Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਨਵਜੋਤ ਸਿੱਧੂ ਨੇ ਹੁਣ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਨਿਯੁਕਤ ਕੀਤਾ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਜਲੰਧਰ ਕੈਂਟ ਤੋਂ ਵਿਧਾਇਕ ਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ (Pargat Singh) ਨੂੰ ਪੰਜਾਬ ਪ੍ਰਦੇਸ਼ ਕਾਂਗਰਸ (PPCC) ਦਾ ਜਨਰਲ ਸਕੱਤਰ ਨਿਯੁਕਤ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਇਕ ਟਵੀਟ ਰਾਹੀਂ ਦਿੱਤੀ ਹੈ। ਸਿੱਧੂ ਮੁਤਾਬਕ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi), AICC ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ ਦੇ ਲਈ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਰਗਟ ਸਿੰਘ ਨਵਜੋਤ ਸਿੰਘ ਸਿੱਧੂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ। ਹਾਲਾਂਕਿ ਉਨ੍ਹਾਂ ਵਿਚੋਂ ਇਕ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਆਫਰ ਠੁਕਰਾ ਦਿੱਤਾ ਸੀ ਤੇ ਉਨ੍ਹਾਂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਸੀ। ਪਰਗਟ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕਰ ਕੇ ਸਿੱਧੂ ਨੇ ਪੰਜਾਬ ਕਾਂਗਰਸ ‘ਚ ਵੱਡਾ ਸੰਕੇਤ ਦਿੱਤਾ ਹੈ ਤੇ ਸਾਫ਼ ਕਰ ਦਿੱਤਾ ਹੈ ਕਿ ਸੰਗਠਨ ‘ਚ ਹੁਣ ਉਨ੍ਹਾਂ ਦੀ ਹੀ ਚੱਲੇਗੀ।

ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਸਵੇਰੇ ਟਵੀਟ ਕਰ ਕੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਇਸ ਸਬੰਧੀ ਜਾਰੀ ਪੱਤਰ ਉਨ੍ਹਾਂ ਟਵੀਟ ਕੀਤਾ। ਪੱਤਰ ਵਿਚ ਕਿਹਾ ਗਿਆ ਹੈ, ‘ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂ ਗੋਪਾਲ ਤੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਮਨਜ਼ੂਰੀ ਤੋਂ ਬਾਅਦ ਮੈਂ ਪਰਗਟ ਸਿੰਘ ਨੂੰ ਤੁੰਰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਹੈ।’

             

Vinkmag ad
Share Our Daily Posts

News Desk

Read Previous

ਜਲੰਧਰ ਕੈਂਟ ਹਲਕੇ ਤੋਂ ਸਾਬਕਾ ਵਿਧਾਇਕ ਬਰਾੜ ਅਕਾਲੀ ਦਲ ਬਾਦਲ ‘ਚ ਹੋਣਗੇ ਸ਼ਾਮਲ!

Read Next

ਦੁਆਬਾ ਵਿਚ ਕਾਂਗਰਸ ਨੂੰ ਵੱਡਾ ਝਟਕਾ,ਜਲੰਧਰ ਕੈਂਟ ਤੋਂ ਸੀਨੀਅਰ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