Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਮਲਸ਼ੀਆ ਵਿਚ ਕੋਰੋਨਾ ਕਾਰਨ ਮੁੱਕੇ ਨੌਜਵਾਨ ਦੀ ਮਾਂ ਨੇ ਧੀ ਸਣੇ ਮਾਰੀ ਕਾਲੀ ਵੇਈਂ ‘ਚ ਛਾਲ

ਸੁਲਤਾਨਪੁਰ ਲੋਧੀ : ਮਲੇਸ਼ੀਆ ਵਿਚ ਕੋਰੋਨਾ ਕਾਰਨ ਮੁੱਕੇ ਨੌਜਵਾਨ ਦੀ ਮਾਂ ਨੇ ਨੌਜਵਾਨ ਧੀ ਸਣੇ ਪਵਿੱਤਰ ਕਾਲੀ ਵੇਈਂ ‘ਚ ਛਾਲ ਮਾਰ ਦਿੱਤੀ। ਗਨੀਮਤ ਰਹੀ ਕਿ ਇਸ ਘਟਨਾ ਦਾ ਸੰਤ ਸੀਚੇਵਾਲ ਦੇ ਸੇਵਾਦਾਰਾਂ ਨੂੰ ਪਤਾ ਲੱਗ ਗਿਆ ਤੇ ਉਨ੍ਹਾਂ ਨੇ ਦੋਵਾਂ ਨੂੰ ਵੇਈਂ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ। ਇਹ ਦੋਵੇਂ ਮਾਵਾਂ-ਧੀਆਂ ਪਿੰਡ ਠੱਟਾ ਨਵਾਂ ਦੀਆਂ ਰਹਿਣ ਵਾਲੀਆਂ ਹਨ।

ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਠੱਟਾ ਨਵਾਂ ਦੇ ਨੌਜਵਾਨ ਸੁਖਜਿੰਦਰ ਸਿੰਘ ਦੀ ਪਿਛਲੇ ਦਿਨੀਂ ਮਲੇਸ਼ੀਆ ‘ਚ ਕੋਰੋਨਾ ਕਾਰਨ ਮੌਤ ਹੋ ਗਈ ਸੀ। ਜਵਾਨ ਪੁੱਤਰ ਦੀ ਮੌਤ ਦੀ ਖਬਰ ਪਿੰਡ ਜਦੋਂ ਉਸ ਦੀ ਮਾਤਾ ਅਮਰਜੀਤ ਕੌਰ ਨੂੰ ਮਿਲੀ ਤਾਂ ਉਸ ਨੂੰ ਡੂੰਘਾ ਸਦਮਾ ਪਹੁੰਚਿਆ ਅਤੇ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਈ। ਉਹ ਅਤੇ ਉਸ ਦੀ ਧੀ ਸੁਪ੍ਰਰੀਤ ਕੌਰ ਅੱਜ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈਆਂ ਤਾਂ ਗੁਰਦੁਆਰਾ ਸਾਹਿਬ ਦੇ ਪਿੱਛੇ ਕਾਲੀ ਵੇਈਂ ‘ਚ ਛਾਲ ਮਾਰ ਦਿੱਤੀ। ਘਟਨਾ ਨੂੰ ਦੇਖਦਿਆਂ ਮੌਕੇ ‘ਤੇ ਮੌਜੂਦ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਸੇਵਕਾਂ ਨੇ ਦੋਵਾਂ ਨੂੰ ਕਿਸ਼ਤੀ ਰਾਹੀਂ ਸੁਰੱਖਿਅਤ ਬਾਹਰ ਕੱਢ ਲਿਆ। ਉਸ ਤੋਂ ਬਾਅਦ ਸੇਵਾਦਾਰਾਂ ਨੇ ਥਾਣਾ ਸੁਲਤਾਨਪੁਰ ਲੋਧੀ ਨੂੰ ਸੂਚਿਤ ਕੀਤਾ। ਇਸ ਦੇ ਨਾਲ ਨਾਲ ਸੇਵਾਦਾਰਾਂ ਉਕਤ ਮਾਵਾਂ ਧੀਆਂ ਦੇ ਮੋਬਾਈਲ ਤੋਂ ਅਮਰਜੀਤ ਕੌਰ ਦੇ ਭਰਾ ਨਿਰਮਲ ਸਿੰਘ ਪਿੰਡ ਨਸੀਰੇਵਾਲ ਨੂੰ ਸੂਚਿਤ ਕੀਤਾ। ਪੁਲਿਸ ਨੇ ਮਾਵਾਂ ਧੀਆਂ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ।

 

 

 

 

Vinkmag ad
Share Our Daily Posts

News Desk

Read Previous

ਮੋਟਰਸਾਈਕਲ ਨੂੰ ਤੇਜ਼ ਰਫ਼ਤਾਰ ਪਿੱਕਅੱਪ ਨੇ ਮਾਰੀ ਟੱਕਰ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Next

ISRO EOS-03 Launch: ਇਸਰੋ ਦਾ ਈਓਐਸ -03 ਉਪਗ੍ਰਹਿ ਨਹੀਂ ਹੋ ਸਕਿਆ ਲਾਂਚ, ਆਖਰੀ ਮਿੰਟ ‘ਚ ਇੰਜਣ ‘ਚ ਆਈ ਖਰਾਬੀ