Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪਤਨੀ ਤੇ ਸੱਸ ਨੂੰ ਗੋਲ਼ੀਆ ਮਾਰੀਆਂ, ਫਿਰ ਕੀਤਾ ਦੋਸਤ ਦੇ ਸਾਲੇ ਦਾ ਕਤਲ

ਲੁਧਿਆਣਾ/ਨੂਰਮਹਿਲ : ਲੁਧਿਆਣਾ ਵਿਚ ਪਤਨੀ ਤੇ ਸੱਸ ਨੂੰ ਗੋਲ਼ੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਤੋਂ ਬਾਅਦ ਇਕ ਵਿਅਕਤੀ ਨੇ ਜਲੰਧਰ ਦੇ ਨੂਰਮਹਿਲ ਕਸਬੇ ਵਿਚ ਇਕ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਲੁਧਿਆਣਾ ਵਿਚ ਦੋ ਜਗ੍ਹਾ ਵਾਰਦਾਤ ਕਰਨ ਤੋਂ ਬਾਅਦ ਮੁਲਜ਼ਮ ਐਕਟਿਵਾ ’ਤੇ ਨੂਰਮਹਿਲ ਆਇਆ ਅਤੇ ਤੀਜੀ ਵਾਰਦਾਤ ਕਰਨ ਤੋਂ ਬਾਅਦ ਫਰਾਰ ਹੋ ਗਿਆ। ਹੁਣ ਦੋਵਾਂ ਜ਼ਿਲ੍ਹਿਆਂ ਦੀ ਪੁਲਿਸ ਉਸ ਦੀ ਭਾਲ ਕਰ ਰਹੀ ਹੈ।

ਮਾਂ-ਬੇਟੀ ਨੂੰ ਡੀਐੱਮਸੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਗੰਭੀਰ ਪਰ ਸਥਿਰ ਹੈ। ਉਨ੍ਹਾਂ ਦੀ ਪਛਾਣ ਜਸਪ੍ਰੀਤ ਕੌਰ ਉਰਫ਼ ਸ਼ਿਵਾਨੀ (36) ਅਤੇ ਉਸ ਦੀ ਮਾਂ ਵੰਦਨਾ ਲਿਖੀ (55) ਦੇ ਰੂਪ ਵਿਚ ਹੋਈ। ਮੁਲਜ਼ਮ ਜਸਵਿੰਦਰ ਸਿੰਘ (42) ਉਰਫ਼ ਬੰਟੀ ਪੁੱਤਰ ਮਹਿੰਦਰ ਸਿੰਘ ਜਲੰਧਰ ਜ਼ਿਲ੍ਹੇ ਦੇ ਪਿੰਡ ਲੁਹਾਰਾ ਲਾਂਬਡ਼ਾ ਦਾ ਰਹਿਣ ਵਾਲਾ ਹੈ। ਉਹ ਪਿਛਲੇ ਦਸ ਮਹੀਨੇ ਤੋਂ ਪਤਨੀ ਨਾਲ ਲੁਧਿਆਣਾ ਦੇ ਪਟੇਲ ਨਗਰ ਇਲਾਕੇ ਵਿਚ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਸੀ। ਇਸ ਤੋਂ ਪਹਿਲਾਂ ਉਹ ਸੀਟੀ ਕਾਲਜ ਲੁਹਾਰਾ ਕੈਂਪਸ ਵਿਚ ਐਡਮਿਸ਼ਨ ਕੌਂਸਲਰ ਸੀ।

ਸੋਮਵਾਰ ਰਾਤ ਨੂੰ ਘਰ ਵਿਚ ਹੋਏ ਝਗਡ਼ੇ ਤੋਂ ਬਾਅਦ ਮੰਗਲਵਾਰ ਸਵੇਰੇ 5.30 ਵਜੇ ਜਸਵਿੰਦਰ ਨੇ ਪਹਿਲਾਂ ਆਪਣੀ ਬੇਟੀ ਜਸਲੀਨ ’ਤੇ ਗੋਲ਼ੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਪਤਨੀ ਸ਼ਿਵਾਨੀ ਨੇ ਬੇਟੀ ਨੂੰ ਬਚਾਅ ਲਿਆ। ਫਿਰ ਉਸ ਨੇ ਪਤਨੀ ਦੇ ਮੂੰਹ ’ਤੇ ਗੋਲ਼ੀ ਮਾਰ ਦਿੱਤੀ। ਗੋਲ਼ੀ ਉਸ ਦੇ ਜਬਾਡ਼ੇ ਦੇ ਆਰ-ਪਾਰ ਹੋ ਗਈ। ਲਹੂ-ਲੁਹਾਣ ਹੋਣ ਦੇ ਬਾਵਜੂਦ ਉਹ ਬੇਟੀ ਨੂੰ ਲੈ ਕੇ ਬਾਥਰੂਮ ਵਿਚ ਜਾ ਲੁਕੀ। ਉਸ ਤੋਂ ਬਾਅਦ ਉਸ ਨੇ ਹਕੀਕਤ ਨਗਰ ਵਿਚ ਰਹਿਣ ਵਾਲੀ ਆਪਣੀ ਸੱਸ ਵੰਦਨਾ ਲਿਖੀ, ਜਿਹਡ਼ੀ ਉਸ ਵੇਲੇ ਗੋਪਾਲ ਨਗਰ ਰੋਡ ’ਤੇ ਸਥਿਤ ਆਪਣੀ ਦੁਕਾਨ ਖੋਲ੍ਹਣ ਆਈ ਸੀ, ਨੂੰ ਗੋਲ਼ੀ ਮਾਰ ਦਿੱਤੀ। ਗੋਲ਼ੀ ਉਸ ਦੀ ਗਰਦਨ ਦੇ ਆਰ-ਪਾਰ ਹੋ ਗਈ। ਫਿਰ ਉਹ ਐਕਟਿਵਾ ਲੈ ਕੇ ਫਰਾਰ ਹੋ ਗਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਦੋ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ ਹਨ। ਪੁਲਿਸ ਨੂੰ ਘਟਨਾ ਵਾਲੀ ਥਾਂ ਲਾਗੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਉਸ ਦੀ ਫੁਟੇਜ ਮਿਲ ਗਈ ਹੈ। ਥਾਣਾ ਹੈਬੋਵਾਲ ਦੇ ਐੱਸਐੱਚਓ ਨੀਰਜ ਚੌਧਰੀ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਨੂਰਮਹਿਲ ’ਚ ਕੀਤਾ ਨੌਜਵਾਨ ਦਾ ਕਤਲ

