Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ਕੈਬਨਿਟ ਤੋਂ ਕੁਝ ਵੱਡੇ ਮੰਤਰੀਆਂ ਦੀ ਹੋਵੇਗੀ ਛੁੱਟੀ, ਨਵੇਂ ਚਿਹਰੇ ਆਉਣਗੇ ਨਜ਼ਰ, ਕੈਪਟਨ-ਸੋਨੀਆ ਮੁਲਾਕਾਤ ‘ਚ ਫੇਰਬਦਲ ਨੂੰ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਕੇ ਕੈਬਨਿਟ ਫੇਰਬਦਲ ਨੂੰ ਲੈ ਕੇ ਚਰਚਾ ਕੀਤੀ। ਸੋਨੀਆ ਗਾਂਧੀ ਨੇ ਕੈਬਨਿਟ ’ਚ ਫੇਰਬਦਲ ਨੂੰ ਲੈ ਕੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਕਰੀਬ ਇਕ ਘੰਟੇ ਤਕ ਚੱਲੀ ਮੀਟਿੰਗ ਤੋਂ ਬਾਅਦ ਕੈਪਟਨ ਵੱਖ-ਵੱਖ ਮੁੱਦਿਆਂ ’ਤੇ ਹੋਈ ਚਰਚਾ ਨੂੰ ਲੈ ਕੇ ਸੰਤੁਸ਼ਟ ਹਨ। ਇਹ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਦਿੱਤੀ।

ਕਾਂਗਰਸ ਦੇ ਉੱਚ ਪੱਧਰੀ ਸੂਤਰਾਂ ਦੇ ਮੁਤਾਬਕ ਕੈਪਟਨ ਨੇ ਸੋਨੀਆ ਨਾਲ ਕੈਬਨਿਟ ’ਚ ਨਵੇਂ ਚਿਹਰਿਆਂ ਨੂੰ ਲਿਆਉਣ ਦੀ ਗੱਲ ਵੀ ਕੀਤੀ। ਕਿਉਂਕਿ ਕੈਪਟਨ ਨਾ ਸਿਰਫ਼ ਇਕ ਖਾਲੀ ਸੀਟ ਨੂੰ ਭਰਨਾ ਚਾਹੁੰਦੇ ਹਨ, ਬਲਕਿ ਕੈਬਨਿਟ ’ਚ ਦੋ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਨਾ ਚਾਹੁੰਦੇ ਹਨ। ਸੂਤਰਾਂ ਦੇ ਮੁਤਾਬਕ ਉਹ ਕੈਬਨਿਟ ’ਚ ਦਲਿਤ ਮੰਤਰੀ ਨੂੰ ਉਪ ਮੁੱਖ ਮੰਤਰੀ ਵੀ ਬਣਾਉਣਾ ਚਾਹੁੰਦੇ ਹਨ ਤਾਂ ਜੋ ਦਲਿਤ ਭਾਈਚਾਰੇ ਨੂੰ ਕਾਂਗਰਸ ਨੂੰ ਲੈ ਕੇ ਸਕਾਰਾਤਮਕ ਸੰਦੇਸ਼ ਜਾ ਸਕੇ।

ਸੂਤਰਾਂ ਦੇ ਮੁਤਾਬਕ, ਸੋਨੀਆ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਅਗਲੇ ਹਫ਼ਤੇ ਤਕ ਕੈਬਨਿਟ ’ਚ ਫੇਰਬਦਲ ਸੰਭਵ ਹੈ। ਕਾਂਗਰਸ ’ਚ ਕੈਬਨਿਟ ਫੇਰਬਦਲ ਦੀ ਲੰਬੇ ਸਮੇਂ ਤੋਂ ਚਰਚਾ ਚੱਲ ਰਹੀ ਹੈ, ਜਿਸਦਾ ਮੁੱਖ ਕਾਰਨ ਕੈਬਨਿਟ ’ਚ ਇਕ ਸੀਟ ਦਾ ਖਾਲੀ ਹੋਣਾ ਵੀ ਹੈ। ਕਾਂਗਰਸ ਦੇ ਨਵੇਂ ਪ੍ਰਦੇਸ਼ ਪ੍ਰਧਾਨ ਬਣਨ ਦੇ ਬਾਅਦ ਹੁਣ ਮੁੱਖ ਮੰਤਰੀ ਕੈਬਨਿਟ ’ਚ ਫੇਰਬਦਲ ਕਰਨਾ ਚਾਹੁੰਦੇ ਹਨ।

