Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਲੰਧਰ ਕੈਂਟ ਹਲਕੇ ਤੋਂ ਸਾਬਕਾ ਵਿਧਾਇਕ ਬਰਾੜ ਅਕਾਲੀ ਦਲ ਬਾਦਲ ‘ਚ ਹੋਣਗੇ ਸ਼ਾਮਲ!

ਜਲੰਧਰ : ਕੈਂਟ ਹਲਕੇ ਦੇ ਸਾਬਕਾ ਵਿਧਾਇਕ ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ (Jabir Singh Brar) ‘ਚ ਕਾਂਗਰਸ ਛੱਡ ਕੇ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋ ਰਹੇ ਹਨ। ਜਗਬੀਰ ਬਰਾੜ ਦੇ ਅਕਾਲੀ ਦਲ ਬਾਦਲ (Shiromani Akali Dal) ‘ਚ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਪਿਛਲੇ ਕਈ ਦਿਨਾਂ ਤੋਂ ਲਾਈਆਂ ਜਾ ਰਹੀਆਂ ਹਨ। ਇੱਥੇ ਦੱਸਣਯੋਗ ਹੈ ਕਿ ਜਗਬੀਰ ਬਰਾੜ ਨੇ 2007 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਵਜੋਂ ਜਲੰਧਰ ਕੈਂਟ ਹਲਕੇ ਤੋਂ ਜਿੱਤ ਹਾਸਲ ਕੀਤੀ ਸੀ ਪਰ 2012 ਦੀਆਂ ਚੋਣਾਂ ‘ਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਅਕਾਲੀ ਦਲ ਛੱਡਣ ਕਰਕੇ ਕਾਂਗਰਸ ‘ਚ ਸ਼ਾਮਲ ਹੋ ਗਏ ਸਨ। ਉਹ ਅਕਾਲੀ ਦਲ ਦੇ ਉਮੀਦਵਾਰ ਪਰਗਟ ਸਿੰਘ ਕੋਲੋਂ ਹਾਰ ਗਏ ਸਨ। 2017 ‘ਚ ਪਰਗਟ ਸਿੰਘ (Pargat Singh) ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੈਂਟ ਹਲਕੇ ਤੋਂ ਟਿਕਟ ਨਹੀਂ ਮਿਲੀ ਸੀ ਤੇ ਉਨ੍ਹਾਂ ਨਕੋਦਰ ਹਲਕੇ ਤੋਂ ਚੋਣ ਲੜੀ ਸੀ ਪਰ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਤੋਂ ਹਾਰ ਗਏ। ਉਨ੍ਹਾਂ ਨੂੰ ਕਾਂਗਰਸ ਨੇ ਨਕੋਦਰ ਹਲਕੇ ਦਾ ਇੰਚਾਰਜ ਲਾਇਆ ਹੋਇਆ ਹੈ ਪਰ ਉਹ ਜਲੰਧਰ ਕੈਂਟ ਤੋਂ ਚੋਣ ਲੜਨ ਦੇ ਚਾਹਵਾਨ ਹਨ।

ਇੱਥੇ ਵੀ ਦੱਸਣਯੋਗ ਹੈ ਕਿ ਜਗਬੀਰ ਬਰਾੜ ਕੈਪਟਨ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੇ ਮਾਮੇ ਦੇ ਪੁੱਤਰ ਹਨ ਅਤੇ ਮਨਪ੍ਰੀਤ ਵੱਲੋਂ ਅਕਾਲੀ ਦਲ ਬਾਦਲ ਛੱਡਣ ਦੇ ਨਾਲ ਹੀ ਉਨ੍ਹਾਂ ਵੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਪਿਛਲੇ ਕਈ ਦਿਨਾਂ ਤੋਂ ਬਰਾੜ ਦੇ ਅਕਾਲੀ ਦਲ ਬਾਦਲ ‘ਚ ਜਾਣ ਦੇ ਚਰਚੇ ਚੱਲ ਰਹੇ ਸਨ। ਅੱਜ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਨ ਲਈ ਜਲੰਧਰ ਪੁੱਜ ਰਹੇ ਹਨ। ਇਸ ਸਬੰਧੀ ਜਦੋਂ ਜਗਬੀਰ ਸਿੰਘ ਬਰਾੜ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਮੋਬਾਈਲ ਸੀ।

Vinkmag ad
Share Our Daily Posts

News Desk

Read Previous

ਕੈਨੇਡਾ ‘ਚ 30 ਸਤੰਬਰ ਨੂੰ ਹੋਣਗੀਆਂ ਚੋਣਾਂ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਐਲਾਨ

Read Next

ਨਵਜੋਤ ਸਿੱਧੂ ਨੇ ਹੁਣ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਨਿਯੁਕਤ ਕੀਤਾ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