Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਐੱਸਬੀਆਈ ‘ਚ ਅਸਿਸਟੈਂਟ ਮੈਨੇਜਰ ਸਮੇਤ ਇਨ੍ਹਾਂ ਪੋਸਟਾਂ ‘ਤੇ ਨਿਕਲੀ ਭਰਤੀ, ਏਨੀ ਤਰੀਕ ਤਕ ਕਰੋ ਅਪਲਾਈ

ਸਟੇਟ ਬੈਂਕ ਆਫ ਇੰਡੀਆ (State Bank of India, SBI) ਨੇ ਵੱਖ-ਵੱਖ ਪੋਸਟਾਂ ਲਈ ਅਸਾਮੀਆਂ ਕੱਢੀਆਂ ਹਨ। ਇਸ ਤਹਿਤ ਅਸਿਸਟੈਂਟ ਮੈਨੇਜਰ ਇੰਜੀਨੀਅਰ ਸਿਵਲ, ਅਸਿਸਟੈਂਟ ਮੈਨੇਜਰ ਇੰਜੀਨੀਅਰ ਇਲੈਕਟ੍ਰੀਕਲ, ਅਸਿਸਟੈਂਟ ਮੈਨੇਜਰ ਮਾਰਕੀਟਿੰਗ ਐਂਡ ਕਮਿਊਨੀਕੇਸ਼ਨ, ਰਿਲੇਸ਼ਨਸ਼ਿਪ ਮੈਨੇਜਰ, ਪ੍ਰੋਡਕਟ ਮੈਨੇਜਰ ਦੇ ਅਹੁਦਿਆਂ ‘ਤੇ ਭਰਤੀ ਕੱਢੀ ਹੈ। ਅਜਿਹੇ ਵਿਚ ਇਨ੍ਹਾਂ ਪੋਸਟਾਂ ਦੇ ਚਾਹਵਾਨ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ www.sbi.co.in ‘ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਹੁਦਿਆਂ ‘ਤੇ ਅਪਲਾਈ ਪ੍ਰਕਿਰਿਆ 13 ਅਗਸਤ ਤੋਂ ਸ਼ੁਰੂ ਹੋਵੇਗੀ ਤੇ 2 ਸਤੰਬਰ ਤਕ ਚੱਲੇਗੀ। ਅਜਿਹੇ ਵਿਚ ਜਿਹੜੇ ਵੀ ਉਮੀਦਵਾਰ ਅਪਲਾਈ ਕਰਨਾ ਚਾਹੁੰਦੇ ਹਨ, ਉਹ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਲਾਗਇਨ ਕਰ ਕੇ ਅਪਲਾਈ ਕਰ ਸਕਦੇ ਹਨ।

ਇਨ੍ਹਾਂ ਤਰੀਕਾਂ ਦਾ ਰੱਖੋ ਧਿਆਨ

ਆਨਲਾਈਨ ਅਪਲਾਈ ਕਰਨ ਦੀ ਮੁੱਢਲੀ ਤਰੀਕ : 13 ਅਗਸਤ 2021

ਆਨਲਾਈਨ ਅਪਲਾਈ ਕਰਨ ਦੀ ਆਖਰੀ ਤਰੀਕ : 2 ਸਤੰਬਰ 2021

ਵਕੈਂਸੀ ਡਿਟੇਲ

ਅਸਿਸਟਮੈਂਟ ਮੈਨੇਜਰ ਇੰਜੀਨੀਅਰ ਸਿਵਲ : 36 ਪੋਸਟ

ਅਸਿਸਟੈਂਟ ਮੈਨੇਜਰ ਇੰਜੀਨੀਅਰ ਇਲੈਕਟ੍ਰੀਕਲ – 10 ਪੋਸਟਾਂ

ਅਸਿਸਟੈਂਟ ਮੈਨੇਜਰ ਮਾਰਕੀਟਿੰਗ ਐਂਡ ਕਮਿਊਨੀਕੇਸ਼ਨ – 04 ਪੋਸਟ

ਡਿਪਟੀ ਮੈਨੇਜਰ – 10 ਪੋਸਟਾਂ

ਪ੍ਰੋਜੈਕਟ ਮੈਨੇਜਰ – 1 ਪੋਸਟ

ਐਜੂਕੇਸ਼ਨ ਕੁਆਲੀਫਿਕੇਸ਼ਨ

ਅਸਿਸਟੇਮੈਂਟ ਮੈਨੇਜਰ ਅਹੁਦੇ ‘ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾਨ ਤੋਂ ਸਿਵਲ ਇੰਜੀਨੀਅਰਿੰਗ ‘ਚ ਬੈਚਲਰ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਅੰਕ 60 ਫ਼ੀਸਦ ਹੋਣੇ ਚਾਹੀਦੇ ਹਨ। ਉੱਥੇ ਹੀ ਉਮੀਦਵਾਰਾਂ ਕੋਲ ਗ੍ਰੈਜੂਏਸ਼ਨ ਡਿਗਰੀ ਲਈ 2 ਸਾਲ ਦਾ ਤਜਰਬਾ ਤੇ ਮਾਸਟਰ ਡਿਗਰੀ ਲਈ 1 ਸਾਲ ਦਾ ਅਨੁਭਵ ਹੋਣਾ ਚਾਹੀਦਾ ਹੈ।