ਪਾਰਟੀ ਦੇ ਉੱਚ ਪੱਧਰੀ ਸੂਤਰਾਂ ਨੇ ਕਿਹਾ ਕਿ ਕੈਬਨਿਟ ’ਚ ਨਵੇਂ ਚਿਹਰੇ ਦੇ ਰੂਪ ’ਚ ਦਲਿਤ ਕੋਟੇ ਤੋਂ ਰਾਜ ਕੁਮਾਰ ਵੇਰਕਾ ਤੇ ਹਿੰਦੂ ਕੋਟੇ ਤੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੀ ਸ਼ਾਮਲ ਹੋ ਸਕਦੇ ਹਨ। ਪਿਛਲੇ ਦਿਨੀਂ ਰਾਣਾ ਕੇਪੀ ਸਿੰਘ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਤੇ ਇਸ ਤੋਂ ਬਾਅਦ ਉਹ ਕਾਫ਼ੀ ਸੰਤੁਸ਼ਟ ਵੀ ਨਜ਼ਰ ਆ ਰਹੇ ਸਨ।

ਸਿੱਧੂ ਦੇ ਸਰਕਾਰ ਖ਼ਿਲਾਫ਼ ਬਿਆਨ ਨੂੰ ਲੈ ਕੇ ਵੀ ਹੋਈ ਚਰਚਾ

ਕੈਪਟਨ ਨੇ ਸੋਨੀਆ ਗਾਂਧੀ ਨਾਲ ਨਵਜੋਤ ਸਿੰਘ ਸਿੱਧੂ ਵਲੋਂ ਸਰਕਾਰ ਦੇ ਖ਼ਿਲਾਫ਼ ਦਿੱਤੇ ਜਾ ਰਹੇ ਬਿਆਨ ਨੂੰ ਲੈ ਕੇ ਵੀ ਚਰਚਾ ਕੀਤੀ ਕਿਉਂਕਿ ਪ੍ਰਦੇਸ਼ ਦੀ ਕਮਾਨ ਸੰਭਾਲਣ ਤੋਂ ਬਾਅਦ ਅਕਸਰ ਸਿੱਧੂ ਆਪਣੀ ਹੀ ਸਰਕਾਰ ਨੂੰ ਘੇਰ ਰਹੇ ਹਨ। ਕੈਪਟਨ ਨੇ ਸੋਨੀਆ ਗਾਂਧੀ ਨੂੰ ਇਹ ਵੀ ਕਿਹਾ ਕਿ ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ।

ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ’ਚ ਧੜੇਬੰਦੀ ਸਿਖ਼ਰ ’ਤੇ ਪਹੁੰਚਦੀ ਜਾ ਰਹੀ ਹੈ। ਸੋਮਵਾਰ ਨੂੰ ਜਦੋਂ ਕੈਪਟਨ ਸੋਨੀਆ ਗਾਂਧੀ ਨੂੰ ਮਿਲਣ ਲਈ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਸਨ, ਤਾਂ ਕਾਂਗਰਸ ਦੇ ਪੰਜ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੇ ਪੱਤਰ ਲਿਖ ਕੇ ਸੋਨੀਆ ਗਾਂਧੀ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਇਨ੍ਹਾਂ ਮੰਤਰੀਆਂ ’ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਤੇ ਰਜ਼ੀਆ ਸੁਲਤਾਨਾ ਸ਼ਾਮਲ ਹਨ। ਉਨ੍ਹਾਂ ਇਸ ਪੱਤਰ ’ਚ ਇਹ ਵੀ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ 18 ਸੂਤਰੀ ਪ੍ਰੋਗਰਾਮ ਨੂੰ ਪੂਰਾ ਕਰਨ ਨੂੰ ਲੈ ਕੇ ਗੰਭੀਰ ਨਹੀਂ ਹਨ।

 

 

 

Vinkmag ad
Share Our Daily Posts

News Desk

Read Previous

ਇਟਲੀ ‘ਚ ਕੰਮ ਦੌਰਾਨ ਛੱਤ ਤੋਂ ਡਿੱਗਣ ਕਾਰਨ 36 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Read Next

ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਕਾਫ਼ਲਾ ਪਹੁੰਚਿਆ ਜਲੰਧਰ