Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮੰਡੀ ਗੋਬਿੰਦਗੜ੍ਹ ਦੀ ਸਟੀਲ ਮਿੱਲ ‘ਚ ਜ਼ਬਰਦਸਤ ਧਮਾਕਾ, 10 ਤੋਂ ਜ਼ਿਆਦਾ ਮਜ਼ਦੂਰ ਝੁਲਸੇ, 5 ਦੀ ਹਾਲਤ ਗੰਭੀਰ

ਗੋਬਿੰਦਗੜ੍ਹ : ਭਾਦਲਾ ਨੇੜੇ ਪੰਜਾਬ ਸਟੀਲ ਮਿੱਲ ਦੀ ਭੱਠੀ ‘ਚ ਹੋਏ ਧਮਾਕੇ ਨਾਲ 10 ਤੋਂ ਜ਼ਿਆਦਾ ਮਜ਼ਦੂਰ ਝੁਲਸ ਗਏ। ਇਨ੍ਹਾਂ ਵਿਚੋਂ 5 ਮਜ਼ਦੂਰ 100 ਫ਼ੀਸਦ ਝੁਲਸ ਗਏ ਹਨ। ਬਾਕੀ 50 ਤੋਂ 70 ਫ਼ੀਸਦ ਤਕ ਝੁਲਸੇ ਦੱਸੇ ਜਾ ਰਹੇ ਹਨ। ਧਮਾਕਾ ਵੀਰਵਾਰ ਦੇਰ ਰਾਤ ਹੋਇਆ। ਧਮਾਕੇ ‘ਚ ਜ਼ਖ਼ਮੀ ਹੋਏ ਸਾਰੇ ਲੋਕਾਂ ਨੂੰ ਡੀਐੱਮਸੀ ਹਸਪਤਾਲ ਲੁਧਿਆਣਾ ਭਰਤੀ ਕਰਵਾਇਆ ਗਿਆ ਜਿੱਥੇ ਪੰਜ ਮਜ਼ਦੂਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮਿਲ ਅੰਦਰ ਭੱਠੀ ‘ਚ ਜਦੋਂ ਮਾਲ ਪਿਘਲਾਇਆ ਜਾ ਰਿਹਾ ਸੀ ਤਾਂ ਇਸੇ ਦੌਰਾਰਨ ਭੱਠੀ ‘ਚ ਕੋਈ ਅਜਿਹੀ ਚੀਜ਼ ਚਲੀ ਗਈ ਜਿਸ ਨਾਲ ਧਮਾਕਾ ਹੋਇਆ ਤੇ ਗਰਮ ਮਾਲ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਉੱਪਰ ਡਿੱਗ ਗਿਆ। ਇਸ ਕਾਰਨ ਮਿਲ ‘ਚ ਹਫੜਾ-ਦਫੜੀ ਮਚ ਗਈ। ਝੁਲਸੇ ਮਜ਼ਦੂਰ ਜ਼ਮੀਨ ‘ਤੇ ਤੜਫ ਰਹੇ ਸਨ। ਇਨ੍ਹਾਂ ਵਿਚੋਂ ਕੁਝ ਮਜ਼ਦੂਰਾਂ ਨੂੰ ਸਿੱਧੇ ਡੀਐੱਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। 7 ਮਜ਼ਦੂਰਾਂ ਨੂੰ ਸਿਵਲ ਹਸਪਤਾਲ ਖੰਨਾ ‘ਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਨੂੰ ਫਸਟ ਏਡ ਦੇਣ ਤੋਂ ਬਾਅਦ ਮਾਲਕਾਂ ਦੇ ਕਹਿਣ ‘ਤੇ ਡੀਐੱਮਸੀ ਰੈਫਰ ਕਰ ਦਿੱਤਾ ਗਿਆ। ਡਾਕਟਰ ਆਕਾਸ਼ ਗੋਇਲ ਨੇ ਦੱਸਿਆ ਕਿ ਪੰਜ ਮਜ਼ਦੂਰ ਤਾਂ 100 ਫੀਸਦ ਤਕ ਝੁਲਸ ਚੁੱਕੇ ਸਨ। ਬਾਕੀ 50 ਤੋਂ 70 ਫ਼ੀਸਦ ਝੁਲਸੇ ਹਨ। ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਫਸਟ ਏਡ ਦੇ ਕੇ ਵੀ ਸਾਰਿਆਂ ਨੂੰ ਰੈਫਰ ਕਰ ਦਿੱਤਾ।

ਕਿੱਥੇ ਹੋਈ ਲਾਪਰਵਾਹੀ, ਜਾਂਚ ਕਰ ਰਹੇ ਹਨ- ਐੱਸਪੀ

ਫ਼ਤਹਿਗੜ੍ਹ ਸਾਹਿਬ ਦੇ ਐੱਸਪੀ (ਆਈ) ਜਗਜੀਤ ਸਿੰਘ ਨੇ ਕਿਹਾ ਕਿ ਕਿੱਥੇ ਲਾਪਰਵਾਹੀ ਹੋਈ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੇ ਨਾਲ ਤਕਨੀਕੀ ਟੀਮ ਨੂੰ ਵੀ ਮੌਕੇ ‘ਤੇ ਭੇਜਿਆ ਗਿਆ ਹੈ। ਜ਼ਖ਼ਮੀਆਂ ਦੇ ਬਿਆਨ ਲੈਣ ਵੀ ਇਕ ਟੀਮ ਡੀਐੱਮਸੀ ਗਈ ਹੈ ਜਿਸ ਦਾ ਵੀ ਕਸੂਰ ਹੋਵੇਗਾ, ਉਸ ਦੇ ਖਿਲਾਫ਼ ਕਾਰਵਾਈ ਕਰਾਂਗੇ।

Vinkmag ad
Share Our Daily Posts

News Desk

Read Previous

ਅੰਮ੍ਰਿਤਸਹ ‘ਚ ਘਰੋਂ ਸਕੂਲ ਜਾਂਦੇ ਸਮੇਂ ਲਾਪਤਾ ਹੋਏ ਵਿਦਿਆਰਥੀ ਦੀ ਛੱਪੜ ‘ਚ ਤੈਰਦੀ ਮਿਲੀ ਲਾਸ਼

Read Next

ਨਸ਼ਾ ਛੁਡਾਊ ਕੇਂਦਰ ‘ਚੋਂ ਭੱਜ ਕੇ ਆਏ ਨੌਜਵਾਨ ਦੀ ਓਵਰਡੋਜ਼ ਨਾਲ ਮੌਤ, ਮ੍ਰਿਤਕ ਦੀ ਬਾਂਹ ‘ਚ ਲੱਗੀ ਹੋਈ ਮਿਲੀ ਸਰਿੰਜ