂਢੀਆਂ ਨੇ ਸ਼ਨਿਚਰਵਾਰ ਨੂੰ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਮੁਲਜ਼ਮ ਪਹਿਲਾਂ ਘਰ ’ਚ ਵੜੇ ਅਤੇ ਫਿਰ ਜੰਮ ਕੇ ਇੱਟਾਂ-ਪੱਥਰ ਵਰ੍ਹਾਉਣ ਲੱਗੇ। ਮਿ੍ਤਕ ਕਰਨਦੀਪ ਸਿੰਘ ਦੀ ਪਤਨੀ ਸਿਮਰਨਜੀਤ ਕੌਰ ਨੇ ਜਦੋਂ ਮਦਦ ਲਈ ਰੌਲਾ ਪਾਇਆ ਤਾਂ ਮੁਲਜ਼ਮ ਫ਼ਰਾਰ ਹੋ ਗਏ। ਪੁਲਿਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਓਧਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਿਮਰਨਜੀਤ ਕੌਰ ਦੀ ਸ਼ਿਕਾਇਤ ’ਤੇ ਪੁਲਿਸ ਨੇ ਪਿੰਡ ਦੇ ਜਸਪਿੰਦਰ ਸਿੰਘ ਉਰਫ ਹੈਪੀ, ਰਵਿੰਦਰ ਸਿੰਘ ਉਰਫ ਬਾਊ, ਸੁਖਵਿੰਦਰ ਸਿੰਘ ਉਰਫ ਬੇਗੂ, ਸੁਰਿੰਦਰ ਸਿੰਘ ਦੀ ਪਤਨੀ ਰਾਜਵੰਤ ਕੌਰ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਸਿਮਰਨਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਸਾਲ ਪਹਿਲਾਂ ਉਕਤ ਮੁਲਜ਼ਮਾਂ ਨੇ ਗੁਆਂਢੀਆਂ ਦੇ ਘਰ ਵਿਚ ਚੋਰੀ ਕੀਤੀ ਸੀ। ਉਸ ਮਾਮਲੇ ਵਿਚ ਉਸ ਦੇ ਪਤੀ ਨੇ ਥਾਣੇ ਵਿਚ ਜਾ ਕੇ ਗਵਾਹੀ ਦਿੱਤੀ ਸੀ। ਇਸੇ ਗੱਲ ਦੀ ਰੰਜਿਸ਼ ਜਸਪਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਨੇ ਕਰਨਦੀਪ ਸਿੰਘ ਨਾਲ ਰੱਖੀ ਹੋਈ ਸੀ। ਮੁਲਜ਼ਮ ਪਹਿਲਾਂ ਵੀ ਉਸ ਦੇ ਪਤੀ ਨੂੰ ਸਬਕ ਸਿਖਾਉਣ ਦੀਆਂ ਧਮਕੀਆਂ ਦੇ ਰਹੇ ਸਨ।

ਸਿਮਰਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕਿਸਾਨ ਹੈ ਅਤੇ ਸ਼ਨਿਚਰਵਾਰ ਨੂੰ ਉਹ ਆਪਣਾ ਕੰਮ ਨਿਬੇੜ ਕੇ ਘਰ ਆਇਆ ਸੀ। ਮੌਕਾ ਮਿਲਦੇ ਹੀ ਮੁਲਜ਼ਮ ਉਨ੍ਹਾਂ ਦੇ ਘਰ ਵਿਚ ਜਬਰੀ ਵੜ ਆਏ ਅਤੇ ਉਥੇ ਰੱਖੇ ਇੱਟਾਂ-ਪੱਥਰ ਵਰ੍ਹਾਉਣ ਲੱਗੇ। ਜਸਪਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਪਤੀ ਨੂੰ ਬੁਰੀ ਤਰ੍ਹਾਂ ਕੁੱਟਿਆ। ਇਸ ਤੋਂ ਬਾਅਦ ਪੀੜਤਾ ਨੇ ਘਰੋਂ ਬਾਹਰ ਨਿਕਲ ਕੇ ਗੁਆਂਢੀਆਂ ਤੋਂ ਮਦਦ ਮੰਗੀ ਤਾਂ ਲੋਕ ਇਕੱਠੇ ਹੋਣ ਲੱਗੇ। ਲੋਕਾਂ ਨੂੰ ਆਉਂਦੇ ਦੇਖ ਕੇ ਮੁਲਜ਼ਮ ਫ਼ਰਾਰ ਹੋ ਗਏ। ਪੀੜਤਾ ਨੇ ਕਿਸੇ ਤਰ੍ਹਾਂ ਪਤੀ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

 

 

 

 

Vinkmag ad
Share Our Daily Posts

News Desk

Read Previous

ਹਰਿਆਣਾ ਵਿਧਾਨ ਸਭਾ ‘ਚ ਬਿਨਾਂ ਇਜਾਜ਼ਤ ਪ੍ਰਵੇਸ਼ ਨਹੀਂ ਕਰ ਸਕੇਗਾ ਪੰਜਾਬ ਦਾ ਕੋਈ ਵਿਧਾਇਕ ਜਾਂ ਅਧਿਕਾਰੀ

Read Next

ਵਿਸ਼ਵ ਦੇ ਸਭ ਤੋਂ ਉੱਚੇ ਜੰਗੀ ਖੇਤਰ ਤੋਂ ਚੀਨ ਨੂੰ ਭਾਜੜਾਂ ਪਾਉਣਗੇ ਭਾਰਤ ਦੇ ਟੀ-90, ਟੀ-72 ਟੈਂਕ