Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸਿਖ਼ਰ ਦੁਪਹਿਰੇ ਫਿਲਮੀ ਅੰਦਾਜ਼ ‘ਚ ਲੁਟੇਰਿਆਂ ਨੇ ਡਾਕਖਾਨੇ ‘ਚ ਮਾਰਿਆ ਡਾਕਾ, 8 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ

 ਚੱਬੇਵਾਲ : ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਪੱਟੀ ਦੇ ਡਾਕਖਾਨੇ ‘ਚ ਫਿਲਮੀ ਅੰਦਾਜ਼ ਵਿਚ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਪੋਸਟਮਾਸਟਰ ਨੂੰ ਗੋਲੀ ਮਾਰਨ ਦੀ ਧਮਕੀ ਦੇ ਕੇ 8 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ।

ਡਾਕਖਾਨੇ ਦੀ ਬ੍ਰਾਂਚ ਪੋਸਟਮਾਸਟਰ ਕਾਜਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਬੁੱਧਵਾਰ ਦੁਪਹਿਰੇ ਲਗਭਗ ਇਕ ਵਜੇ ਪਿੰਡ ਪੱਟੀ ਦੇ ਡਾਕਖਾਨੇ ਵਿਖੇ 2 ਅਣਪਛਾਤੇ ਵਿਅਕਤੀ ਦਾਖ਼ਲ ਹੋਏ ਤੇ ਉਨ੍ਹਾਂ ਨੇ ਡਾਕਖਾਨੇ ‘ਚ ਪਹਿਲਾਂ ਆਪਣਾ ਖਾਤਾ ਖੱੁਲ੍ਹਵਾਉਣ ਲਈ ਕਿਹਾ। ਉਪਰੰਤ ਗੋਲੀ ਮਾਰ ਦੇਣ ਦੀ ਧਮਕੀ ਦਿੰਦੇ ਹੋਏ ਕਿਹਾ ਕਿ ਉਸ ਕੋਲ ਜਿੰਨਾ ਕੈਸ਼ ਹੈ, ਉਨ੍ਹਾਂ ਦੇ ਹਵਾਲੇ ਕਰ ਦੇਵੇ। ਕਾਜਲ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਪਰ ਦੋਵੇਂ ਲੁਟੇਰੇ ਜਿਨ੍ਹਾਂ ਨੇ ਮੂੰਹ ਢਕੇ ਸਨ, ਧੱਕੇ ਨਾਲ ਕੈਸ਼ ਵਾਲਾ ਗੱਲਾ, ਜਿਸ ‘ਚ ਕਰੀਬ 8 ਹਜ਼ਾਰ ਰੁਪਏ ਸਨ, ਚੁੱਕ ਕੇ ਮੋਟਰਸਾਈਕਲ ‘ਤੇ ਫਰਾਰ ਹੋ ਗਏ।

ਪੁਲਿਸ ਨੂੰ ਸੂਚਿਤ ਕੀਤਾ ਤਾਂ ਡੀਐੱਸਪੀ ਪੇ੍ਮ ਸਿੰਘ, ਡੀਐੱਸਪੀ ਰਾਕੇਸ਼ ਕੁਮਾਰ, ਥਾਣਾ ਮੁਖੀ ਪਰਦੀਪ ਕੁਮਾਰ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਤੇ ਹਾਲਾਤ ਦਾ ਜਾਇਜ਼ਾ ਲਿਆ। ਇਸ ਮੌਕੇ ਡੀਐੱਸਪੀ ਪੇ੍ਮ ਸਿੰਘ ਨੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

 

 

 

 

Vinkmag ad
Share Our Daily Posts

News Desk

Read Previous

ਤਿਹਾੜ ਤੋਂ ਗੈਂਗਸਟਰ ਦੀ ਧਮਕੀ, ਇਕ ਦੇ ਬਦਲੇ ਚਾਰ ਮਰਾਂਗੇ, ਦਿੱਲੀ ਤੋਂ ਪੰਜਾਬ ਤਕ ਗੈਂਗਵਾਰ ਦੀ ਅਸ਼ੰਕਾ

Read Next

ਮੋਟਰਸਾਈਕਲ ਨੂੰ ਤੇਜ਼ ਰਫ਼ਤਾਰ ਪਿੱਕਅੱਪ ਨੇ ਮਾਰੀ ਟੱਕਰ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