Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਪੰਜਾਬ ‘ਚ ਸਕੂਲ ਬੰਦ ਕਰਨ ਸਬੰਧੀ ਸਿੱਖਿਆ ਮੰਤਰੀ ਸਿੰਗਲਾ ਦਾ ਆਇਆ ਵੱਡਾ ਬਿਆਨ, ਜਾਣੋ ਕੀ ਕਿਹਾ

ਚੰਡੀਗੜ੍ਹ : ਪੰਜਾਬ ਦੇ ਸਕੂਲਾਂ ‘ਚ ਵਿਦਿਆਰਥੀਆਂ ਦੇ ਕੋਰੋਨਾ ਵਾਇਰਸ ਇਨਫੈਕਟਿਡ ਹੋਣ ਤੋਂ ਬਾਅਦ ਮਾਪੇ ਚਿੰਤਾ ‘ਚ ਹਨ। ਇਸ ਬਾਰੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਕਿਹਾ ਕਿ ਲੁਧਿਆਣਾ ‘ਚ ਟੈਸਟਿੰਗ ਦੌਰਾਨ 20 ਬੱਚੇ ਪਾਜ਼ੇਟਿਵ ਆਏ ਸਨ ਪਰ ਬਾਕੀ ਜਗ੍ਹਾ ਕੋਈ ਕੇਸ ਨਹੀਂ ਸਾਹਮਣੇ ਆਇਆ ਹੈ। ਸਕੂਲ ‘ਚ 18 ਸਾਲ ਤੋਂ ਵੱਧ ਉਮਰ ਦਾ ਕੋਈ ਬੱਚਾ ਹੋਵੇਗਾ ਤਾਂ ਉਸ ਨੂੰ ਵੈਕਸੀਨ ਲਗਾਈ ਜਾਵੇਗੀ। ਸਿੱਖਿਆ ਵਿਭਾਗ ਲਗਾਤਾਰ ਡੀਸੀ ਦੇ ਨਾਲ ਸੰਪਰਕ ‘ਚ ਹੈ, ਡੀਸੀਜ਼ ਨੇ ਲਗਾਤਾਰ ਸਕੂਲਾਂ ‘ਤੇ ਨਜ਼ਰ ਬਣਾਈ ਹੋਈ ਹੈ। ਜੇਕਰ ਜ਼ਿਆਦਾ ਕੇਸ ਸਾਹਮਣੇ ਆਉਂਦੇ ਹਨ ਤਾਂ ਸਕੂਲ ਬੰਦ ਕਰਨ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 26 ਜੁਲਾਈ ਨੂੰ 10ਵੀਂ ਤੋਂ ਲੈ ਕੇ 12ਵੀਂ ਤਕ ਦੇ ਸਕੂਲਾਂ ਨੂੰ ਆਫਲਾਈਨ ਕਲਾਸਿਜ਼ ਲਈ ਖੋਲ੍ਹ ਦਿੱਤਾ ਸੀ। ਬਾਅਦ ਵਿਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹ ਦਿੱਤੇ ਗੇ ਸਨ। ਕਰੀਬ 10 ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ‘ਚ ਬੱਚੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਸੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ‘ਚ ਇੱਕੋ ਜਮਾਤ ਦੇ 8 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਨਿਕਲੇ ਸਨ। ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਦੇ 12 ਵਿਦਿਆਰਥੀ ਪਾਜ਼ੇਟਿਵ ਮਿਲੇ। ਇਸ ਤੋਂ ਬਾਅਦ ਪੇਰੈਂਟਸ ਦੁਬਾਰਾ ਚਿੰਤਤ ਹੋਣ ਲੱਗੇ ਸਨ ਕਿ ਸਕੂਲ ਖੁੱਲ੍ਹੇ ਰਹਿਣਗੇ ਜਾਂ ਫਿਰ ਬੰਦ ਹੋ ਜਾਣਗੇ। ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਨੇ ਉਨ੍ਹਾਂ ਦਾ ਖਦਸ਼ਾ ਦੂਰ ਕਰਦੇ ਹੋਏ ਸਪੱਸ਼ਟ ਕਿਹਾ ਕਿ ਫਿਲਹਾਲ ਸਕੂਲ ਬੰਦ ਨਹੀਂ ਹੋਣ ਵਾਲੇ ਹਨ।

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ’ਚ ਸ਼ਾਮਿਲ ਨਹੀਂ ਹੋਣਗੇ ਵਿਦਿਆਰਥੀ

