Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਲੁਧਿਆਣਾ ਦੇ 2 ਸਰਕਾਰੀ ਸਕੂਲਾਂ ਦੇ 21 ਬੱਚੇ ਆਏ ਕੋਰੋਨਾ ਦੀ ਲਪੇਟ ‘ਚ, ਸਿਹਤ ਵਿਭਾਗ ਨੇ ਸਕੂਲ ਬੰਦ ਕਰਨ ਦੇ ਦਿੱਤੇ ਆਦੇਸ਼

ਲੁਧਿਆਣਾ : ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਖੋਲ੍ਹਣਾ ਬੱਚਿਆਂ ‘ਤੇ ਭਾਰੀ ਪੈ ਗਿਆ ਹੈ। ਅੱਜ ਸ਼ਹਿਰ ਲੁਧਿਆਣਾ ਦੇ 2 ਸਕੂਲਾਂ ਦੇ 21 ਬੱਚੇ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਏ ਹਨ ਜੋ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦੇ ਸੰਕੇਤ ਹਨ । ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਨਿਊ ਸੁਭਾਸ਼ ਨਗਰ ਅਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿਚ ਪਡ਼੍ਹਦੇ 21 ਬੱਚੇ ਕੋਰੋਨਾ ਦੀ ਲਪੇਟ ਵਿੱਚ ਆਏ ਹਨ।ਜਾਣਕਾਰੀ ਦਿੰਦੇ ਹੋਏ ਹੋਏ ਸਿਹਤ ਅਧਿਕਾਰੀ ਨੇ ਦੱਸਿਆ ਕਿ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 13 ਬੱਚੇ ਕੋਰੋਨਾ ਦੀ ਲਪੇਟ ਵਿੱਚ ਹਨ ਜਦਕਿ ਨਿਊ ਸੁਭਾਸ਼ ਨਗਰ ਦੇ 8 ਬੱਚੇ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ । ਸਿਹਤ ਵਿਭਾਗ ਦੀਆਂ ਟੀਮਾਂ ਨੇ ਦੋਵੇਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੇ ਰੈਪਿਡ ਟੈਸਟ ਕੀਤੇ ਗਏ ਸਨ। 41 ਟੈਸਟਾਂ ਦੀ ਜਾਂਚ ਦੌਰਾਨ 21 ਬੱਚੇ ਕੋਰੋਨਾ ਦੀ ਲਪੇਟ ਵਿਚ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਆਰਟੀਪੀਸੀ ਸੈਂਪਲ ਜਾਂਚ ਲਈ ਪਟਿਆਲਾ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਸਿਹਤ ਵਿਭਾਗ ਨੇ ਟੀਮਾਂ ਸਕੂਲਾਂ ਵਿਚ ਆਉਣ ਵਾਲੇ ਸਾਰੇ ਬੱਚਿਆਂ ਦੇ ਰੈਪਿਡ ਟੈਸਟ ਕਰਨ ਦੀ ਤਿਆਰੀ ਵਿੱਚ ਤਿਆਰੀਆਂ ਵਿੱਚ ਰੁੱਝ ਗਈ ਹੈ।

ਸਿਹਤ ਵਿਭਾਗ ਨੇ ਸਕੂਲ ਬੰਦ ਕਰਨ ਦੇ ਦਿੱਤੇ ਆਦੇਸ਼

2 ਸਰਕਾਰੀ ਸਕੂਲਾਂ ਦੇ 21 ਬੱਚਿਆਂ ਦੇ ਕੋਰੋਨਾ ਦੀ ਲਪੇਟ ਵਿਚ ਆਉਣ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਿਹਤ ਵਿਭਾਗ ਨੇ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਜੇ ਸਕੂਲ ਇਸੇ ਤਰ੍ਹਾਂ ਖੁੱਲ੍ਹ ਰਹੇ ਤਾਂ ਆਉਣ ਵਾਲੇ ਦਿਨਾਂ ਵਿਚ ਸੈਂਕੜੇ ਬੱਚੇ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਸਕਦੇ ਹਨ।

500 ਵਿਦਿਆਰਥੀਆਂ ਵਿਚੋਂ 150 ਬੱਚੇ ਹੀ ਆ ਰਹੇ ਨੇ ਸਕੂਲ

ਦੱਸ ਦੇਈਏ ਕਿ ਸਕੂਲ ਦੇ ਅੱਠ ਵਿਦਿਆਰਥੀ 11 ਵੀਂ ਕਲਾਸ ਦੇ ਹਨ। ਇਸ ਤੋਂ ਬਾਅਦ, ਸਕੂਲ ਦੇ 11 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਲੱਗ ਕਰ ਦਿੱਤਾ ਗਿਆ ਹੈ ਅਤੇ ਸਾਰਿਆਂ ਲਈ ਆਰਟੀਜੀਐਸ ਟੈਸਟ ਵੀ ਕੀਤੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਦੋ ਤੋਂ ਤਿੰਨ ਦਿਨਾਂ ਵਿੱਚ ਆਉਣੀ ਹੈ। ਸਕੂਲ ਦੋ ਸ਼ਿਫਟਾਂ ਵਿੱਚ ਚੱਲ ਰਿਹਾ ਹੈ।ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਸਵੇਰ ਦੀ ਸ਼ਿਫਟ ਵਿੱਚ ਅਤੇ 11 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀ ਦੁਪਹਿਰ ਦੀ ਸ਼ਿਫਟ ਵਿੱਚ ਸਕੂਲ ਆ ਰਹੇ ਹਨ। ਸਕੂਲ ਦੇ 11 ਵੀਂ ਅਤੇ 12 ਵੀਂ ਜਮਾਤ ਦੇ ਕੁੱਲ 500 ਵਿਦਿਆਰਥੀ, ਜਿਨ੍ਹਾਂ ਵਿੱਚੋਂ 120 ਤੋਂ 150 ਵਿਦਿਆਰਥੀ ਇਸ ਸਮੇਂ ਸਕੂਲ ਆ ਰਹੇ ਹਨ।
ਇਹ ਜਾਣਾਕਾਰੀ ਜ਼ਿਲ੍ਹਾ ਐਪੀਡਿਮੋਲਾਜਿਸਟ ਡਾ. ਰਮੇਸ਼ ਕੁਮਾਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਬਾਕੀ ਬੱਚਿਆਂ ਦੀ ਵੀ ਸੈਂਪਲਿੰਗ ਕੀਤੀ ਜਾ ਰਹੀ ਹੈ।
Vinkmag ad
Share Our Daily Posts

News Desk

Read Previous

ਲੁਧਿਆਣਾ ਦੇ ਪਵਿੱਤਰ ਨਗਰ ‘ਚ ਘਰੇਲੂ ਕਲੇਸ਼ ਕਾਰਨ ਪਤਨੀ ਤੇ ਸੱਸ ਨੂੰ ਮਾਰੀਆਂ ਗੋਲ਼ੀਆਂ; ਕਾਲਜ ‘ਚ ਲੈਕਚਰਾਰ ਸੀ ਮੁਲਜ਼ਮ

Read Next

ਖਾਣਾ ਖਾਣ ਗਈ ਨਾਬਾਲਗ ਵਿਦਿਆਰਥਣ ਨਾਲ ਰੈਸਟੋਰੈਂਟ ਦੇ ਮੈਨੇਜਰ ਨੇ ਕੀਤਾ ਜਬਰ ਜਨਾਹ, ਮੁਕੱਦਮਾ ਦਰਜ