ਲੁਧਿਆਣਾ ਵਿਚ ਗੋਲ਼ੀਬਾਰੀ ਕਰਨ ਤੋਂ ਬਾਅਦ ਜਸਵਿੰਦਰ ਸਵੇਰੇ ਲਗਪਗ ਪੌਣੇ ਸੱਤ ਵਜੇ ਨੂਰਮਹਿਲ ਦੇ ਮੁਹੱਲਾ ਖਟੀਕਾ ’ਚ ਰਹਿਣ ਵਾਲੇ ਰੋਹਿਤ (22) ਪੁੱਤਰ ਰਾਮ ਲੁਭਾਇਆ ਦੇ ਘਰ ਪੁੱਜਾ। ਰੋਹਿਤ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਉਹ ਸਕੂਟਰੀ (ਪੀਬੀ08ਸੀਡਬਲਯੂ1923) ’ਤੇ ਫਰਾਰ ਹੋ ਗਿਆ। ਮੌਕੇ ’ਤੇ ਪੁੱਜੇ ਜਲੰਧਰ ਦਿਹਾਤੀ ਦੇ ਐੱਸਐੱਸਪੀ ਨਵੀਨ ਸਿੰਗਲਾ ਤੇ ਡੀਐੱਸਪੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਗੋਲ਼ੀਆਂ ਦੇ ਖੋਲ੍ਹ ਬਰਾਮਦ ਕੀਤੇ ਗਏ ਹਨ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰ ਲਈ ਗਈ ਹੈ ਅਤੇ ਹੋਰ ਤਫ਼ਤੀਸ਼ ਜਾਰੀ ਹੈ। ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਅੱਠ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਰੋਹਿਤ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ, ਜਿਸਦਾ ਦੇਰ ਸ਼ਾਮ ਸਸਕਾਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਰੋਹਿਤ ਰੰਗ-ਰੋਗਨ ਕਰਨ ਦਾ ਕੰਮ ਕਰਦਾ ਸੀ ਤੇ ਜਸਵਿੰਦਰ ਨੇ ਉਸ ਨੂੰ ਕਿਉਂ ਗੋਲ਼ੀ ਮਾਰੀ, ਫ਼ਿਲਹਾਲ ਇਸ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ ਹੈ। ਹਾਲਾਂਕਿ ਜਸਵਿੰਦਰ ਦਾ ਰੋਹਿਤ ਦੇ ਘਰ ਪਹਿਲਾਂ ਤੋਂ ਹੀ ਆਉਣਾ ਜਾਣਾ ਸੀ ਕਿਉਂਕਿ ਰੋਹਿਤ ਦਾ ਜੀਜਾ ਜਸਵਿੰਦਰ ਦਾ ਦੋਸਤ ਸੀ।

 

 

 

 

Vinkmag ad
Share Our Daily Posts

News Desk

Read Previous

Tokyo ‘ਚ ਤਿਰੰਗਾ ਲਹਿਰਾਉਣ ਤੋਂ ਬਾਅਦ ਅੰਮ੍ਰਿਤਸਰ ਪੁੱਜੇ ਹਾਕੀ ਖਿਡਾਰੀ ਗੁਰੂ ਘਰ ਹੋਏ ਨਤਮਸਤਕ, ਏਅਰਪੋਰਟ ‘ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ

Read Next

ਇਟਲੀ ‘ਚ ਕੰਮ ਦੌਰਾਨ ਛੱਤ ਤੋਂ ਡਿੱਗਣ ਕਾਰਨ 36 ਸਾਲਾ ਪੰਜਾਬੀ ਨੌਜਵਾਨ ਦੀ ਮੌਤ