ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਨੂਰਮਹਿਲ : ਇਲਾਕੇ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦਿਨ ਚੜ੍ਹਦੇ ਸਾਰ ਹੀ ਲੋਕਾਂ ਨੂੰ ਇਕ ਨੌਜਵਾਨ ਦੀ ਹੱਤਿਆ ਹੋਣ ਦੀ ਖ਼ਬਰ ਦਾ ਪਤਾ ਲੱਗਾ। ਜਾਣਕਾਰੀ ਮੁਤਾਬਕ ਤਕਰੀਬਨ 7 ਕੁ ਵਜੇ ਇਕ ਵਿਅਕਤੀ ਸਕੂਟਰੀ ‘ਤੇ ਸਵਾਰ ਹੋ ਕੇ ਆਇਆ ਤੇ ਉਸ ਨੇ ਨੂਰਮਹਿਲ ਮੁਹੱਲਾ ਖਟੀਕਾਂ ‘ਚ ਰਹਿ ਰਹੇ ਇਕ ਨੌਜਵਾਨ ਦੀ ਘਰ ‘ਚ ਵੜ ਕੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਤੇ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਰੋਹਿਤ ਪੁੱਤਰ ਲੁਭਾਇਆ ਰਾਮ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਸੀਸੀਟੀਵੀ ਕੈਮਰੇ ਆਦਿ ਦੇਖ ਕੇ ਹੱਤਿਆਰੇ ਦਾ ਪਤਾ ਲਗਾਉਣ ਲਈ ਯਤਨ ਕਰ ਰਹੀ ਹੈ।



