Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਘਰੋਂ ਸਕੂਲ ਗਏ ਦੋ ਬੱਚੇ ਹੋਏ ਲਾਪਤਾ, ਪਰਿਵਾਰ ’ਚ ਚਿੰਤਾ ਤੇ ਸਹਿਮ, ਪੁਲਿਸ ਨੇ ਬੱਚਿਆਂ ਦੀ ਭਾਲ ਕੀਤੀ ਸ਼ੁਰੂੂ

ਖਡੂਰ ਸਾਹਿਬ : ਤਰਨਤਾਰਨ ਦੇ ਇਤਿਹਾਸਿਕ ਕਸਬਾ ਖਡੂਰ ਸਾਹਿਬ ਦੇ ਰਹਿਣ ਵਾਲੇ ਦੋ ਬੱਚੇ ਦੋ ਦਿਨ ਤੋਂ ਲਾਪਤਾ ਹਨ। ਸ਼ੁੱਕਰਵਾਰ 12 ਅਤੇ 14 ਸਾਲ ਦੇ ਇਹ ਬੱਚੇ ਸਕੂਲ ਲਈ ਰਵਾਨਾ ਤਾਂ ਹੋਏ ਪਰ ਮੁੜ ਘਰ ਨਹੀਂ ਪਰਤੇ। ਬੱਚਿਆਂ ਦੇ ਗਾਇਬ ਹੋਣ ਨੂੰ ਲੈ ਕੇ ਪਰਿਵਾਰ ਚਿੰਤਾ ਵਿਚ ਹੈ। ਹਾਲਾਂਕਿ ਪਰਿਵਾਰ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ ’ਤੇ ਇਲਾਕੇ ਦੀ ਪੁਲਿਸ ਨੇ ਬੱਚਿਆਂ ਦੀ ਤਲਾਸ਼ ਲਈ ਯਤਨ ਸ਼ੁਰੂ ਕਰ ਦਿੱਤੇ ਹਨ ਪਰ ਬੱਚਿਆਂ ਦੇ ਅਚਾਨਕ ਲਾਪਤਾ ਹੋਣ ਦੀ ਘਟਨਾ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਪਰਮਜੀਤ ਕੌਰ ਪਤਨੀ ਸਵਰਗੀ ਪ੍ਰੇਮ ਸਿੰਘ ਵਾਸੀ ਅਲੋਵਾਲ ਅਤੇ ਪਰਮਜੀਤ ਸਿੰਘ ਵਾਸੀ ਦੀਨੇਵਾਲ ਜੋ ਦੋਵੇਂ ਹੁਣ ਖਡੂਰ ਸਾਹਿਬ ਵਿਖੇ ਰਹਿ ਰਹੇ ਹਨ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਕ੍ਰਮਵਾਰ ਗੁਰਮੇਲ ਸਿੰਘ (14) ਅਤੇ ਪ੍ਰਿੰਸ (12), 12 ਅਗਸਤ ਨੂੰ ਘਰੋਂ ਖਡੂਰ ਸਾਹਿਬ ਦੇ ਸਰਕਾਰੀ ਸਕੂਲ ਲਈ ਗਏ ਸਨ ਪਰ ਦੋਵੇਂ ਬੱਚੇ ਭੇਦ ਭਰੇ ਹਲਾਤਾਂ ਵਿਚ ਗੁੰਮ ਹੋ ਗਏ ਅਤੇ ਅਜੇ ਤਕ ਘਰ ਵਾਪਸ ਨਹੀਂ ਪਰਤੇ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਗੁੰਮ ਹੋਣ ਨਾਲ ਸਾਰਾ ਪਰਿਵਾਰ ਚਿੰਤਾ ਦੇ ਆਲਮ ਵਿਚ ਹੈ ਅਤੇ ਉਨ੍ਹਾਂ ਨੇ ਪੁਲਿਸ ਚੌਕੀ ਖਡੂਰ ਸਾਹਿਬ ਵਿਖੇ ਸ਼ਿਕਾਇਤ ਦੇ ਕੇ ਬੱਚਿਆਂ ਨੂੰ ਜਲਦ ਲੱਭਣ ਦੀ ਮੰਗ ਵੀ ਕੀਤੀ ਹੈ।

