Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਜਾਰੀ, ਪੁਲਿਸ ਨੇ ਸ਼ੁਰੂ ਕੀਤੀ ਸਰਚ ਮੁਹਿੰਮ

ਜੰਡਿਆਲਾ  : ਪਾਕਿਸਤਾਨ ਵੱਲੋਂ ਡਰੋਨ ਕੈਮਰੇ ਰਾਹੀਂ ਟਿਫ਼ਨ ਬਾਕਸ ਬੰਬ ਤੇ ਧਮਾਕਾਖੇਜ਼ ਸਮੱਗਰੀ ਸੁਟੇ ਜਾਣ ਉਪਰੰਤ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।

ਇਸ ਨੂੰ ਮੁੱਖ ਰੱਖਦੇ ਹੋਏ ਅਮ੍ਰਿੰਤਸਰ ਦਿਹਾਤੀ ਦੇ ਐੱਸਐੱਸਪੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਅਨੁਸਾਰ ਜੰਡਿਆਲਾ ਗੁਰੂ ਸ਼ਹਿਰ ਵਿੱਚ ਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਅਤੇ ਡੀਐੱਸਪੀ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਸਰਚ ਓਪਰੇਸ਼ਨ ਚਲਾਇਆ ਗਿਆ।

ਇਸ ਮੌਕੇ ਐੱਸਪੀ ਨੇ ਕਿਹਾ ਕਿ 15 ਅਗਸਤ ਨੂੰ ਮੁੱਖ ਰੱਖਦੇ ਹੋਏ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਹ ਓਪਰੇਸ਼ਨ ਚਲਾਇਆ ਗਿਆ ਹੈ।

ਇਸ ਓਪਰੇਸ਼ਨ ਦੇ ਚਲਦਿਆਂ ਕਈ ਜਗ੍ਹਾ ਦੀ ਚੈਕਿੰਗ ਵੀ ਕੀਤੀ ਗਈ। 15 ਅਗਸਤ ਨੂੰ ਧੂਮ ਧਾਮ ਨਾਲ ਮਨਾਉਣ ਲਈ ਨਗਰ ਕੌਂਸਲ ਜੰਡਿਆਲਾ ਗੁਰੂ ਦੀ ਚੈਕਿੰਗ ਵੀ ਕੀਤੀ ਗਈ।

ਗੁਰਦਾਸਪੁਰ ਜਿਲ੍ਹੇ ‘ਚ ਪੁਲਿਸ ਪ੍ਰਸ਼ਾਸਨ ਨੇ ਜਨਤਕ ਥਾਵਾਂ ‘ਤੇ ਚਲਾਈ ਤਲਾਸ਼ੀ ਮੁਹਿੰਮ

ਆਕਾਸ਼, ਗੁਰਦਾਸਪੁਰ : ਆਜ਼ਾਦੀ ਦਿਹਾੜੇ ਤੋਂ ਕੁਝ ਦਿਨ ਪਹਿਲਾਂ ਗਵਾਂਢੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਇਕ ਟਿਫ਼ਨ ਬੰਬ ਮਿਲਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਵਿਚ ਵੀ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ। ਪੁਲਿਸ ਵੱਲੋਂ ਅੱਜ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਦੇ ਚੱਪੇ-ਚੱਪੇ ਦੀ ਜਾਂਚ ਕੀਤੀ ਗਈ ਜਿਸ ਜਗ੍ਹਾ ਆਜ਼ਾਦੀ ਦਿਹਾੜੇ ਸੰਬੰਧੀ ਸਮਾਗਮ ਕੀਤਾ ਜਾਣਾ ਹੈ । ਸਿਟੀ ਪੁਲੀਸ ਸਟੇਸ਼ਨ ਦੇ ਮੁਖੀ ਡੀਐੱਸਪੀ ਸੁਮੀਰ ਸਿੰਘ ਮਾਨ ਦੀ ਅਗਵਾਈ ਵਿੱਚ ਸਵੇਰ ਤੋਂ ਹੀ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ’ਤੇ ਚੈਕਿੰਗ ਮੁਹਿੰਮ ਚਲਾਈ ਗਈ । ਸ਼ਹਿਰ ਆਉਣ ਵਾਲੇ ਵਾਹਨਾਂ ਦੀ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਜਾਂਚ ਕੀਤੀ ਗਈ । ਸੁਮੀਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਬੱਸ ਸਟੈਂਡ ਗੁਰਦਾਸਪੁਰ, ਰੇਲਵੇ ਸਟੇਸ਼ਨ, ਸਮਾਗਮ ਸਥਾਨ ਸਮੇਤ ਕਈ ਥਾਵਾਂ ‘ਤੇ ਚੈਕਿੰਗ ਮੁਹਿੰਮ ਚਲਾਈ ਗਈ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ । ਉਨ੍ਹਾਂ ਦੱਸਿਆ ਕਿ ਪੁਲਿਸ ਦੀ ਟੀਮ ਵੱਲੋਂ ਬੱਸਾਂ ਅਤੇ ਰੇਲ ਗੱਡੀਆਂ ਦੇ ਅੰਦਰ ਡਾਗ ਸਕੁਆਡ ਦੀ ਮਦਦ ਨਾਲ ਬਾਰੀਕੀ ਨਾਲ ਜਾਂਚ ਕੀਤੀ ਗਈ ।
ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੁਲਿਸ ਵਿਭਾਗ ਵੱਲੋਂ 25 ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਅਤੇ ਆਲ਼ੇ ਦੁਆਲੇ ਦੇ ਖੇਤਰ ਵਿੱਚ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਐੱਸਐੱਸਪੀ ਗੁਰਦਾਸਪੁਰ ਡਾ ਨਾਨਕ ਸਿੰਘ ਨਾਲ ਗੱਲ ਕੀਤੇ ਜਾਣ ਤੇ ਉਨ੍ਹਾਂ ਦੱਸਿਆ ਕਿ ਜਿਸ ਤਰੀਕੇ ਨਾਲ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਟਿਫ਼ਨ ਬੰਬ ਸੁੱਟੇ ਗਏ ਹਨ, ਇਸ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੀ ਸਰਹੱਦ ਤੇ ਬੀਐੱਸਐੱਫ ਦੇ ਨਾਲ ਚੈਕਿੰਗ ਆਪ੍ਰੇਸ਼ਨ ਵੀ ਸ਼ੁਰੂ ਕਰ ਦਿੱਤਾ ਹੈ । ਇਹ ਚੌਕਸੀ ਅਗਲੇ ਦਿਨਾਂ ਵਿਚ ਵੀ ਜਾਰੀ ਰਹੇਗੀ।
Vinkmag ad
Share Our Daily Posts

News Desk

Read Previous

ਖਾਣਾ ਖਾਣ ਗਈ ਨਾਬਾਲਗ ਵਿਦਿਆਰਥਣ ਨਾਲ ਰੈਸਟੋਰੈਂਟ ਦੇ ਮੈਨੇਜਰ ਨੇ ਕੀਤਾ ਜਬਰ ਜਨਾਹ, ਮੁਕੱਦਮਾ ਦਰਜ

Read Next

ਕਣਕ ਸਟਾਕ ਮਾਮਲੇ ’ਚ ਦੋ ਹੋਰ ਅਧਿਕਾਰੀ ਮੁਅੱਤਲ, ਜਾਰੀ ਹੋਵੇਗੀ ਚਾਰਜਸ਼ੀਟ