Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਚੰਡੀਗਡ਼੍ਹ ਦੀ ਸੁਖਨਾ ਲੇਕ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, ਕੁਝ ਦੇਰ ‘ਚ ਖੋਲ੍ਹੇ ਜਾਣਗੇ Flood Gate, ਅਲਰਟ ਜਾਰੀ

ਚੰਡੀਗੜ੍ਹ, ਜੇਐਨਐਨ : ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਹੈ। ਝੀਲ ਦੇ ਪਾਣੀ ਦਾ ਪੱਧਰ ਵਧਣ ਦੇ ਕਾਰਨ, ਫਲੱਡ ਗੇਟ ਖੋਲ੍ਹਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਝੀਲ ਤੋਂ ਕਿਸੇ ਸਮੇਂ ਵੀ ਸੁਖਨਾ ਚੋਅ ‘ਚ ਪਾਣੀ ਛੱਡਿਆ ਜਾ ਸਕਦਾ ਹੈ। ਐਤਵਾਰ ਦੁਪਹਿਰ ਨੂੰ ਮੀਂਹ ਪੈਣ ਤੋਂ ਬਾਅਦ ਸੋਮਵਾਰ ਨੂੰ ਸਵੇਰੇ 3 ਵਜੇ ਦੇ ਕਰੀਬ ਪਾਣੀ ਛੱਡਣ ਦੀਆਂ ਤਿਆਰੀਆਂ ਕੀਤੀਆਂ ਗਈਆਂ, ਪਰ ਫਲੱਡ ਗੇਟ ਨਹੀਂ ਖੋਲ੍ਹੇ ਗਏ। ਸੋਮਵਾਰ ਸਵੇਰੇ 9 ਵਜੇ ਇਕ ਵਾਰ ਫਿਰ ਫਲੱਡ ਗੇਟ ਖੋਲ੍ਹਣ ਲਈ ਅਲਰਟ ਜਾਰੀ ਕੀਤਾ ਗਿਆ ਹੈ। ਹੁਣ ਤਕ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਨਾ ਦੇ ਫਲੱਡ ਗੇਟ 11 ਵਜੇ ਤਕ ਖੁੱਲ੍ਹ ਜਾਣਗੇ।

ਐਤਵਾਰ ਨੂੰ ਭਾਰੀ ਬਾਰਸ਼ ਦੇ ਕਾਰਨ ਝੀਲ ਦੇ ਪਾਣੀ ਵਿਚ ਕਰੀਬ ਇਕ ਫੁੱਟ ਦਾ ਵਾਧਾ ਹੋਇਆ ਹੈ। ਪਾਣੀ ਦਾ ਪੱਧਰ ਵਧ ਕੇ 1162.6 ਫੁੱਟ ਹੋ ਗਿਆ ਹੈ। ਜੇ ਸਿਰਫ਼ 0.4 ਭਾਵ ਅੱਧਾ ਫੁੱਟ ਪਾਣੀ ਵਧਦਾ ਹੈ, ਤਾਂ ਝੀਲ ਦੇ ਫਲੱਡ ਗੇਟ ਖੋਲ੍ਹਣੇ ਪੈਣਗੇ। ਦੱਸਿਆ ਜਾ ਰਿਹਾ ਹੈ ਕਿ ਹੁਣ ਯੂਟੀ ਪ੍ਰਸ਼ਾਸਨ ਨੇ ਫਲੱਡ ਗੇਟ ਖੋਲ੍ਹਣ ਤੋਂ ਪਹਿਲਾਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਪਾਣੀ ਸੁਖਨਾ ਚੋਅ ਰਾਹੀਂ ਘੱਗਰ ਨਦੀ ਤਕ ਪਹੁੰਚਦਾ ਹੈ। ਇਸ ਲਈ ਚੌਕ ਦੇ ਨਾਲ ਲੱਗਦੇ ਸਾਰੇ ਇਲਾਕਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਫਲੱਡ ਗੇਟ ਖੋਲ੍ਹੇ ਜਾ ਰਹੇ ਹਨ।

