Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਹਿਮਾਚਲ ‘ਚ ਨੈਸ਼ਨਲ ਹਾਈਵੇ ‘ਤੇ ਖਿਸਕਿਆ ਪਹਾੜ, ਯਾਤਰੀਆਂ ਨਾਲ ਭਰੀ ਬੱਸ ਸਣੇ 6 ਵਾਹਨ ਮਲਬੇ ਹੇਠਾਂ ਦੱਬੇ

ਜੇਐੱਨਐੱਨ, ਰਿਕਾਂਗਪੀਓ : Landslide in Kinnaur : ਕਿੰਨੌਰ ਦੇ ਨਿਗੁਲਸਰੀ ‘ਚ ਨੈਸ਼ਨਲ ਹਾਈਵੇ ਪੰਜ ‘ਤੇ ਇਕ ਪਹਾੜ ਖਿਸਕ ਗਿਆ ਜਿਸ ਦੇ ਹੇਠਾਂ HRTC ਦੀ ਯਾਤਰੀਆਂ ਨਾਲ ਭਰੀ ਬੱਸ ਸਣੇ 6 ਵਾਹਨ ਮਲਬੇ ਹੇਠਾਂ ਦੱਬੇ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਹਰਿਦੁਆਰ ਜਾ ਰਹੀ ਸੀ ਤੇ ਇਸ ਵਿਚ 35 ਦੇ ਕਰੀਬ ਯਾਤਰੀ ਸਵਾਰ ਸਨ। ਜ਼ਿਲ੍ਹਾ ਪ੍ਰਸ਼ਾਸਨ ਸਮੇਤ ਹੋਰ ਅਧਿਕਾਰੀ ਘਟਨਾ ਸਥਾਨ ‘ਤੇ ਪਹੁੰਚ ਗਏ ਹਨ। ਡੀਐੱਸਪੀ ਭਾਵਾਨਗਰ ਰਾਜੂ ਮੁਤਾਬਕ ਰਿਕਾਂਗਪੀਓ ਤੋਂ ਹਰਿਦੁਆਰ ਜਾ ਰਹੀ ਹਿਮਾਚਲ ਟਰਾਂਸਪੋਰਟ ਨਿਗਮ ਦੀ ਬੱਸ ਦਾ ਡਰਾਈਵਰ ਹੀ ਬਚਿਆ ਹੈ। ਬਾਕੀ ਸਾਰੇ ਮਲਬੇ ਹੇਠਾਂ ਦੱਬੇ ਹੋਏ ਹਨ। ਡਰਾਈਵਰ ਮੁਤਾਬਕ ਬਸ ਵਿਚ 30 ਤੋਂ 35 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਸਮੇਤ ਇਕ ਟਰੱਕ ਤੇ ਪੰਜ ਤੋਂ ਛੇ ਛੋਟੀਆਂ ਗੱਡੀਆਂ ਵੀ ਮਲਬੇ ਦੀ ਲਪੇਟ ‘ਚ ਆ ਹਈਆਂ ਹਨ।

ਛੋਟੇ ਵਾਹਨਾਂ ‘ਚ ਵੀ ਕਈ ਲੋਕ ਸਵਾਰ ਸਨ, ਅਜਿਹੇ ਵਿਚ ਕਿਆਸ ਲਗਾਏ ਜਾ ਰਹੇ ਹਨ ਕਿ 50 ਦੇ ਕਰੀਬ ਲੋਕ ਮਲਬੇ ਦੀ ਲਪੇਟ ‘ਚ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸੜਕ ‘ਤੇ ਭਾਰੀ ਮਲਬਾ ਡਿੱਗਣ ਕਾਰਨ ਪ੍ਰਸ਼ਾਸਨ ਤੇ ਬਚਾਅ ਟੀਮ ਨੂੰ ਮੌਕੇ ‘ਤੇ ਪਹੁੰਚਣ ਲਈ ਕਾਫੀ ਮੁਸ਼ੱਕਤ ਕਰਨੀ ਪੈ ਰਹੀ ਹੈ।

ਬੀਤੇ ਦਿਨੀਂ ਕਿੰਨੌਰ ‘ਚ ਪਹਾੜੀ ਤੋਂ ਜ਼ਮੀਨ ਖਿਸਕੀ ਹੋਈ ਸੀ ਜਿਸ ਵਿਚ ਸੈਲਾਨੀਆਂ ਦਾ ਵਾਹਨ ਮਲਬੇ ਦੀ ਲਪੇਟ ‘ਚ ਆ ਗਿਆ ਸੀ ਤੇ ਨੌਂ ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਇਕ ਵਾਰ ਫਿਰ ਵੱਡੇ ਹਾਦਸੇ ਨੇ ਪੂਰੇ ਹਿਮਾਚਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

 

 

 

Vinkmag ad
Share Our Daily Posts

News Desk

Read Previous

ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਕਾਫ਼ਲਾ ਪਹੁੰਚਿਆ ਜਲੰਧਰ

Read Next

ਤਿਹਾੜ ਤੋਂ ਗੈਂਗਸਟਰ ਦੀ ਧਮਕੀ, ਇਕ ਦੇ ਬਦਲੇ ਚਾਰ ਮਰਾਂਗੇ, ਦਿੱਲੀ ਤੋਂ ਪੰਜਾਬ ਤਕ ਗੈਂਗਵਾਰ ਦੀ ਅਸ਼ੰਕਾ