Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮੋਟਰਸਾਈਕਲ ਨੂੰ ਲੈ ਕੇ ਹੋਏ ਵਿਵਾਦ ‘ਚ ASI ਦੇ ਪੁੱਤਰ ਦਾ ਕੀਤਾ ਬੇਰਹਿਮੀ ਨਾਲ ਕਤਲ, ਦੂਜਾ ਸਾਥੀ ਜ਼ਖ਼ਮੀ

ਜਲੰਧਰ ਛਾਉਣੀ : ਰਾਤ ਤਕਰੀਬਨ 12 ਵਜੇ ਤੋਂ ਬਾਅਦ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਦਕਿ ਉਸਦਾ ਦੂਜਾ ਸਾਥੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਰਾਮਾ ਮੰਡੀ ਦੇ ਇਕ ਨਿਜੀ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਅੱਧੀ ਰਾਤ ਨੂੰ ਮੋਟਰਸਾਈਕਲ ਨੂੰ ਲੈ ਕੇ ਹੋਏ ਵਿਵਾਦ ‘ਚ ਨੌਜਵਾਨ ਜਿਸ ਦਾ ਨਾਂ ਸਰਬਜੀਤ ਸਿੰਘ ਸੀ ਤੇ ਉਹ ਇਕ ਏਐਸਆਈ ਦਾ ਪੁੱਤਰ ਦੱਸਿਆ ਜਾ ਰਿਹਾ ਹੈ, ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਤੇ ਉਸ ਦੇ ਇਕ ਸਾਥੀ ਨੂੰ ਗੰਭੀਰ ਸੱਟਾਂ ਲਗੀਆਂ ਹਨ, ਜਿਸ ਦਾ ਰਾਮਾ ਮੰਡੀ ਸਥਿਤ ਹਸਪਤਾਲ ‘ਚ ਇਲਾਜ਼ ਚਲ ਰਿਹਾ ਹੈ। ਮੌਕੇ ‘ਤੇ ਪੁੱਜੇ ਜਲੰਧਰ ਕੈਂਟ ਦੇ ਐਸੀਪੀ ਮੇਜਰ ਸਿੰਘ ਤੇ ਕੈਂਟ ਪੁਲਿਸ ਵਲੋਂ ਕਤਲ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਫਿਲਹਾਲ ਕਾਤਲ ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਫ਼ਰਾਰ ਦੱਸੇ ਗਏ ਹਨ।

Vinkmag ad
Share Our Daily Posts

News Desk

Read Previous

ਮਸ਼ਹੂਰ ਪੰਜਾਬੀ ਗਾਇਕ Rajveer Jawanda ਦੇ ਪਿਤਾ ਦੀ ਅਚਾਨਕ ਹੋਈ ਮੌਤ

Read Next

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ, ਸੁਰੱਖਿਆ ਦੇ ਸਖ਼ਤ ਇੰਤਜ਼ਾਮ