Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਅੰਮ੍ਰਿਤਸਰ ‘ਚ ਕਿਸਾਨਾਂ ਨੇ ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤਕ ਕੀਤਾ ਮਾਰਚ, ਕਿਹਾ- ਖੇਤੀ ਕਾਨੂੰਨ ਰੱਦ ਹੋਣ ਤਕ ਅੰਦੋਲਨ ਜਾਰੀ ਰਹੇਗਾ

ਅੰਮ੍ਰਿਤਸਰ, ਏਐੱਨਆਈ : ਆਜ਼ਾਦੀ ਦਿਵਸ ‘ਤੇ ਕਿਸਾਨਾਂ ਨੇ ਇੱਥੇ ਪ੍ਰਦਰਸ਼ਨ ਕੀਤਾ ਤੇ ਅਟਾਰੀ-ਵਾਹਗਾ ਬਾਰਡਰ ਤੋਂ ਗੋਲਡਨ ਗੇਟ ਤਕ ਰੈਲੀ ਕੱਢੀ। ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਖੇਤੀ ਕਾਨੂੰਨਾਂ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਮਾਰਚ ਵਿਚ ਕਿਸਾਨ ਬਾਈਕ ‘ਤੇ ਸਵਾਰ ਸਨ।

ਕਿਸਾਨ ਜਥੇਬੰਦੀ ਦੇ ਮੈਂਬਰ ਅਟਾਰੀ-ਵਾਹਗਾ ਬਾਰਡਰ ਨੇੜੇ ਇਕੱਠੇ ਹੋਏ ਤੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਮਾਰਚ ਸ਼ੁਰੂ ਕੀਤਾ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅਟਾਰੀ-ਵਾਹਗਾ ਬਾਰਡਰ ਤੋਂ ਅੰਮ੍ਰਿਤਸਰ ਦੇ ਗੋਲਡ ਗੇਟ ਤਕ ਮਾਰਚ ਕੀਤਾ। ਕਪਿਲ ਨਾਂ ਦੇ ਇਕ ਕਿਸਾਨ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਅਸੀਂ ਦਿੱਲੀ ਬਾਰਡਰ ‘ਤੇ ਆਪਣਾ ਵਿਰੋਧ ਅੰਦੋਲਨ ਜਾਰੀ ਰੱਖਾਂਗੇ ਜਦੋਂ ਤਕ ਕਿ ਕੇਂਦਰ ਸਰਕਾਰ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ।

ਮਾਰਚ ਵੇਲੇ ਕਿਸਾਨ ਮੋਟਰਸਾਈਕਲਾਂ ‘ਤੇ ਸਵਾਰ ਸਨ। ਬਿਨਾਂ ਹੈਲਮਟ ਬਾਈਕ ਚਲਾਉਂਦੇ ਤੇ ਪਿੱਛੇ ਬੈਠੇ ਨਜ਼ਰ ਆਏ। ਕਿਸਾਨਾਂ ਨੇ ਹੱਥਾਂ ‘ਚ ਕਿਸਾਨ ਸੰਗਠਨਾਂ ਦੇ ਝੰਡੇ ਫੜੇ ਹੋਏ ਸਨ। ਗੋਲਡਨ ਗੇਟ ‘ਤੇ ਕਿਸਾਨਾਂ ਨੇ ਬੈਠਕ ਕੀਤੀ ਤੇ ਕਿਹਾ ਕਿ ਦਿੱਲੀ ‘ਚ ਬਾਰਡਰ ‘ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਪੰਜਾਬ ਦੇ ਕਿਸਾਨ ਪੂਰਾ ਸਮਰਥਨ ਤੇ ਸਹਿਯੋਗ ਦੇਣਗੇ। ਕੇਂਦਰੀ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਸ਼ਰਤ ‘ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ, ਸੁਰੱਖਿਆ ਦੇ ਸਖ਼ਤ ਇੰਤਜ਼ਾਮ

Read Next

ਤਾਲਿਬਾਨ ਨੇ ਕਾਬੁਲ ਨੂੰ ਪਾ ਰੱਖਿਆ ਘੇਰਾ, ਹਰ ਰਸਤਾ ਹੈ ਬੰਦ, ਸ਼ਹਿਰ ‘ਚ ਦਾਖਲ ਹੋ ਚੁੱਕੇ ਹਨ ਲੜਾਕੇ