ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਜਲੰਧਰ : ਮਹਾਨਗਰ ‘ਚ 75ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਐਤਵਾਰ ਸਵੇਰੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਕੈਬਨਿਟ ਮੰਤਰੀ ਓਪੀ ਸੋਨੀ ਨੇ ਤਿਰੰਗਾ ਲਹਿਰਾ ਕੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਮੰਤਰੀ ਓਪੀ ਸੋਨੀ ਨੇ ਕਿਹਾ ਕਿ ਜ਼ਿਲ੍ਹੇ ‘ਚ 50 ਕਰੋੜ ਰੁਪਏ ਤਕ ਵਾਟਰ ਟ੍ਰੀਟਮੈਂਟ ਪਲਾਂਟ ਲਾਇਆ ਜਾਵੇਗਾ। ਬਸਤਿਆਤ ਖੇਤਰ ‘ਚ ਸੀਵਰੇਜ ਵਿਵਸਥਾ ਨੂੰ ਸ਼ੁਰੂ ਕਰਨ ਲਈ 120 ਕਰੋੜ ਦਿੱਤੇ ਜਾਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਨੂੰ 9400 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਹੈ। ਪੇਂਡੂ ਖੇਤਰਾਂ ‘ਚ ਜਲ ਸਪਲਾਈ ਨੂੰ ਲੈ ਕੇ ਜਲੰਧਰ ‘ਚ 35 ਕਰੋੜ ਰੁਪਏ ਵੱਖ ਤੋਂ ਦਿੱਤੇ ਜਾਣਗੇ।