ਅਸਿਸਟੈਂਟ ਮੈਨੇਜਰ ਇਲੈਕਟ੍ਰੀਕਲ ਦੇ ਅਹੁਦਿਆਂ ‘ਤੇ ਆਨਲਾਈਨ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾਨ ਤੋਂ ਇਲੈਕਟ੍ਰੀਕਲ ਇੰਜੀਨੀਅਰਿੰਗ ‘ਚ 60 ਫ਼ੀਸਦ ਅੰਕ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਗ੍ਰੈਜੂਏਸ਼ਨ ਡਿਗਰੀ ਲਈ 2 ਸਾਲ ਦਾ ਕੰਮ ਅਨੁਭਵ ਅਤੇ ਮਾਸਟਰ ਡਿਗਰੀ ਲਈ 1 ਸਾਲ ਦਾ ਅਨੁਭਵ ਹੋਣਾ ਚਾਹੀਦਾ ਹੈ।

ਡਿਪਟੀ ਮੈਨੇਜਰ ਦੇ ਅਹੁਦੇ ‘ਤੇ ਆਨਲਾਈਨ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ ਰੂਰਲ ਮੈਨੇਜਮੈਂਟ ‘ਚ ਐੱਮਬੀਏ, ਪੀਜੀਡੀਐੱਮ ਦੀ ਡਿਗਰੀ ਹੋਣੀ ਚਾਹੀਦੀ ਹੈ।

ਰਿਲੇਸ਼ਨਸ਼ਿਪ ਮੈਨੇਜਰ ਦੇ ਅਹੁਦਿਆਂ ‘ਤੇ ਆਨਲਾਈਨ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਬੀਈ ਤੇ ਬੀਟੈੱਕ ਦੀ ਡਿਗਰੀ ਹੋਣੀ ਚਾਹੀਦੀ ਹੈ।

ਇਹ ਹੋਣੀ ਚਾਹੀਦੀ ਹੈ ਉਮਰ

ਅਸਿਸਟੈਂਟ ਮੈਨੇਜਰ ਦੇ ਅਹੁਦੇ ‘ਤੇ ਆਨਲਾਈਨ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 30 ਸਾਲ ਹੋਣੀ ਚਾਹੀਦੀ ਹੈ, ਉੱਥੇ ਹੀ ਡਿਪਟੀ ਮੈਨੇਜਰ, ਰਿਲੇਸ਼ਨਸ਼ਿਪ ਮੈਨੇਜਰ ਦੇ ਅਹੁਦੇ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 25 ਤੋਂ 35 ਸਾਲ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰਕਲ ਡਿਫੈਂਸ ਬੈਂਕਿੰਗ ਐਡਵਾਈਜ਼ਰ ਦੇ ਅਹੁਦਿਆਂ ‘ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 60 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਇਸ ਅਹੁਦੇ ਨਾਲ ਜੁੜੀ ਜਾਣਕਾਰੀ ਲਈ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ ‘ਤੇ ਵਿਜ਼ਿਟ ਕਰਨੀ ਚਾਹੀਦੀ ਹੈ।

 

 

 

Vinkmag ad
Share Our Daily Posts

News Desk

Read Previous

ਰੱਖੜੀ ‘ਤੇ ਨਹੀਂ ਲੱਗ ਰਹੀ ਭੱਦਰਾ, ਇਸ ਸਾਲ ਪੂਰਾ ਦਿਨ ਬੰਨ੍ਹੀ ਜਾ ਸਕੇਗੀ ਰੱਖੜੀ

Read Next

15 ਅਗਸਤ ਦੇ ਸਖ਼ਤ ਸੁਰੱਖਿਆ ਪ੍ਰਬੰਧ ! ਦਿਨ-ਦਿਹਾੜੇ ਪਿਸਤੌਲ ਦੇ ਜ਼ੋਰ ‘ਤੇ ਲੁੱਟਿਆ ਕਰਿਆਨਾ ਸਟੋਰ ਮਾਲਕ