ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਅਟਾਰੀ : ਪਾਕਿਸਤਾਨ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕੀ ਵਿਖੇ ਪਾਕਿਸਤਾਨ ਰੇਂਜਰਜ਼ ਬੀਐੱਸਐੱਫ ਵਿਚਕਾਰ ਮਠਿਆਈਆਂ ਦਾ ਅਦਾਨ-ਪ੍ਰਦਾਨ ਹੋਇਆ।
ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਡੈਂਟ ਮੁਹੰਮਦ ਹਸਨ ਨੇ ਬੀਐੱਸਐੱਫ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੂੰ ਮਠਿਆਈ ਭੇਟ ਕਰ ਕੇ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਕਮਾਡੈਂਟ ਜਸਬੀਰ ਸਿੰਘ ਨੇ ਕਿਹਾ ਕਿ ਪਰੰਪਰਾਵਾਂ ਅਨੁਸਾਰ ਇਤਿਹਾਸਕ ਮੌਕਿਆਂ ‘ਤੇ ਦੇਸ਼ ਦੀ ਸੁਰੱਖਿਆ ਕਰਨ ਵਾਲੇ ਜਵਾਨ ਇਕ-ਦੂਜੇ ਨੂੰ ਮਠਿਆਈ ਭੇਟ ਕਰਦੇ ਹਨ।

