Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਪੰਜਾਬ ’ਚ ਇਕ ਹੋਰ ਸਿਆਸੀ ਪਾਰਟੀ ਦਾ ਆਗਾਜ਼, ਵਪਾਰੀਆਂ ਨੇ ਬਣਾਈ ਭਾਰਤੀ ਆਰਥਿਕ ਪਾਰਟੀ, ਚੜੂਨੀ ਹੋਣਗੇ ਮੁੱਖ ਮੰਤਰੀ ਚਿਹਰਾ

ਲੁਧਿਆਣਾ : ਸਨਅਤੀ ਸ਼ਹਿਰ ਵਿਖੇ ਅਖਿਲ ਭਾਰਤੀ ਵਪਾਰ ਦਿਵਸ ਮੌਕੇ ਹੋਏ ਭਰਵੇਂ ਸਮਾਗਮ ਦੌਰਾਨ ਜਿੱਥੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਦੇਸ਼ ਭਰ ਦੇ ਵਪਾਰੀਆਂ ਨੇ ਹਾਅ ਦਾ ਨਾਅਰਾ ਮਾਰਦਿਆਂ ਕਿਸਾਨ-ਵਪਾਰੀ ਏਕਤਾ ਦੀ ਗੱਲ ਕਹੀ, ਉਥੇ ਹੀ ਵਪਾਰੀਆਂ ਤੇ ਕਿਸਾਨਾਂ ਵੱਲੋਂ ਆਪਣੀ ਨਵੀਂ ਸਿਆਸੀ ਜ਼ਮੀਨ ਤਿਆਰ ਕਰਨ ਲਈ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਆਰਥਿਕ ਪਾਰਟੀ’ ਦੇ ਗਠਨ ਦਾ ਵੀ ਐਲਾਨ ਕਰ ਦਿੱਤਾ।

ਜਲੰਧਰ ਬਾਈਪਸ ਨੇੜੇ ਰਿਜੌਰਟ ਵਿਚ ਹੋਏ ਭਰਵੇਂ ਸਮਾਗਮ ਦੌਰਾਨ ਦੇਸ਼ ਭਰ ਦੇ ਵਪਾਰਕ ਆਗੂਆਂ ਨੇ ਹਿੱਸਾ ਲਿਆ। ਸਮਾਗਮ ਦੌਰਾਨ ਦੇਸ਼ ਦੇ 29 ਸੂਬਿਆਂ ਤੋਂ 62 ਵਪਾਰਕ ਆਗੂਆਂ ਨੇ ਆਪਣੇ ਪ੍ਰਤੀਨਿਧੀਆਂ ਨਾਲ ਹਿੱਸਾ ਲਿਆ।

ਇਸ ਮੌਕੇ ਫੈਡਰੇਸ਼ਨ ਆਫ ਆਲ ਟੈਕਸਟਾਈਲ ਮਨੂੰਫੈਕਚਰਿੰਗ ਐਂਡ ਟੇ੍ਡਿੰਗ ਐਸੋਸੀਏਸ਼ਨ ਆਫ ਲੁਧਿਆਣਾ ਦੇ ਪ੍ਰਧਾਨ ਅਤੇ ਨਵ-ਗਠਿਤ ਕੀਤੀ ਜਾ ਰਹੀ ਭਾਰਤੀ ਆਰਥਿਕ ਪਾਰਟੀ ਦੇ ਕੌਮੀ ਪ੍ਰਧਾਨ ਤਰੁਨ ਜੈਨ ਬਾਵਾ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਹੋਰ ਸ਼ਖਸੀਅਤਾਂ ਨੂੰ ਜੀ ਆਇਆਂ ਆਖਿਆ ਅਤੇ ਦੇਸ਼ ਦੀ ਆਰਥਿਕਤਾ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦਾ ਕਿਸਾਨ, ਮਜ਼ਦੂਰ ਤੇ ਵਪਾਰੀ ਵੀ ਸਿਆਸਤ ਵਿਚ ਉੱਤਰ ਕੇ ਦੇਸ਼ ਦੀ ਆਰਥਿਕਤਾ ਨੂੰ ਮੁੜ ਲੀਹਾਂ ਉੱਪਰ ਲਿਆਉਣ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਹੁਣ ਯਾਚਨਾ ਨਹੀਂ ਰਣ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ, ਮਜ਼ਦੂਰ ਤੇ ਵਪਾਰੀ ਵਿਰੋਧੀ ਨੀਤੀਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸਮਾਂ ਆ ਗਿਆ ਹੈ।

