Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

Tokyo ‘ਚ ਤਿਰੰਗਾ ਲਹਿਰਾਉਣ ਤੋਂ ਬਾਅਦ ਅੰਮ੍ਰਿਤਸਰ ਪੁੱਜੇ ਹਾਕੀ ਖਿਡਾਰੀ ਗੁਰੂ ਘਰ ਹੋਏ ਨਤਮਸਤਕ, ਏਅਰਪੋਰਟ ‘ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ

ਟੋਕੀਓ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਵਾਪਸ ਪਰਤੇ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਉੱਤੇ ਢੋਲ ਦੇ ਡਗੇ ‘ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਜਿਉਂ ਹੀ ਹਾਕੀ ਖਿਡਾਰੀ ਏਅਰਪੋਰਟ ਤੋਂ ਬਾਹਰ ਨਿਕਲੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਏਅਰਪੋਰਟ ਗੂੰਜ ਉੱਠਿਆ। ਹਾਕੀ ਖਿਡਾਰੀਆਂ ਦੇ ਗਲਾਂ ਵਿੱਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਏਅਰਪੋਰਟ ਉੱਤੇ ਪੁੱਜੇ ਖਿਡਾਰੀਆਂ ਵਿੱਚ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਕ੍ਰਿਸ਼ਨ ਸਿਮਰਨਜੀਤ ਸਿੰਘ, ਗੁਰਜੀਤ ਕੌਰ ਆਦਿ ਸ਼ਾਮਲ ਸਨ।

ਇਸ ਮੌਕੇ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਲਈ ਇਕਤਾਲੀ ਸਾਲ ਬਾਅਦ ਓਲੰਪਿਕ ਵਿਚ ਮੈਡਲ ਜਿੱਤਣਾ ਮਾਣ ਵਾਲੀ ਗੱਲ ਹੈ‌ ਉਨ੍ਹਾਂ ਕਿਹਾ ਕਿ ਅਗਲੇ ਟੂਰਨਾਮੈਂਟ ਵਿੱਚ ਉਹ ਸੋਨੇ ਦਾ ਤਮਗਾ ਜਿੱਤ ਕੇ ਲਿਆਉਣਗੇ। ਸਿਮਰਨਜੀਤ ਸਿੰਘ ਨੇ ਕਿਹਾ ਕਿ ਉਹ ਜਿੱਤਣ ਲਈ ਖੇਡੇ ਸਨ ਤੇ ਕਾਂਸੀ ਦਾ ਮੈਡਲ ਲੈ ਕੇ ਹੀ ਵਾਪਸ ਆਏ ਹਨ। ਅਗਲੀ ਵਾਰ ਉਨ੍ਹਾਂ ਦਾ ਪ੍ਰਦਰਸ਼ਨ ਇਸ ਤੋਂ ਵੀ ਬਿਹਤਰ ਹੋਵੇਗਾ।ਇਸ ਮੌਕੇ ਉੱਤੇ ਵੱਡੀ ਗਿਣਤੀ ਵਿਚ ਖਿਡਾਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਤੇ ਦੋਸਤ ਮਿੱਤਰ ਵੀ ਪਹੁੰਚੇ ਹੋਏ ਸਨ। ਇਸ ਉਪਰੰਤ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਗਏ।

 

ਭਾਰਤੀ ਖਿਡਾਰੀ ਏਅਰਪੋਰਟ ਤੋਂ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ। ਇੱਥੋਂ ਉਹ ਆਪੋ-ਆਪਣੇ ਪਿੰਡਾਂ ਨੂੰ ਚਲੇ ਜਾਣਗੇ। ਪਿੰਡ ਵਿਚ ਹੀ ਪਰਿਵਾਰ ਤੇ ਪਿੰਡ ਵਾਲਿਆਂ ਵੱਲੋਂ ਖਿਡਾਰੀਆਂ ਦੇ ਜਗ੍ਹਾ-ਜਗ੍ਹਾ ਸਵਾਗਤ ਲਈ ਜਿੱਥੇ ਹੋਰਡਿੰਗ ਲਗਾਏ ਗਏ ਹਨ, ਉੱਥੇ ਹੀ ਸਵਾਗਤੀ ਪ੍ਰੋਗਰਾਮ ਵੀ ਰੱਖੇ ਗਏ ਹਨ। ਖਿਡਾਰੀਆਂ ਦੇ ਸਵਾਗਤ ਲਈ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਦੱਤੀ, ਵਿਧਾਇਕ ਪਰਗਟ ਸਿੰਘ, ਮੇਅਰ ਕਰਮਜੀਤ ਸਿੰਘ ਰਿੰਟੂ ਵੀ ਏਅਰਪੋਰਟ ਪੁੱਜੇ। ਹਾਕੀ ਖਿਡਾਰਨ ਗੁਰਜੀਤ ਕੌਰ ਤੇ ਰੀਨਾ ਖੋਖਰ ਸਮੇਤ ਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਹਰਮਨਪ੍ਰੀਤ ਸਿੰਘ, ਵਰੁਣ ਕੁਮਾਰ ਆਦਿ ਦੇ ਪਰਿਵਾਰਕ ਮੈਂਬਰ ਖਿਡਾਰੀਆਂ ਨੂੰ ਅੰਦਰ ਮਿਲਣ ਗਏ ਸਨ।

ਆਪਣੇ ਪਰਿਵਾਰ ਦੇ ਨਾਲ ਗੁਰਜੀਤ ਕੌਰ।

 

 

 

 

 

Vinkmag ad
Share Our Daily Posts

News Desk

Read Previous

ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਖੇਤੀਬਾੜੀ ਕਨੂੰਨਾਂ ਨੂੰ ਰੱਦ ਕਰਨ ਲਈ ਕਿਹਾ

Read Next

ਪਤਨੀ ਤੇ ਸੱਸ ਨੂੰ ਗੋਲ਼ੀਆ ਮਾਰੀਆਂ, ਫਿਰ ਕੀਤਾ ਦੋਸਤ ਦੇ ਸਾਲੇ ਦਾ ਕਤਲ