Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

24 ਘੰਟੇ ‘ਚ ਕਾਤਲਾਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਅਕਾਲੀ ਦਲ 11 ਨੂੰ ਲਾਵੇਗਾ ਧਰਨਾ : ਕੋਹਾੜ

ਪ੍ਰਿਤਪਾਲ ਸਿੰਘ, ਸ਼ਾਹਕੋਟ: ਸਥਾਨਕ ਮੇਨ ਬਾਜ਼ਾਰ ‘ਚ ਦਿਨ ਦਿਹਾੜੇ ਨੌਜਵਾਨ ਦੇ ਕਤਲ ਦੇ ਮਾਮਲੇ ‘ਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਾਤਲ ਸਾਰੀ ਰਾਤ ਸ਼ਾਹਕੋਟ ਦੇ ਬਾਜ਼ਾਰਾਂ ਵਿੱਚ ਘੁੰਮਦੇ ਰਹੇ ਅਤੇ ਪੁਲਿਸ ਨੇ ਕਾਤਲਾਂ ਨੂੰ ਸ਼ਹਿਰ ਵਿੱਚੋਂ ਦੌੜਨ ਦਾ ਖੁੱਲਾ ਸਮਾਂ ਦਿੱਤਾ। ਦੂਸਰੇ ਦਿਨ ਧਰਨਾਕਾਰੀਆਂ ਤੇ ਪੁਲਿਸ ਦੀ ਹੋਈ ਭਿਆਨਕ ਝੜਪ ਤੋਂ ਬਾਅਦ ਸਾਰੇ ਸ਼ਾਹਕੋਟ ਵਾਸੀ ਸਹਿਮ ਵਿਚ ਹਨ। ਪੁਲਿਸ ਪ੍ਰਸ਼ਾਸਨ ਮ੍ਰਿਤਕ ਦੇ ਪਰਿਵਾਰ ਅਤੇ ਧਰਨਾਕਾਰੀਆਂ ਨਾਲ ਨਜਿੱਠਣ ਵਿੱਚ ਅਸਮਰੱਥ ਰਿਹਾ ਅਤੇ ਨਤੀਜਾ ਇਹ ਹੋਇਆ ਕਿ ਪੁਲਿਸ ਥਾਣੇ ਉੱਪਰ ਪਥਰਾਅ ਹੋ ਗਿਆ ਅਤੇ ਸ਼ਾਹਕੋਟ ਦਾ ਮਾਹੌਲ ਡਰਾਵਣਾ ਬਣ ਗਿਆ। ਅਜੇ ਵੀ ਕਾਤਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਮਾੜੀ ਅਤੇ ਢਿੱਲੀ ਕਾਰਵਾਈ ਕਾਰਨ ਸ਼ਹਿਰ ਦਾ ਮਾਹੌਲ ਖਰਾਬ ਹੋਇਆ ਹੈ। ਰੋਜ਼ਾਨਾ ਚੋਰੀਆਂ, ਲੁੱਟਾਂ ਖੋਹਾਂ ਅਤੇ ਗੈਂਗ ਵਾਰਾਂ ਹੋ ਰਹੀਆਂ ਹਨ ਪਰ ਪੁਲਿਸ ਅਤੇ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ 24 ਘੰਟੇ ਵਿਚ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰਦੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਪ੍ਰਸ਼ਾਸਨ ਖਿਲਾਫ 11 ਅਗਸਤ ਨੂੰ ਵਿਸ਼ਾਲ ਸ਼ਾਂਤਮਈ ਧਰਨਾ ਲਾਇਆ ਜਾਵੇਗਾ। ਕੋਹਾੜ ਨੇ ਕਿਹਾ ਕਿ ਸ਼ਹਿਰ ਦੇ ਖਰਾਬ ਮਾਹੌਲ ਨੂੰ ਬਿਲਕੁਲ ਬਰਦਾਸ਼ ਨਹੀਂ ਕੀਤਾ ਜਾਵੇਗਾ।

 

 

 

 

Vinkmag ad
Share Our Daily Posts

News Desk

Read Previous

ਕਾਂਗਰਸ ਸਰਕਾਰ ਨੇ ਗੈਂਗਸਟਰਾਂ ਨੂੰ ਤਾਕਤਵਰ ਬਣਾਇਆ – ਸੁਖਬੀਰ ਸਿੰਘ ਬਾਦਲ

Read Next

ਮੋਟਰਸਾਈਕਲ ‘ਤੇ ਜਾ ਰਹੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ, ਘਟਨਾ ਨਾਲ ਖੇਤਰ ‘ਚ ਸਨਸਨੀ