ਪੰਚਕੁਲਾ-ਮੁਹਾਲੀ ਨੂੰ ਭੇਜਿਆ ਗਿਆ ਅਲਰਟ

ਯੂਟੀ ਪ੍ਰਸ਼ਾਸਨ ਨੇ ਹੁਣ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚਦੇ ਹੀ ਫਲੱਡ ਗੇਟ ਖੋਲ੍ਹਣ ਦੀ ਪੂਰੀ ਤਿਆਰੀ ਕਰ ਲਈ ਹੈ। ਇੰਜੀਨੀਅਰਿੰਗ ਵਿਭਾਗ ਦੀ ਟੀਮ ਦਿਨ ਰਾਤ ਨਿਗਰਾਨੀ ਕਰ ਰਹੀ ਹੈ। ਪੰਚਕੂਲਾ ਅਤੇ ਮੁਹਾਲੀ ਪ੍ਰਸ਼ਾਸਨ ਨੂੰ ਅਲਰਟ ਵੀ ਭੇਜਿਆ ਗਿਆ ਹੈ, ਤਾਂ ਕਿ ਉਹ ਸੁਖਨਾ ਲੇਕ ਦੇ ਨਾਲ ਲੱਗਦੇ ਖੇਤਰਾਂ ਨੂੰ ਸੁਚੇਤ ਕਰ ਸਕੇ। ਇਹ ਪਾਣੀ ਮੁਹਾਲੀ ਦੇ ਬਲਟਾਣਾ ਜ਼ੀਰਕਪੁਰ ਰਾਹੀਂ ਘੱਗਰ ਪਹੁੰਚਦਾ ਹੈ। ਪੰਚਕੂਲਾ ਦਾ ਖੇਤਰ ਵੀ ਇਸ ਨਾਲ ਜੁੜਿਆ ਹੋਇਆ ਹੈ, ਇਸ ਲਈ ਦੋਵਾਂ ਜ਼ਿਲ੍ਹਿਆਂ ਨੂੰ ਜਾਣਕਾਰੀ ਭੇਜੀ ਗਈ ਹੈ। ਸੁਖਨਾ ਝੀਲ ਤੋਂ ਪਾਣੀ ਛੱਡਣ ਲਈ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਬੰਦ ਰਹੇਗਾ ਬਾਪੂਧਾਮ ਅਤੇ ਕਿਸ਼ਨਗੜ੍ਹ ਦਾ ਪੁਲ

 

ਜਿਵੇਂ ਹੀ ਸੁਖਨਾ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚਿਆ, ਕਿਸ਼ਨਗੜ੍ਹ ਅਤੇ ਬਾਪੂਧਾਮ ਮਨੀਮਾਜਰਾ ਖੇਤਰਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਖੇਤਰ ਦੇ ਐਸਡੀਐਮ ਅਤੇ ਪੁਲਿਸ ਅਧਿਕਾਰੀ 24 ਘੰਟੇ ਇਨ੍ਹਾਂ ਇਲਾਕਿਆਂ ਦੀ ਨਿਗਰਾਨੀ ਕਰ ਰਹੇ ਹਨ। ਕਿਸ਼ਨਗੜ੍ਹ ਨੂੰ ਗੋਲਫ ਰੇਂਜ ਨਾਲ ਜੋੜਨ ਵਾਲਾ ਪੁਲ ਪਾਣੀ ਛੱਡਣ ਤੋਂ ਪਹਿਲਾਂ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬਾਪੂਧਾਮ ਟ੍ਰੈਫਿਕ ਸਿਗਨਲ ਦੇ ਨੇੜੇ ਲੇਕ ਦਾ ਪੁਲ ਵੀ ਬੰਦ ਰਹੇਗਾ।

ਮੁਡ਼ ਡੁੱਬ ਸਕਦਾ ਹੈ ਬਲਟਾਣਾ

ਸੁਖਨਾ ਲੇਕ ਦਾ ਪਾਣੀ ਯੂਟੀ ਇੰਡਸਟਰੀਅਲ ਏਰੀਆ ਰਾਹੀਂ ਬਲਟਾਣਾ ਪਹੁੰਚਦਾ ਹੈ। ਬਲਟਾਣਾ ਵਿਚ ਇਹ ਓਵਰਫਲੋ ਹੋ ਜਾਂਦਾ ਹੈ ਅਤੇ ਪੁਲਿਸ ਚੌਕੀ ਦੇ ਨੇੜੇ ਪਾਣੀ ਭਰਨ ਦਾ ਕਾਰਨ ਬਣਦਾ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਇੱਥੇ ਪਾਣੀ ਭਰਨ ਦੀ ਸੰਭਾਵਨਾ ਹੈ। ਸਹੀ ਨਿਕਾਸੀ ਨਾ ਹੋਣ ਕਾਰਨ ਇਥੇ ਪਹਿਲਾਂ ਹੀ ਪਾਣੀ ਜਮ੍ਹਾਂ ਹੋ ਜਾਂਦਾ ਹੈ।

 

 

 

Vinkmag ad
Share Our Daily Posts

News Desk

Read Previous

ਨਹੀਂ ਰਹੇ ਸੀਰੀਅਲ ‘ਪ੍ਰਤਿਗਿਆ’ ਦੇ ‘ਠਾਕੁਰ ਸੱਜਣ ਸਿੰਘ’ ਅਨੁਪਮ ਸ਼ਿਆਮ, 63 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

Read Next

ਕਾਂਗਰਸ ਸਰਕਾਰ ਨੇ ਗੈਂਗਸਟਰਾਂ ਨੂੰ ਤਾਕਤਵਰ ਬਣਾਇਆ – ਸੁਖਬੀਰ ਸਿੰਘ ਬਾਦਲ