Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਥਰੈਸ਼ਰ ਹਾਦਸੇ ਦੇ ਕੇਸ ਪੀੜ੍ਹਤਾਂ ਨੂੰ ਵੰਡੇ 24 ਲੱਖ ਦੇ ਚੈੱਕ, ਖੇਤੀਬਾੜੀ ਕਰਦੇ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ 2-2 ਲੱਖ: ਚੇਅਰਮੈਨ ਹਰਦੀਪ ਸਿੰਘ

ਕਲਾਨੌਰ : ਪੰਜਾਬ ਮੰਡੀ ਬੋਰਡ ਵਲੋਂ ਖੇਤੀਬਾੜੀ ਦੌਰਾਨ ਖੇਤਾਂ ਵਿਚ ਕੰਮ ਕਰਦੇ ਫੌਤ ਹੋਣ ਤੋਂ ਇਲਾਵਾ ਅੰਗਹੀਣ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਾਲੀ ਸਹਾਇਤਾ ਕਰਦਿਆਂ ਹੋਇਆ ਵੀਰਵਾਰ ਨੂੰ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਪੁੱਤਰ ਉਦੈਵੀਰ ਸਿੰਘ ਰੰਧਾਵਾ ਅਤੇ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਵੱਲੋਂ 24 ਲੱਖ ਦੇ ਕਰੀਬ ਸਹਾਇਤਾ ਰਾਸ਼ੀ ਦੇ ਚੈੱਕ ਪੀੜ੍ਹਤਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ। ਇਸ ਮੌਕੇ ’ਤੇ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਸ. ਹਰਦੀਪ ਸਿੰਘ ਤਲਵੰਡੀ ਗੋਰਾਇਆ, ਮਾਰਕੀਟ ਕਮੇਟੀ ਕਲਾਨੌਰ ਦੇ ਵਾਈਸ ਚੇਅਰਮੈਨ ਡੈਨੀਅਲ ਮਸੀਹ ਅਤੇ ਮਾਰਕੀਟ ਕਮੇਟੀ ਕਲਾਨੌਰ ਦੇ ਸਕੱਤਰ ਓਮ ਪ੍ਰਕਾਸ ਚੱਠਾ ਵੀ ਹਾਜ਼ਰ ਸਨ। ਇਸ ਮੌਕੇ ‘ਤੇ ਉਦੈਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਕਰਦਿਆਂ ਜਿਹੜੇ ਕਿਸਾਨ ਇਸ ਫਾਨੀ ਸੰਸਾਰ ਤੋਂ ਫ਼ੌਤ ਹੋ ਗਏ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 2-2 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ। ਮਾਰਕੀਟ ਕਮੇਟੀ ਦੇ ਸਕੱਤਰ ਸ੍ਰੀ. ਓਮ ਪ੍ਰਕਾਸ਼ ਚੱਠਾ ਨੇ ਦੱਸਿਆ ਕਿ ਉਨ੍ਹਾਂ ਕੋਲ ਜਿਹੜੇ ਯੋਗ ਕੇਸ ਆਏ ਸਨ ਉਨ੍ਹਾਂ ਨੂੰ ਨਿਯਮਾਂ ਤਹਿਤ ਪਾਸ ਹੋਣ ਉਪਰੰਤ ਬਜਟ ’ਚ ਪ੍ਰਵਾਨ ਸਹਾਇਤਾ ਰਾਸ਼ੀ ਤਹਿਤ ਚੈੱਕ ਦਿੱਤੇ ਗਏ ਹਨ। ਇਸ ਮੌਕੇ ’ਤੇ ਬਲਾਕ ਸੰਮਤੀ ਚੇਅਰਮੈਨ ਨਰਿੰਦਰ ਸਿੰਘ ਬਾਜਵਾ, ਮਾਰਕੀਟ ਕਮੇਟੀ ਕਲਾਨੌਰ ਦੇ ਵਾਇਸ ਚੇਅ. ਡੈਨੀਅਲ ਮਸੀਹ, ਨੰਬਰਦਾਰ ਧਰਮਿੰਦਰਜੀਤ ਸਿੰਘ ਕੰਗ, ਡਾਇਰੈਕਟਰ ਅਵਤਾਰ ਸਿੰਘ, ਸਤਿੰਦਰ ਕੌਰ ਸ਼ਿਕਾਰ, ਸੁਖਬੀਰ ਸਿੰਘ ਕੋਟਲੀ, ਅਸ਼ੋਕ ਕੁਮਾਰ ਡੇਰਾ ਬਾਬਾ ਨਾਨਕ, ਰਜਿੰਦਰ ਸਿੰਘ ਬਾਜਵਾ, ਮਾਰਕੀਟ ਕਮੇਟੀ ਕਲਾਨੌਰ ਦੇ ਵਾਇਸ ਚੇਅ. ਡੈਨੀਅਲ ਮਸੀਹ, ਨੰਬਰਦਾਰ ਧਰਮਿੰਦਰਜੀਤ ਸਿੰਘ ਕੰਗ, ਡਾਇਰੈਕਟਰ ਅਵਤਾਰ ਸਿੰਘ, ਸਤਿੰਦਰ ਕੌਰ ਸ਼ਿਕਾਰ, ਸੁਖਬੀਰ ਸਿੰਘ ਕੋਟਲੀ, ਅਸ਼ੋਕ ਕੁਮਾਰ ਡੇਰਾ ਬਾਬਾ ਨਾਨਕ, ਰਜਿੰਦਰ ਸਿਘ ਉਦੋਵਾਲੀ, ਬਲੇਦਵ ਸਿੰਘ ਧਰਮਾਬਾਦ, ਵਿਕਟਰ ਮਸੀਹ ਤਲਵੰਡੀ ਰਾਮਾ, ਰਾਜੂ ਮਸੀਹ, ਪਰਮਿੰਦਰ ਸਿੰਘ, ਗੁਰਸ਼ਰਨਜੀਤ ਸਿੰਘ ਤੇ ਰਣਜੀਤ ਸਿੰਘ ਵੀ ਹਾਜ਼ਰ ਹੋਏ।

 

 

Vinkmag ad
Share Our Daily Posts

News Desk

Read Previous

ਦੋ ਲੱਖ ਦੀ ਜਾਅਲੀ ਕਰੰਸੀ ਸਮੇਤ ਮੋਟਸਾਈਕਲ ਸਵਾਰ ਦੋ ਵਿਅਕਤੀ ਗ੍ਰਿਫ਼ਤਾਰ

Read Next

ਲੁਧਿਆਣਾ ਦੀ ਆਰ ਕੇ ਰੋਡ ‘ਤੇ ਖਸਤਾ ਹਾਲਤ ਤਿੰਨ ਮੰਜ਼ਿਲਾ ਬਿਲਡਿੰਗ ਡਿੱਗੀ, ਮਲਬੇ ਹੇਠ 9 ਲੋਕ ਦਬੇ, ਸੀਲ ਬਿਲਡਿੰਗ ’ਚ ਚੱਲ ਰਿਹਾ ਸੀ ਕੰਮ