ਸੂਬੇ ‘ਚ ਬੁੱਧਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ 107 ਨਵੇਂ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਵੀਰਵਾਰ ਨੂੰ ਇਹ ਗਿਣਤੀ ਘਟੀ। 24 ਘੰਟਿਆਂ ਦੌਰਾਨ 78 ਨਵੇਂ ਮਾਮਲੇ ਸਾਹਮਣੇ ਆਏ ਤੇ ਇਕ ਕੋਰੋਨਾ ਮਰੀਜ਼ ਦੀ ਮੌਤ ਹੋਈ। ਬਠਿੰਡਾ ਦੇ ਸਰਕਾਰੀ ਸਕੂਲ ਦਾ ਇਕ ਅਧਿਆਪਕ ਤੇ 5 ਵਿਦਿਆਰਥੀ ਅਤੇ ਬਨੂਡ਼ ਦੇ 3 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਬਠਿੰਡਾ ਵਿਚ ਹੀ ਸਭ ਤੋਂ ਵੱਧ 13 ਨਵੇਂ ਮਾਮਲੇ ਸਾਹਮਣੇ ਆਏ ਹਨ।

ਫਰੀਦਕੋਟ, ਮਨਸਾ, ਮੁਕਤਸਰ, ਰੂਪਨਗਰ ਵਿਚ ਕੋਰੋਨਾ ਦਾ ਕੋਈ ਨਵਾਂ ਮਾਮਲਾ ਨਹੀਂ ਮਿਲਿਆ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਨਵੇਂ ਮਾਮਲਿਆਂ ਦੀ ਗਿਣਤੀ ਦਹਾਈ ਦੇ ਅੰਕ ਤੋਂ ਘੱਟ ਰਹੀ। 55 ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ। ਸਰਗਰਮ ਮਾਮਲਿਆਂ ਦੀ ਗਿਣਤੀ 533 ਹੋ ਗਈ ਹੈ। ਲੁਧਿਆਣਾ ਵਿਚ ਸਭ ਤੋਂ ਵੱਧ 102 ਮਰੀਜ਼ ਜ਼ੇਰੇ ਇਲਾਜ ਹਨ। ਸੂਬੇ ਵਿਚ 88143 ਲੋਕਾਂ ਨੂੰ ਵੈਕਸੀਨ ਲਾਈ ਗਈ ਹੈ। ਉਧਰ ਤਿੰਨ ਦਿਨ ‘ਚ ਵਿਦਿਆਰਥੀਆਂ ਦੇ ਕੋਰੋਨਾ ਇਨਫੈਕਟਿਡ ਮਿਲਣ ਦੇ ਬਾਅਦ ਸੂਬੇ ਦੇ 15 ਜ਼ਿਲ੍ਹਿਆਂ ਜਲੰਧਰ, ਅੰਮ੍ਰਿਤਸਰ, ਨਵਾਂਸ਼ਹਿਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਮੁਕਤਸਰ, ਬਰਨਾਲਾ, ਬਠਿੰਡਾ, ਸੰਗਰੂਰ ਤੇ ਪਟਿਆਲਾ ਵਿਚ ਆਜ਼ਾਦੀ ਦਿਹਾਡ਼ੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿਚ ਵਿਦਿਆਰਥੀਆਂ ਦੇ ਸ਼ਾਮਿਲ ਹੋਣ ’ਤੇ ਰੋਕ ਲਾ ਦਿੱਤੀ ਗਈ ਹੈ। ਲੁਧਿਆਣਾ ਵਿਚ ਇਹ ਫੈਸਲਾ ਤਕਰੀਬਨ 15 ਦਿਨ ਪਹਿਲਾਂ ਹੀ ਲੈ ਲਿਆ ਗਿਆ ਸੀ ਕਿ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਬੱਚੇ ਹਿੱਸਾ ਨਹੀਂ ਲੈਣਗੇ। ਰੂਪਨਗਰ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਇਸ ਸਬੰਧੀ ਫੈਸਲਾ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਬਾਦਲ ਤੇ ਚੌਟਾਲਾ ਵਿਚਕਾਰ ਹੋਈ ਬੰਦ ਕਮਰਾ ਮੀਟਿੰਗ, ਤੀਜਾ ਮੋਰਚਾ ਖੜ੍ਹਾ ਕਰਨ ਦੀ ਕਵਾਇਦ

Read Next

ਪਵਿੱਤਰ ਗੁਰਬਾਣੀ ਦੀਆਂ ਤੁਕਾਂ ਤੋੜ ਮਰੋੜ ਕੇ ਪੇਸ਼ ਕਰਨ ‘ਤੇ ਢਾਬਾ ਮਾਲਕ ਖ਼ਿਲਾਫ਼ ਮਾਮਲਾ ਦਰਜ