Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਕਣਕ ਸਟਾਕ ਮਾਮਲੇ ’ਚ ਦੋ ਹੋਰ ਅਧਿਕਾਰੀ ਮੁਅੱਤਲ, ਜਾਰੀ ਹੋਵੇਗੀ ਚਾਰਜਸ਼ੀਟ

ਚੰਡੀਗੜ੍ਹ : ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅੱਜ ਜਾਰੀ ਕੀਤੇ ਗਏ ਹੁਕਮਾਂ ’ਤੇ ਜੰਡਿਆਲਾ ਗੁਰੂ ਸਟਾਕ ਮਾਮਲੇ ਵਿਚ ਦੋ ਹੋਰ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਮੁਅੱਤਲ ਕੀਤੇ ਅਧਿਕਾਰੀਆਂ ਵਿਚ ਚੈਰੀ ਭਾਟੀਆ ਸਹਾਇਕ ਖੁਰਾਕ ਸਪਲਾਈ ਅਫ਼ਸਰ ਅਤੇ ਰਾਜਿੰਦਰ ਬੈਂਸ ਨਿਰੀਖਕ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਵੀ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਆਸ਼ੂ ਵੱਲੋਂ ਅੱਜ ਜਾਰੀ ਹੁਕਮਾਂ ਅਨੁਸਾਰ ਮੌਜੂਦਾ ਡਿਪਟੀ ਡਾਇਰੈਕਟਰ ਫੀਲਡ ਜਲੰਧਰ ਡਵੀਜ਼ਨ, ਫ਼ਸਲੀ ਸਾਲ 2018-19 ਤੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਤਾਇਨਾਤ ਰਹੇ ਸਾਰੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਜਿਨ੍ਹਾਂ ਵਿਚ ਸਤਵੀਰ ਸਿੰਘ ਮਾਵੀ, ਰਜਨੀਸ਼ ਕੁਮਾਰੀ, ਮੰਗਲ ਦਾਸ, ਲਖਵਿੰਦਰ ਸਿੰਘ, ਜਸਜੀਤ ਕੌਰ ਅਤੇ ਰਾਜ ਰਿਸ਼ੀ ਮਹਿਰਾ ਸ਼ਾਮਲ ਹਨ, ਹਿਮਾਂਸ਼ੂ ਕੱਕੜ ਖੁਰਾਕ ਤੇ ਸਪਲਾਈ ਅਫ਼ਸਰ ਅਤੇ ਨਿਰੀਖਕ ਨਿਸ਼ਾਨ ਸਿੰਘ ਅਤੇ ਰਣਧੀਰ ਸਿੰਘ ਵਿਰੁੱਧ ਵੀ ਚਾਰਜਸ਼ੀਟ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਖੁਰਾਕ ਮੰਤਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਗੁਦਾਮਾਂ ਅਤੇ ਪਲਿੰਥਾਂ ਦੀ ਫਿਜੀਕਲ ਵੈਰੀਫਿਕੇਸ਼ਨ (ਪੀਵੀ) ਕਰਨ ਲਈ ਆਨਲਾਈਨ ਵਿਧੀ ਆਗਾਮੀ ਪੈਡੀ ਸੀਜ਼ਨ ਤੋਂ ਪਹਿਲਾਂ ਸਥਾਪਤ ਕੀਤੀ ਜਾਵੇ ਅਤੇ ਸਾਰੀਆਂ ਪੜਤਾਲਾਂ ਆਨਲਾਈਨ ਵਿਧੀ ਰਾਹੀਂ ਹੀ ਕੀਤੀਆਂ ਜਾਣ।

ਉਨ੍ਹਾਂ ਵਿਭਾਗ ਦੇ ਹਰ ਪੱਧਰ ਦੇ ਅਧਿਕਾਰੀਆਂ ਵੱਲੋਂ ਆਨਲਾਈਨ ਪੀਵੀ ਕਰਨ ਸਬੰਧੀ ਡਿਊਟੀਆਂ ਵੀ ਨਿਸ਼ਚਿਤ ਕਰ ਦਿੱਤੀਆਂ ਹਨ ਅਤੇ ਇਹ ਵੀ ਆਦੇਸ਼ ਦਿੱਤੇ ਕਿ ਜਿਹੜਾ ਅਧਿਕਾਰੀ ਸਮੇਂ ਸਿਰ ਪੀਵੀ ਨਹੀਂ ਕਰੇਗਾ, ਉਸ ਵਿਰੁੱਧ ਅਨੁਸ਼ਾਸਨਿਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਆਸ਼ੂ ਨੇ ਵਿਭਾਗ ਵੱਲੋਂ ਲਗਾਈ ਗਈ ਜਾਂਚ ਟੀਮ ਨੂੰ ਆਦੇਸ਼ ਦਿੱਤੇ ਕਿ ਉਹ ਇਸ ਮਾਮਲੇ ਸਬੰਧੀ ਜਾਂਚ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ ਤਾਂ ਜੋ ਸਾਰੇ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

 

 

 

 

Vinkmag ad
Share Our Daily Posts

News Desk

Read Previous

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਜਾਰੀ, ਪੁਲਿਸ ਨੇ ਸ਼ੁਰੂ ਕੀਤੀ ਸਰਚ ਮੁਹਿੰਮ

Read Next

ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਖੇਤੀਬਾੜੀ ਕਨੂੰਨਾਂ ਨੂੰ ਰੱਦ ਕਰਨ ਲਈ ਕਿਹਾ