Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਨਸ਼ਾ ਛੁਡਾਊ ਕੇਂਦਰ ‘ਚੋਂ ਭੱਜ ਕੇ ਆਏ ਨੌਜਵਾਨ ਦੀ ਓਵਰਡੋਜ਼ ਨਾਲ ਮੌਤ, ਮ੍ਰਿਤਕ ਦੀ ਬਾਂਹ ‘ਚ ਲੱਗੀ ਹੋਈ ਮਿਲੀ ਸਰਿੰਜ

ਬਠਿੰਡਾ : ਭਾਵੇਂ ਪੰਜਾਬ ਸਰਕਾਰ ਨਸ਼ਿਆਂ ਦਾ ਲੱਕ ਤੋੜਣ ਦੀ ਗੱਲ ਕਰ ਰਹੀ ਹੈ, ਪਰ ਆਏ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਵੀਰਵਾਰ ਨੂੰ ਬਠਿੰਡਾ ਸ਼ਹਿਰ ਅੰਦਰ ਵੀ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਰਾਹੁਲ 24 ਸਾਲ ਵਜੋਂ ਹੋਈ ਹੈ। ਉਕਤ ਨੌਜਵਾਨ ਨੇ ਮਾਡਲ ਟਾਊਨ ਫੇਜ਼ ਇਕ ਦੇ ਕਮਿਊਨਿਟੀ ਸੈਂਟਰ ਸਾਹਮਣੇ ਸੱਤ ਨੰਬਰ ਪਾਰਕ ਵਿਚ ਚਿੱਟੇ ਦਾ ਟੀਕਾ ਲਗਾ ਲਿਆ, ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਉਕਤ ਨੌਜਵਾਨ ਰਾਹੁਲ ਦੇ ਬਾਂਹ ਵਿਚ ਸਰਿੰਜ ਉਸੇ ਤਰ੍ਹਾਂ ਹੀ ਲੱਗੀ ਹੋਈ ਸੀ।

ਪਾਰਕ ਵਿਚ ਆਏ ਲੋਕਾਂ ਨੇ ਜਦੋਂ ਉਕਤ ਨੌਜਵਾਨ ਨੂੰ ਦੇਖਿਆ ਤਾਂ ਇਸ ਦੀ ਸੂਚਨਾ ਥਾਣਾ ਸਿਵਲ ਲਾਈਨ ਪੁਲਿਸ ਅਤੇ ਸਹਾਰਾ ਜਨ ਸੇਵਾ ਦੇ ਵਰਕਰਾਂ ਨੂੰ ਦਿੱਤੀ। ਮੌਕੇ ’ਤੇ ਪੁੱਜੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਹੁਲ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਚਿੱਟੇ ਦਾ ਸੇਵਨ ਕਰਦਾ ਆ ਰਿਹਾ ਸੀ।

ਉਸ ਨੂੰ ਨਸ਼ਾ ਛੁਡਾਉਣ ਲਈ ਕੁਝ ਦਿਨ ਪਹਿਲਾਂ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕੀਤਾ ਗਿਆ ਸੀ, ਪਰ ਉਹ ਆਪਣੇ ਸਾਥੀਆਂ ਸਮੇਤ ਜਾਲੀ ਤੋੜ ਕੇ ਨਸ਼ਾ ਛੁਡਾਊ ਕੇਂਦਰ ਵਿੱਚੋਂ ਭੱਜ ਆਇਆ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਹੀ ਉਹ ਘਰ ਪੁੱਜਾ ਸੀ ਜਿਸ ਨੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਘਰੋਂ ਪੰਜ ਸੌ ਰੁਪਏ ਲਏ ਸਨ।

ਉਕਤ ਨੌਜਵਾਨ ਨੇ ਨਸ਼ਾ ਛੱਡਣ ਦੀ ਦਵਾਈ ਲੈਣ ਦੀ ਬਜਾਏ ਆਪਣੇ ਨਸ਼ੇ ਦੀ ਪੂਰਤੀ ਲਈ ਚਿੱਟਾ ਖਰੀਦ ਲਿਆ ਅਤੇ ਪਾਰਕ ਵਿਚ ਬੈਠ ਕੇ ਉਸ ਦਾ ਟੀਕਾ ਲਗਾਉਣ ਲੱਗਾ। ਚਿੱਟੇ ਦਾ ਟੀਕਾ ਲੱਗਦਿਆਂ ਹੀ ਉਸ ਦੀ ਹਾਲਤ ਵਿਗੜ ਗਈ ਤੇ ਦੇਖਦੇ ਹੀ ਦੇਖਦੇ ਉਸ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਮੰਡੀ ਗੋਬਿੰਦਗੜ੍ਹ ਦੀ ਸਟੀਲ ਮਿੱਲ ‘ਚ ਜ਼ਬਰਦਸਤ ਧਮਾਕਾ, 10 ਤੋਂ ਜ਼ਿਆਦਾ ਮਜ਼ਦੂਰ ਝੁਲਸੇ, 5 ਦੀ ਹਾਲਤ ਗੰਭੀਰ

Read Next

ਬਾਦਲ ਤੇ ਚੌਟਾਲਾ ਵਿਚਕਾਰ ਹੋਈ ਬੰਦ ਕਮਰਾ ਮੀਟਿੰਗ, ਤੀਜਾ ਮੋਰਚਾ ਖੜ੍ਹਾ ਕਰਨ ਦੀ ਕਵਾਇਦ