Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਬਾਦਲ ਤੇ ਚੌਟਾਲਾ ਵਿਚਕਾਰ ਹੋਈ ਬੰਦ ਕਮਰਾ ਮੀਟਿੰਗ, ਤੀਜਾ ਮੋਰਚਾ ਖੜ੍ਹਾ ਕਰਨ ਦੀ ਕਵਾਇਦ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵਿਚਕਾਰ ਅੱਜ ਪਿੰਡ ਬਾਦਲ ’ਚ ਇਕ ਬੰਦ ਕਮਰਾ ਮੀਟਿੰਗ ਹੋਈ। ਦੋਵੇਂ ਆਗੂਆਂ ਵਿਚਕਾਰ ਕਾਫ਼ੀ ਲੰਬੇ ਅਰਸੇ ਬਾਅਦ ਇਹ ਮੀਟਿੰਗ ਹੋਈ ਹੈ ਜਿਸ ਨੂੰ ਰਾਜਸੀ ਹਲਕਿਆਂ ਵਿਚ ਕਾਫ਼ੀ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ ਕਿਉਂਕਿ ਬਾਦਲ ਅਤੇ ਚੌਟਾਲਾ ਪਰਿਵਾਰ ਦੇ ਬਹੁਤ ਗੂਡ਼੍ਹੇ ਰਿਸ਼ਤੇ ਹਨ। ਭਾਵੇਂ ਕਿ ਅਕਾਲੀ ਆਗੂਆਂ ਨੇ ਇਸ ਮੀਟਿੰਗ ਨੂੰ ਸ਼ਿਸ਼ਟਾਚਾਰ ਦੱਸਿਆ ਹੈ ਪਰ ਸੂਤਰ ਦੱਸਦੇ ਹਨ ਕਿ ਚੌਟਾਲਾ ਨੇ ਦੇਸ਼ ਵਿਚ ਖੇਤਰੀ ਪਾਰਟੀਆਂ ਨੂੰ ਇਕਜੁਟ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਬਾਦਲ ਨੂੰ ਸਰਗਰਮ ਰਾਜਨੀਤੀ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਤਿਹਾਡ਼ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਇਨੈਲੋ ਨੇਤਾ ਚੌਟਾਲਾ ਅੱਜ ਪਹਿਲੀ ਵਾਰੀ ਬਾਦਲ ਨੂੰ ਉਨ੍ਹਾਂ ਦੇ ਪਿੰਡ ਮਿਲਣ ਆਏ ਸਨ। ਬਾਦਲ ਨੇ ਪਿਛਲੇ ਕੁਝ ਸਮੇਂ ਤੋਂ ਆਪਣੇ ਆਪ ਨੂੰ ਸਰਗਰਮ ਰਾਜਨੀਤੀ ਤੋਂ ਦੂਰ ਕੀਤਾ ਹੋਇਆ ਹੈ ਅਤੇ ਉਹ ਪਾਰਟੀ ਦੀ ਕਿਸੇ ਵੀ ਵੱਡੀ ਮੀਟਿੰਗ ਜਾਂ ਸਮਾਗਮ ’ਚ ਹਿੱਸਾ ਨਹੀਂ ਲੈ ਰਹੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲੋਂ ਨਾਤਾ ਤੋਡ਼ਨ ਤੋਂ ਬਾਅਦ ਦੇਸ਼ ਵਿਚ ਖੇਤਰੀ ਪਾਰਟੀਆਂ ਦਾ ਇਕ ਸਾਂਝਾ ਫਰੰਟ ਬਣਾਉਣ ਲਈ ਅਕਾਲੀ ਦਲ ਨੇ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਹੋਈਆਂ ਹਨ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਆਗੂ ਵੱਖ-ਵੱਖ ਖੇਤਰੀ ਪਾਰਟੀਆਂ ਦੇ ਆਗੂਆਂ ਨੂੰ ਮਿਲ ਕੇ ਇਕ ਸਾਂਝਾ ਮੁਹਾਜ਼ ਬਣਾਉਣ ਦੀਆਂ ਕੋਸ਼ਿਸ਼ਾਂ ਵਜੋਂ ਮਿਲ ਵੀ ਚੁੱਕੇ ਹਨ। ਇਸੇ ਤਰ੍ਹਾਂ ਇਨੈਲੋ ਨੇਤਾ ਚੌਟਾਲਾ ਨੇ ਵੀ ਖੇਤਰੀ ਦਲਾਂ ਨੂੰ ਇਕ ਮੰਚ ’ਤੇ ਇਕੱਠਾ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ। ਉਹ ਮੁਲਾਇਮ ਸਿੰਘ ਯਾਦਵ,  ਨਿਤਿਸ਼ ਕੁਮਾਰ ਸਮੇਤ ਕਈ ਨੇਤਾਵਾਂ ਨੂੰ ਮਿਲ ਚੁੱਕੇ ਹਨ।

 

Vinkmag ad
Share Our Daily Posts

News Desk

Read Previous

ਨਸ਼ਾ ਛੁਡਾਊ ਕੇਂਦਰ ‘ਚੋਂ ਭੱਜ ਕੇ ਆਏ ਨੌਜਵਾਨ ਦੀ ਓਵਰਡੋਜ਼ ਨਾਲ ਮੌਤ, ਮ੍ਰਿਤਕ ਦੀ ਬਾਂਹ ‘ਚ ਲੱਗੀ ਹੋਈ ਮਿਲੀ ਸਰਿੰਜ

Read Next

ਪੰਜਾਬ ‘ਚ ਸਕੂਲ ਬੰਦ ਕਰਨ ਸਬੰਧੀ ਸਿੱਖਿਆ ਮੰਤਰੀ ਸਿੰਗਲਾ ਦਾ ਆਇਆ ਵੱਡਾ ਬਿਆਨ, ਜਾਣੋ ਕੀ ਕਿਹਾ