ਇਸ ਸਬੰਧੀ ਜਦੋਂ ਪੁਲਿਸ ਚੌਕੀ ਖਡੂਰ ਸਾਹਿਬ ਦੇ ਇੰਚਾਰਜ ਏਐੱਸਆਈ ਮਨਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਘਰਾਂ ਤੋਂ ਸਕੂਲ ਤਕ, ਬਾਜ਼ਾਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ਼ ਖੰਘਾਲੀ ਗਈ ਹੈ ਪਰ ਕੈਮਰਿਆਂ ਵਿਚ ਕਿਤੇ ਵੀ ਬੱਚੇ ਸਕੂਲ ਜਾਂਦੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਮੁਤਾਬਿਕ ਉਸਦਾ ਲੜਕਾ ਪ੍ਰਿੰਸ ਘਰੋਂ ਤਿੰਨ ਹਜ਼ਾਰ ਰੁਪਏ ਵੀ ਲੈ ਗਿਆ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਵੱਲੋਂ ਬੱਚਿਆਂ ਦੀ ਭਾਲ ਪੂਰੀ ਮੁਸਤੈਦੀ ਨਾਲ ਕੀਤੀ ਜਾ ਰਹੀ ਹੈ ਅਤੇ ਜਲਦ ਉਨ੍ਹਾਂ ਦਾ ਪਤਾ ਲਗਾ ਲਿਆ ਜਾਵੇਗਾ। ਜਿਕਰਯੋਗ ਹੈ ਕਿ ਬੀਤੇ ਦਿਨੀਂ ਪਿੰਡ ਛਾਪਿਆਂ ਵਾਲੀ ਤੋਂ ਬੱਚਾ ਲਾਪਤਾ ਹੋਣ ਅਤੇ ਫਿਰ ਉਕਤ ਬੱਚੇ ਦੀ ਲਾਸ਼ ਮਿਲਣ ਦੀ ਘਟਨਾ ਨਾਲ ਪਹਿਲਾਂ ਹੀ ਸਹਿਮ ਦਾ ਮਾਹੌਲ ਹੈ ਤੇ ਹੁਣ ਖਡੂਰ ਸਾਹਿਬ ਤੋਂ ਦੋ ਬੱਚੇ ਲਾਪਤਾ ਹੋਣ ਕਾਰਨ ਇਲਾਕੇ ਵਿਚ ਵੀ ਡਰ ਪਾਇਆ ਜਾ ਰਿਹਾ ਹੈ। ਲਾਪਤਾ ਬੱਚਿਆਂ ਦੇ ਵਾਰਸਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇੇ ਬੱਚਿਆਂ ਨੂੰ ਤਰੁੰਤ ਲੱਭਿਆ ਜਾਵੇ।

 

 

 

Vinkmag ad
Share Our Daily Posts

News Desk

Read Previous

75ਵੇਂ ਆਜ਼ਾਦੀ ਦਿਵਸ ਮੌਕੇ ਪਾਕਿ ਰੇਂਜਰਜ਼ ਨੇ ਬੀਐੱਸਐੱਫ ਨੂੰ ਮਠਿਆਈ ਦੇ ਕੇ ਦਿੱਤੀ ਮੁਬਾਰਾਬਾਦ

Read Next

ਜਲੰਧਰ ‘ਚ ਕੈਬਨਿਟ ਮੰਤਰੀ ਓਪੀ ਸੋਨੀ ਨੇ ਲਹਿਰਾਇਆ ਤਿਰੰਗਾ, ਗਿਣਾਈ ਸਰਕਾਰ ਦੀਆਂ ਉਪਲਬਧੀਆਂ