ਬਾਵਾ ਨੇ ਮਿਸ਼ਨ ਪੰਜਾਬ 2022 ਤਹਿਤ ਵਪਾਰੀਆਂ ਦਾ ਚੋਣ ਮੈਦਾਨ ਵਿਚ ਉੱਤਰਨ ਦਾ ਐਲਾਨ ਕਰਦਿਆਂ ਭਾਰਤੀ ਆਰਥਿਕ ਪਾਰਟੀ ਵੱਲੋਂ ਲੜੀ ਜਾਣ ਵਾਲੀ ਚੋਣ ਲਈ ਗੁਰਨਾਮ ਸਿੰਘ ਚੜੂਨੀ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਏ ਜਾਣ ਦਾ ਐਲਾਨ ਕੀਤਾ ਗਿਆ।

ਕਿਸੇ ਵੀ ਸਰਕਾਰ ਨੇ ਨਹੀਂ ਕੀਤੀ ਕਿਸਾਨਾਂ ਦੇ ਹਿੱਤਾਂ ਦੀ ਗੱਲ : ਚੜੂਨੀ 

ਇਸ ਮੌਕੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਨਾਲ ਵਪਾਰੀਆਂ ਤੇ ਮਜ਼ਦੂਰਾਂ ਦਾ ਖੜ੍ਹਾ ਹੋਣਾ ਇਸ ਗੱਲ ਦਾ ਸੂਚਕ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕੇਵਲ ਕਿਸਾਨ ਹੀ ਨਹੀਂ ਹਰੇਕ ਵਰਗ ਪ੍ਰਭਾਵਿਤ ਹੋਵੇਗਾ। ਚੜੂਨੀ ਨੇ ਕਿਹਾ ਕਿ ਮਿਸ਼ਨ ਪੰਜਾਬ 2022 ਦਾ ਵਪਾਰੀਆਂ ਵੱਲੋਂ ਸਮੱਰਥਨ ਕੀਤੇ ਜਾਣ ’ਤੇ ਉਹ ਵਪਾਰੀਆਂ ਤੇ ਮਜ਼ਦੂਰਾਂ ਦੇ ਸ਼ੁਕਰਗੁਜ਼ਾਰ ਹਨ। ਸੰਯੁਕਤ ਕਿਸਾਨ ਮੋਰਚੇ ਨਾਲ ਮਤਭੇਦ ਹੋਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ, ਕਿਸਾਨਾਂ ਦੇ ਹਿੱਤਾਂ ਲਈ ਸਾਰੇ ਇਕ ਹੀ ਇਕਜੁਟ ਹਨ।

ਕੁਝ ਸਵਾਰਥੀ ਸਿਆਸੀ ਲੋਕਾਂ ਵੱਲੋਂ ਅਜਿਹਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਕੱਲੇ ਪੰਜਾਬ ਅੰਦਰ ਹੀ ਹਰ ਸਾਲ ਸੈਂਕੜੇ ਕਿਸਾਨ ਆਤਮ-ਹੱਤਿਆ ਕਰ ਰਹੇ ਹਨ। ਹੁਣ ਤਕ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੇ ਹਿੱਤ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਿਸਾਨ ਸੱਤਾ ਵਿਚ ਆ ਕੇ ਹੀ ਆਪਣੀ ਲੜਾਈ ਲੜਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਪਰ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਵੀ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਲੜਨਾ ਜਾਰੀ ਰੱਖਣਾ ਪਵੇਗਾ। ਭਾਰਤੀ ਆਰਥਿਕ ਪਾਰਟੀ ਵੱਲੋ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਹਾਲੇ ਉਨ੍ਹਾਂ ਨੇ ਕੋਈ ਫ਼ੈਸਲਾ ਨਹੀਂ ਲਿਆ ਹੈ ਪਰ ਕਿਸਾਨਾਂ, ਵਪਾਰੀਆਂ ਤੇ ਮਜ਼ਦੂਰਾਂ ਦੇ ਹਿੱਤਾਂ ਲਈ ਲੋਕ ਰਾਏ ਦਾ ਸਨਮਾਨ ਕਰਨਗੇ।

 

 

 

 

Vinkmag ad
Share Our Daily Posts

News Desk

Read Previous

ਮੋਟਰਸਾਈਕਲ ‘ਤੇ ਜਾ ਰਹੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ, ਘਟਨਾ ਨਾਲ ਖੇਤਰ ‘ਚ ਸਨਸਨੀ

Read Next

ਜ਼ਹਿਰੀਲੀ ਦਵਾਈ ਨਿਗਲਣ ਨਾਲ 12ਵੀਂ ਦੀ ਵਿਦਿਆਰਥਣ ਦੀ ਮੌਤ